ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਸਰੀ ਸਕੂਲ ਵਿੱਚ ਮਨਾਇਆ ਗਿਆ 77ਵਾਂ ਸੁਤੰਤਰਤਾ ਦਿਵਸ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਸਰੀ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਅੱਜ 77ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ। ਝੰਡਾ ਲਹਿਰਾਉਣ ਦੀ ਰਸਮ ਮੌਕੇ ਬੱਚਿਆਂ ਵੱਲੋਂ ਰਾਸ਼ਟਰ ਗਾਨ ਪੇਸ਼ ਕੀਤਾ ਗਿਆ ਅਤੇ ਰਾਸ਼ਟਰੀ ਝੰਡੇ ‘ਤਿਰੰਗੇ’ ਨੂੰ ਸਲਾਮੀ ਦਿੱਤੀ ਗਈ। ਸਮਾਗਮ ਦੀ ਸ਼ੁਰੂਆਤ ਵਿੱਚ ਬੱਚਿਆਂ ਵੱਲੋਂ ਪੀ.ਟੀ. ਐਕਸਰਸਾਈਜ਼ ਦਾ ਪ੍ਰਦਰਸ਼ਨ ਕੀਤਾ ਗਿਆ, ਕੁੱਝ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਤ ਕਵਿਤਾਵਾਂ ਸੁਣਾਈਆਂ ਅਤੇ ਸਾਰੇ ਬੱਚਿਆਂ ਨੇ ਮਿਲ ਕੇ ਦੇਸ਼ ਭਗਤੀ ਦੇ ਗੀਤਾਂ ਤੇ ਡਾਂਸ ਕੀਤਾ। ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਵੱਲੋਂ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਹੋਸਲਾ ਅਫਜ਼ਾਈ ਕਰਦਿਆਂ ਬੱਚਿਆਂ ਨੂੰ 77ਵੇ ਸੁਤੰਤਰਤਾ ਦਿਵਸ, ਰਾਸ਼ਟਰੀ ਝੰਡੇ ‘ਤਿਰੰਗੇ’ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਬੱਚਿਆਂ ਦੀ ਪੇਸ਼ਕਾਰੀ ਦੀ ਵੀ ਸ਼ਲਾਘਾ ਕੀਤੀ ਉਹਨਾਂ ਲਈ ਇੱਕ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਬੱਚਿਆਂ ਨੂੰ ਆਪਣੇ ਦੇਸ਼ ਭਾਰਤ ਦੇ ਪ੍ਰਤੀ ਆਦਰ ਸਤਿਕਾਰ ਦੀ ਭਾਵਨਾ ਅਪਣਾਉਣ ਦਾ ਸੁਨੇਹਾ ਦਿੱਤਾ। ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਵੱਲੌਂ ਸਾਂਝੇ ਤੌਰ ਤੇ ਸਟਾਫ ਅਤੇ ਸਾਰੇ ਬੱਚਿਆਂ ਨੂੰ ਭਾਰਤ ਦੇ 77ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਗਈ। ਸਾਰੇ ਸਟਾਫ ਅਤੇ ਬੱਚਿਆਂ ਨੂੰ ਚਾਕਲੇਟ ਵੰਡ ਕੇ ਸਭ ਦਾ ਮੁੰਹ ਮਿੱਠਾ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਸ਼੍ਰੀ ਮਤੀ ਸੋਨੀਆ ਸ਼ਰਮਾ ਵੱਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਸਾਡਾ ਭਾਰਤ ਦੇਸ਼ ਇੱਕ ਮਹਾਨ ਦੇਸ਼ ਹੈ, ਅਨੇਕਾਂ ਦੇਸ਼ ਭਗਤਾਂ ਨੇ ਆਪਣੇ ਜੀਵਨ ਦੀ ਕੁਰਬਾਨੀ ਦੇ ਕੇ ਸਾਡੇ ਭਾਰਤ ਨੂੰ ਅਜ਼ਾਦ ਕਰਵਾਇਆ ਸੀ, ਇਸ ਲਈ ਸਾਨੂੰ ਉਹਨਾਂ ਦੀ ਸ਼ਹਾਦਤ ਨੂੰ ਯਾਦ ਰੱਖਦਿਆਂ ਉਹਨਾਂ ਵੀਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਇਸ ਦੇ ਨਾਲ-ਨਾਲ ਇਹ ਵੀ ਸਾਡਾ ਫਰਜ਼ ਬਣ ਜਾਂਦਾ ਹੈ ਕਿ ਅਸੀਂ ਆਪਣੀ ਅਜ਼ਾਦੀ, ਆਪਣੇ ਦੇਸ਼ ਅਤੇ ਆਪਣੇ ਰਾਸ਼ਟਰੀ ਝੰਡੇ ‘ਤਿਰੰਗੇ’ ਦਾ ਹਮੇਸ਼ਾਂ ਸੱਚੇ ਦਿਲੋਂ ਸਨਮਾਨ ਕਰੀਏ।
Comments are closed.