Latest News & Updates

ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਸਰੀ ਸਕੂਲ ਵਿੱਚ ਮਨਾਇਆ ਗਿਆ 80ਵਾਂ ਸੁਤੰਤਰਤਾ ਦਿਵਸ

ਮੋਗਾ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਦੇ ਹਿੱਸੇ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ 80ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਰਾਸ਼ਟਰ ਗਾਨ ਪੇਸ਼ ਕੀਤਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਬੱਚਿਆਂ ਨੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਕਵਿਤਾਵਾਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸ੍ਰੀ ਸੰਜੀਵ ਕੁਮਾਰ ਸੈਣੀ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸੁਤੰਤਰਤਾ ਦਿਵਸ ਅਤੇ ਤਿਰੰਗੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਦੇਸ਼ ਪ੍ਰਤੀ ਪਿਆਰ, ਸਤਿਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਤੇ ਮੈਡਮ ਕਮਲ ਸੈਣੀ ਵੱਲੋਂ ਸਮੂਹ ਸਟਾਫ ਅਤੇ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਉਪਰੰਤ ਬੱਚਿਆਂ ਅਤੇ ਸਟਾਫ ਨੂੰ ਚਾਕਲੇਟ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪਰਮਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੀ ਆਜ਼ਾਦੀ ਅਨੇਕਾਂ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਇਸ ਲਈ ਸਾਡਾ ਫਰਜ਼ ਹੈ ਕਿ ਅਸੀਂ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖੀਏ ਅਤੇ ਆਪਣੇ ਦੇਸ਼, ਆਜ਼ਾਦੀ ਅਤੇ ਰਾਸ਼ਟਰੀ ਝੰਡੇ ਦਾ ਦਿਲੋਂ ਸਨਮਾਨ ਕਰੀਏ।