Latest News & Updates

ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਸ਼ੂਟਿੰਗ ਕੰਪੀਟੀਸਨ ਚ ਜਿੱਤੇ 1 ਗੋਲਡ, 3 ਸਿਲਵਰ ਮੈਡਲ ਤੇ 3100 ਰੁਪਏ ਨਕਦ ਇਨਾਮ

ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ, ਕੋਵਿਡ-19 ਦੀ ਮਹਾਂਮਾਰੀ ਦੌਰਾਨ ਬੱਚਿਆਂ ਨੂੰ ਆਨ-ਲਾਈਨ ਵਿੱਦਿਆ ਮਹੁੱਈਆ ਕਰਵਾਉਣ ਵਾਲਾ ਸਭ ਤੋਂ ਮੋਹਰੀ ਸਕੂਲ ਰਿਹਾ ਹੈ। ਉੱਥੇ ਹੀ ਖੇਡਾਂ ਦੇ ਖੇਤਰ ਚ ਵੀ ਕਿਸੇ ਪੱਖੋਂ ਪਿੱਛੇ ਨਹੀਂ ਹੈ, ਬੀਤੇ ਦਿਨੀ 12 ਅਤੇ 13 ਦਸੰਬਰ ਨੂੰ ਜਲੰਧਰ ਵਿਖੇ ਪੰਜਾਬ ਕੇਸਰੀ ਗਰੁੱਪ ਵੱਲੋਂ ਕਰਵਾਏ ਗਏ 6ਵੇਂ ਕੋਲੋਨੀਲਜ਼ ਸ਼ਾਰਪ ਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਬਲੂਮਿੰਗ ਬਡਜ਼ ਸਕੂਲ ਦੇ 3 ਖਿਡਾਰੀਆਂ ਨੇ ਵਧੀਆ ਖੇਡ ਪ੍ਰਦਰਸ਼ਨ ਕਰਦਿਆਂ 1 ਗੋਲਡ ਤੇ 3 ਸਿਲਵਰ ਮੈਡ ਹਾਸਿਲ ਕੀਤੇ, ਜਿਹਨਾਂ ਵਿੱਚੋਂ ਅੱਠਵੀਂ ਜਮਾਤ ਦੇ ਹਰਜਾਪ ਸਿੰਘ ਨੇ ਪੀਪ ਸਾਇਟ ਕੰਪੀਟੀਸ਼ਨ ਵਿੱਚ ਪਹਿਲੀ ਪੁਜੀਸ਼ਨ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ, ਨਾਲ ਹੀ ਚੈਂਪੀਅਨ ਆਫ ਚੈਂਪੀਅਨ ਕੰਪੀਟੀਸਨ ਵਿੱਚ ਭਾਗ ਲਿਆ ਜਿਸ ਵਿੱਚ ਕੋਈ ਵੀ ਉਮਰ ਸੀਮਾ ਨਹੀਂ ਸੀ, ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਹਾਸਿਲ ਕੀਤਾ ਤੇ ਨਾਲ ਹੀ 3100 ਰੁਪਏ ਨਕਦ ਇਨਾਮ ਵੀ ਜਿੱਤਿਆ। ਇਸੇ ਤਰ੍ਹਾਂ ਸੱਤਵੀਂ ਜਮਾਤ ਦੇ ਹਰਕਰਨ ਸਿੰਘ ਨੇ ਪੀਪ ਸਾਇਟ ਏਅਰ ਰਾਇਫਲ ਕੰਪੀਟੀਸ਼ਨ ਵਿੱਚ ਦੂਸਰੀ ਪੁਜੀਸ਼ਨ ਹਾਸਿਲ ਕਰਕੇ ਸਿਲਵਰ ਮੈਡਲ ਜਿੱਤਿਆ। ਨੌਂਵੀ ਜਮਾਤ ਦੇ ਹਰਮਨਦੀਪ ਸਿੰਘ ਨੇ ਏਅਰ ਪਿਸਟਲ ਕੰਪੀਟੀਸ਼ਨ ਵਿੱਚੋਂ ਦੂਸਰੀ ਪੁਜੀਸ਼ਨ ਹਾਸਿਲ ਕਰਦਿਆਂ ਸਿਲਵਰ ਮੈਡਲ ਆਪਣੇ ਨਾਮ ਕੀਤਾ। ਇਹਨਾਂ ਤਿੰਨਾਂ ਖਿਡਾਰੀਆਂ ਨੂੰ ਸਕੂਲ ਚ ਬੁਲਾ ਕੇ ਚੇਅਰਪਰਸਨ ਮੈਡਮ ਕਮਲ ਸੈਣੀ, ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਸਾਂਝੇ ਤੌਰ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਤੇ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੂਭ ਕਾਮਨਾਵਾਂ ਦਿੱਤੀਆਂ ਅਤੇ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਜਿਸ ਕਰਕੇ ਸਕੂਲ ਵਿੱਚ ਓਲੰਪਿਕ ਲੈਵਲ ਦੀ ਅਤਿ ਆਧੁਨਿਕ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਦਾ ਖਾਸ ਪ੍ਰਬੰਧ ਹੈ ਜਿਸ ਵਿੱਚ ਨਿਸ਼ਾਨਾ ਲਗਾਉਣ ਤੋਂ ਬਾਅਦ ਰਿਜ਼ਲਟ ਲੈਪਟਾਪ ਸਕਰੀਨ ਤੇ ਆ ਜਾਂਦਾ ਹੈ ਜਿਵੇਂ ਕਿ ਇੰਟਰਨੈਸ਼ਨਲ ਮੈਚ ਵਿੱਚ ਹੁੰਦਾ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਕੌਚ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਸ਼ੂਟਿੰਗ ਮੁਕਾਬਲੇ ਵਿੱਚ ਪੰਜਾਬ, ਹਰਿਆਣਾ, ਜੰਮੂ ਤੇ ਰਾਜਸਥਾਨ ਦੇ 100 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ, ਜਿਹਨਾਂ ਵਿੱਚੋਂ ਕਈ ਟੀਮਾਂ ਫੌਜ ਅਤੇ ਪੁਲਿਸ ਦੀਆ ਵੀ ਸਨ। ਜਿਹਨਾਂ ਨਾਲ ਮੁਕਾਬਲਾ ਕਰਦਿਆਂ ਬੀ.ਬੀ.ਐੱਸ ਦੇ ਖਿਡਾਰੀਆਂ ਨੇ ਵਧੀਆ ਖੇਡ ਪ੍ਰਦਰਸ਼ਨ ਕਰਕੇ ਮੈਡਲ ਜਿੱਤੇ ਤੇ ਆਪਣੇ ਜ਼ਿਲੇ, ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ। ਜੇਤੂ ਖਿਡਾਰੀਆਂ ਨੇ ਆਪਣੀ ਜਿੱਤ ਦਾ ਸਿਹਰਾ ਸਕੂਲ ਵੱਲੋਂ ਮੁਹਈਆ ਕਰਵਾਏ ਗਏ ਵਧੀਆ ਇੰਫਰਾਸਟਰਕਚਰ, ਮਾਹਿਰ ਕੌਚ ਦੇ ਸਿਰ ਬੰਨਿਆ। ਇਸ ਮੌਕੇ ਸਮੂਹ ਸਪੋਰਟਸ ਸਟਾਫ ਹਾਜਰ ਸੀ।

Comments are closed.