ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ, ਮੋਗਾ ਵਿਖੇ ਮਨਾਇਆ ਗਿਆ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹੀ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸਕੂਲ ਵਿੱਚ ਪ੍ਰਾਥਨਾ ਸਭਾ ਮੌਕੇ ਨੰਨੇ ਮੁੰਨੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ਬਦਾਂ ਦਾ ਬਹੁਤ ਸੋਹਣਾ ਉਚਾਰਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਮਹੌਲ ਨੂੰ ਇੱਕ ਬੜਾ ਹੀ ਅਲੌਕਿਕ ਭਗਤੀਮਈ ਰੂਪ ਦੇ ਦਿੱਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸੋਨੀਆ ਸ਼ਰਮਾਂ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਪਹਿਲੇ ਗੁਰੂ ਸਨ ਅਤੇ ਗੁਰੂ ਜੀ ਨੇ ਆਪਣਾ ਸਾਰਾ ਜੀਵਨ ਮਾਨਵਤਾ ਦੀ ਭਲਾਈ ਅਤੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਦੇ ਲੇਖੇ ਲਾ ਦਿੱਤਾ । ਗੁਰੂ ਨਾਨਕ ਜੀ ਨੇ ਮਨੁੱਖਤਾ ਨੂੰ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦਾ ਉਪਦੇਸ਼ ਦਿੱਤਾ। ਉਹਨਾਂ ਨੇ ਮਾਨਵਤਾ ਦੀ ਸੇਵਾ ਲਈ ਅਨੇਕਾਂ ਕਾਰਜ ਕੀਤੇ ਜਿਵੇਂ ਕਿ ਸਿਰਫ ਇੱਕ ਪ੍ਰਮਾਤਮਾ ‘ਇੱਕ ਓੰਕਾਰ’ ਵਿੱਚ ਵਿਸ਼ਵਾਸ ਰੱਖਣ, ਔਰਤ ਦੀ ਇੱਜਤ ਕਰਨ, ਕਿਸੇ ਜੀਵ ਨੂੰ ਦੁੱਖ ਨਾ ਦੇਣ, ਪਰਾਏ ਧਨ ਤੇ ਬੁਰੀ ਨਜ਼ਰ ਨਾ ਰੱਖਣ, ਮਿਹਨਤ ਕਰਨ, ਹੋਰਾਂ ਦਾ ਭਲਾ ਕਰਨ ਦਾ ਸੰਦੇਸ਼ ਦਿੱਤਾ । ਉਹਨਾਂ ਇਹ ਵੀ ਕਿਹਾ ਕਿ ਸਭ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇੜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਜਰੂਰ ਧਾਰਨ ਕਰਨਾ ਚਾਹਿਦਾ ਹੈ।
Comments are closed.