Latest News & Updates

ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੇਂਸਰੀ ਸਕੂਲ, ਮੋਗਾ ਵਿਖੇ ਮਨਾਇਆ ਗਿਆ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਹਾੜਾ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲ਼ੂਮਿੰਗ ਬਡਜ਼ ਏ.ਬੀ.ਸੀ. ਮੋਨਟੇਂਸਰੀ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਅਹਿੰਸਾ ਦੇ ਪੁਜਾਰੀ, ਰਾਸ਼ਟਰ ਪਿਤਾ ਸ਼੍ਰੀ ਮੋਹਨਦਾਸ ਕਰਮਚੰਦ ਗਾਂਧੀ (ਮਹਾਤਮਾ ਗਾਂਧੀ) ਜੀ ਅਤੇ ਅਜ਼ਾਦ ਭਾਰਤ ਦੇ ਦੂਸਰੇ ਪ੍ਰਧਾਨ ਮੰਤਰੀ ‘ਲਾਲ ਬਹਾਦੁਰ ਸ਼ਾਸਤਰੀ’ ਜੀ ਦਾ ਜਨਮ ਦਿਨ ਨਿੱਕੇ ਨਿੱਕੇ ਬੱਚਿਆਂ ਨੇ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ। ਸਕੂਲ ਵਿੱਚ ਅਸੈਂਬਲੀ ਮੌਕੇ ਬੱਚਿਆਂ ਨੇ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਦਾ ਭੇਸ ਧਰ ਕੇ ਉਹਨਾਂ ਦੇ ਨਾਅਰੇ ਬੋਲੇ। ਬੱਚਿਆਂ ਵਿੱਚ ਕਾਫੀ ਜੋਸ਼ ਅਤੇ ਉਤਸ਼ਾਹ ਦੇਖਣ ਨੁੰ ਮਿਲਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਸ਼ਰਮਾ ਜੀ ਨੇ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦੇ ਜਨਮ ਅਤੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਮਹਾਤਮਾ ਗਾਂਧੀ ਜੀ ਦਾ ਪੂਰਾ ਨਾਮ ਸ਼੍ਰੀ ਮੋਹਨਦਾਸ ਕਰਮਚੰਦ ਗਾਂਧੀ ਸੀ, ਇਹਨਾਂ ਦਾ ਜਨਮ 2 ਅਕਤੂਬਰ 1869 ਵਿੱਚ ਗੁਜਰਾਤ ਦੇ ਪੋਰਬੰਦਰ ਵਿਖੇ ਹੋਇਆ। ਉਹਨਾਂ ਦੇ ਪਿਤਾ ਜੀ ਦਾ ਨਾਮ ਸ਼੍ਰੀ ਕਰਮਚੰਦ ਗਾਂਧੀ ਅਤੇ ਮਾਤਾ ਜੀ ਦਾ ਨਾਮ ਪੂਤਲੀ ਬਾਈ ਸੀ । ਉਹਨਾਂ ਦੱਸਿਆ ਕਿ ਮਹਾਤਮਾ ਗਾਂਧੀ ਬਚਪਣ ਤੋਂ ਹੀ ਇੱਕ ਹੋਣਹਾਰ ਵਿਦਿਆਰਥੀ ਰਹੇ ਅਤੇ ਸੱਚ, ਸ਼ਾਂਤੀ, ਅਹਿੰਸਾ ਵਰਗੇ ਗੁਣ ਬਚਪਣ ਤੋਂ ਹੀ ਉਹਨਾਂ ਵਿੱਚ ਸਨ। ਲਾਲ ਬਹਾਦਰੁ ਸ਼ਾਸਤਰੀ ਜੀ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਉਹਨਾਂ ਦਾ ਜਨਮ 2 ਅਕਤੂਬਰ 1904 ਨੂੰ ਵਾਰਾਨਸੀ ਦੇ ਮੁਗਲਸਰਾਏ ਵਿਖੇ ਹੋਇਆ ਸੀ। ਉਹਨਾਂ ਦੇ ਪਿਤਾ ਜੀ ਦਾ ਨਾਮ ਮੁੰਸ਼ੀ ਸ਼ਾਰਦਾ ਪ੍ਰਸਾਦ ਸ਼੍ਰੀਵਾਸਤਵ ਸੀ ਅਤੇ ਮਾਤਾ ਦਾ ਨਾਮ ਰਾਮਦੁਲਾਰੀ ਸੀ। ਲਾਲ ਬਹਾਦੁਰ ਸ਼ਾਸਤਰੀ ਜੀ ਇੱਕ ਸੱਚੇ ਦੇਸ਼ ਭਗਤ ਸਨ ਜਿੰਨ੍ਹਾਂ ਨੇ ਭਾਰਤ ਦੀ ਅਜ਼ਾਦੀ ਦੀ ਲੜਾਈ ਵਿੱਚ ਆਪਣਾ ਪੂਰਾ ਜੀਵਨ ਲਾ ਦਿੱਤਾ ਅਤੇ ਅਜ਼ਾਦੀ ਤੋਂ ਬਾਅਦ ਵੀ ਇੱਕ ਇਮਾਨਦਾਰ ਨੇਤਾ ਦੇ ਤੌਰ ਤੇ ਭਾਰਤ ਦੇ ਦੂਸਰੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਦੇਸ਼ ਦੀ ਸੇਵਾ ਕੀਤੀ। ਪ੍ਰਿੰਸੀਪਲ ਮੈਡਮ ਸ਼੍ਰੀਮਤੀ ਸੋਨੀਆ ਸ਼ਰਮਾ ਜੀ ਨੇ ਬੱਚਿਆਂ ਨੁੰ ਸੰਦੇਸ਼ ਦਿੱਤਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦਰ ਸ਼ਾਸਤੀ ਜੀ ਦਾ ਸੰਪੂਰਨ ਜੀਵਨ ਸਾਡੇ ਵਾਸਤੇ ਮਾਰਗ ਦਰਸ਼ਨ ਹੈ। ਗਾਂਧੀ ਜੀ ਅਤੇ ਸ਼ਾਸਤਰੀ ਜੀ ਦੇ ਜੀਵਨ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਹਮੇਸ਼ਾ ਸੱਚ ਬੋਲੋ ਅਤੇ ਅਹਿੰਸਾ ਦੀ ਸ਼ਕਤੀ ਨਾਲ ਕੋਈ ਵੀ ਮੈਦਾਨ ਜਿੱਤ ਸਕਦੇ ਹਾਂ।

Comments are closed.