Latest News & Updates

ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ‘ਜ਼ਿਲਾ ਐਥਲੈਟਿਕ ਮੀਟ’ ਦੋਰਾਨ ਕੀਤਾ ਸ਼ਾਨਦਾਰ ਪ੍ਰਦਰਸ਼ਨ

ਖਿਡਾਰੀਆਂ ਨੇ ਜਿੱਤੇ 2 ਗੋਲਡ, 2 ਸਿਲਵਰ ਅਤੇ 3 ਬ੍ਰਾਂਜ਼ ਮੈਡਲ - ਪ੍ਰਿੰਸੀਪਲ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਜ਼ਾਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਨੇ ਦੱਸਿਆ ਕਿ ਪੰਜਾਬ ਸਕੂਲ ਖੇਡਾਂ ਦੌਰਾਨ ਕਰਵਾਈ ਗਈ ‘ਜ਼ਿਲਾ ਐਥਲੈਟਿਕ ਮੀਟ’ ਵਿੱਚ ਬੀ.ਬੀ.ਐੱਸ. ਦੇ ਵਿਦਿਆਰਥੀਆਂ ਨੇ ਆਪਣੀਆਂ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਵਾਰ ਦੁਬਾਰਾ ਸਕੂਲ ਦੇ ਨਾਮ ਨੂੰ ਚਾਰ ਚੰਨ੍ਹ ਲਗਾ ਦਿੱਤੇ ਹਨ।‘ਜ਼ਿਲਾ ਐਥਲੈਟਿਕ ਮੀਟ’ ਦੌਰਾਨ ਟਰੈਕ ਐਂਡ ਫੀਲਡਜ਼ ਈਵੈਂਟ ਵਿੱਚ ਵੱਖ-ਵੱਖ ਉਮਰ ਵਰਗ ਦੇ ਮੁਕਾਬਲਿਆਂ ਵਿਦਿਆਰਥੀਆਂ ਨੇ ਪੁਜੀਸ਼ਨਾਂ ਹਾਸਿਲ ਕੀਤੀਆਂ ਤੇ 2 ਗੋਲਡ, 2 ਸਿਲਵਰ ਅਤੇ 3 ਬ੍ਰਾਂਜ਼ ਮੈਡਲ ਜਿੱਤੇ ਜੋ ਕਿ ਸਕੂਲ ਲਈ ਬੜੇ ਹੀ ਮਾਣ ਦੀ ਗੱਲ ਹੈ। ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਅੰਡਰ-17 ਜੈਵਲਿਨ ਥ੍ਰੋ ਵਿੱਚ ਅਮੋਲਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਦਿਆ ਗੋਲਡ ਮੈਡਲ ਜਿੱਤਿਆ, ਅੰਡਰ-19 ਗਰੁੱਪ ਚੋਂ 400ਮੀਟਰ ਦੌੜ ਵਿੱਚ ਅਮ੍ਰਿਤ ਸਿੰਘ ਪਹਿਲੇ ਸਥਾਨ ਤੇ ਰਿਹਾ ਤੇ ਗੋਲਡ ਮੈਡਲ ਹਾਸਲ ਕੀਤਾ, ਅੰਡਰ-17 ਡਿਸਕਸ ਥ੍ਰੋ ਵਿੱਚ ਰਣਬੀਰ ਸਿੰਘ ਨੇ ਦੂਸਰਾ ਸਥਾਨ ਹਾਸਿਲ ਕਰਦਿਆਂ ਸਿਲਵਰ ਮੈਡਲ ਜਿੱਤਿਆ, ਅੰਡਰ-14 ਸ਼ਾਟਪੁਟ ਥ੍ਰੋ ਵਿੱਚ ਸਕੂਲ ਦੇ ਮਨਵੀਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕਰਦਿਆਂ ਬ੍ਰਾਂਜ਼ ਮੈਡਲ ਜਿੱਤਿਆ, ਅੰਡਰ-19 ਜੈਵਲਿਨ ਥ੍ਰੋ ਵਿੱਚ ਰਾਜਵੀਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਤੇ ਬ੍ਰਾਂਜ਼ ਮੈਡਲ ਹਾਸਲ ਕੀਤਾ, ਅੰਡਰ-19 ਕੈਟਗਰੀ ਵਿੱਚ ਯੁਵਰਾਜ ਸਿੰਘ ਤੂਰ ਨੇ ਡਿਸਕਸ ਥ੍ਰੋ ਵਿੱਚ ਦੂਸਰਾ ਅਤੇ ਸ਼ੌਟਪੁਟ ਥ੍ਰੋ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਸਿਆਂ ਸਿਲਵਰ ਅਤੇ ਬ੍ਰਾਂਜ਼ ਮੈਡਲ ਜਿੱਤੇ। ਸਾਰੇ ਸਟਾਫ ਅਤੇ ਵਿਦਿਆਰਥੀਆਂ ਦੀ ਮੌਜੂਦਗੀ ਵਿੱਚ ਇਹਨਾਂ ਵਿਦਿਆਰਥੀਆਂ ਨੂਮ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਹ ਦੱਸਿਆ ਕਿ ਇਹ ਵਿਦਿਆਰਥੀ ਹੁਣ ਸਟੇਟ ਪੱਧਰ ਦੇ ਮੁਕਾਬਲਿਆਂ ਲਈ ਵੀ ਕੁਆਲੀਫਾਈ ਕਰ ਚੁੱਕੇ ਹਨ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਵੱਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਹਨਾਂ ਨੂੰ ਵਧਾਈ ਦਿੱਤੀ ਗਈ। ਉਹਨਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਉਹਨਾਂ ਦੇ ਕੋਚ ਵੱਲੋਂ ਦਿੱਤੀ ਗਈ ਉੱਚ ਦਰਜੇ ਦੀ ਸਿਖਲਾਈ ਦਾ ਹੀ ਫਲ ਹੈ। ਉਹਨਾਂ ਵੱਲੋਂ ਸਪੋਰਟਸ ਸਟਾਫ ਨੂੰ ਵੀ ਵਧਾਈ ਦਿੱਤੀ। ਉਹਨਾਂ ਨੇ ਇਹ ਵੀ ਭਰੋਸਾ ਦਿੱਤਾ ਕੀ ਇਸ ਤਰ੍ਹਾਂ ਦਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉੱਚੇ ਪੱਧਰ ਤੇ ਲੈਕੇ ਜਾਣ ਲਈ ਬੀ.ਬੀ.ਐੱਸ. ਸੰਸਥਾ ਹਰ ਮੁਮਕਿਨ ਕੋਸ਼ਿਸ਼ ਕਰੇਗੀ ਅਤੇ ਇਹਨਾਂ ਦੇ ਪ੍ਰਦਰਸ਼ਨ ਨੂੰ ਹੋਰ ਵੀ ਨਿਖਾਰਨ ਲਈ ਹਰ ਤਰ੍ਹਾਂ ਦੀ ਸਹੂਲਤ ਮੁਹੱਇਆ ਕਰਵਾਉਣ ਲਈ ਵਣਨਬੱਧ ਹੈ।

Comments are closed.