Latest News & Updates

ਬਲੂਮਿੰਗ ਬੱਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਸਮਰ ਕੈਂਪ ਦੌਰਾਨ ਬੱਚਿਆਂ ਦੀ ਮਸਤੀ ਜ਼ਾਰੀ

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ ਦਾ ਹੀ ਹਿੱਸਾ ਬਲੂਮਿੰਗ ਬੱਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿਖੇ ਨੰਨੇ-ਮੁੰਨੇ ਬੱਚਿਆਂ ਲਈ ਪਹਿਲੀ ਜੂਨ ਤੋਂ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਇਸ ਸਮਰ ਕੈਂਪ ਵਿੱਚ ਵਿਦਿਆਰਥੀ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਜਾਣਕਾਰੀ ਸਾਂਝੀ ਕਰਦਿਆ ਸਕੂਲ ਪ੍ਰਿੰਸੀਪਲ ਸੋਨੀਆ ਸ਼ਰਮਾ ਨੇ ਦੱਸਿਆ ਕਿ ਇਸ ਸਮਰ ਕੈਂਪ ਵਿੱਚ ਵਿਦਿਆਰਥੀਆਂ ਲਈ ਵੱਖ-ਵੱਖ ਤਰਾਂ ਦੀਆਂ ਇੰਡੋਰ ਤੇ ਆਉਟਡੋਰ ਐਕਟੀਵਿਟੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਜਿਸ ਦੇ ਚੱਲਦਿਆਂ ਅੱਜ ਨੰਨ੍ਹੇ-ਮੁੰਨੇ ਬੱਚਿਆਂ ਨੇ ਕਈ ਵੱਖ-ਵੱਖ ਐਕਟੀਵਿਟੀਜ਼ ਵਿੱਚ ਹਿੱਸਾ ਲਿਆ। ਜਿਵੇਂ ਜੂਨ ਮਹੀਨੇ ਦੀ ਗਰਮੀ ਤੋਂ ਨਿਜ਼ਾਤ ਪਾਉਣ ਲਈ ਸਪਲੈਸ਼ ਪੂਲ ਵਿੱਚ ਦਿਲ ਖੋਲ ਕੇ ਮਸਤੀ ਕੀਤੀ। ਸੈਂਡ ਪਿੱਟ ਵਿੱਚ ਮਸਤੀ ਕਰਦੇ ਹੋਏ ਬੱਚਿਆਂ ਨੇ ਰੇਤ ਦੀਆਂ ਵੱਖ-ਵੱਖ ਕਲਾਕ੍ਰਤੀਆਂ ਬਣਾ ਕੇ ਆਪਣੀ ਅੰਦਰੂਨੀ ਪ੍ਰਤੀਭਾ ਨੂੰ ਪੇਸ਼ ਕੀਤਾ। ਇਸ ਤੋਂ ਬਾਅਦ ਬੱਚਿਆਂ ਨੇ ਸਿੰਗਿੰਗ ਐਕਟੀਵਿਟੀ ਵਿੱਚ ਹਿੱਸਾ ਲਿਆ ਅਤੇ ਆਪਣੇ ਗੀਤ ਗਾਣ ਦੇ ਟੈਲੇਂਟ ਨੂੰ ਪੇਸ਼ ਕੀਤਾ। ਇਸ ਦੇ ਨਾਲ ਹੀ ਕੁੱਝ ਇਨਡੋਰ ਖੇਡਾਂ ਵਿੱਚ ਵੀ ਹਿੱਸਾ ਲਿਆ। ਪ੍ਰਿੰਸੀਪਲ ਮੈਡਮ ਨੇ ਇਸ ਗੱਲ ਦੀ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਕਿ ਹਰ ਇੱਕ ਐਕਟੀਵਿਟੀ ਦੌਰਾਨ ਸਕੂਲ ਸਟਾਫ ਵੱਲੋਂ ਬੱਚਿਆਂ ਦਾ ਪੂਰਾ ਧਿਆਨ ਰੱਖਿਆ ਜਾ ਰਹਾ ਹੈ। ਐਕਟੀਵਿਟੀਜ਼ ਦੌਰਾਨ ਇਸਤੇਮਾਲ ਹੋਣ ਵਾਲੀ ਹਰ ਵਸਤੂ ਪ੍ਰਤੀ ਸਟਾਫ ਦਾ ਹਰ ਮੈਂਬਰ ਪੂਰੀ ਤਰ੍ਹਾਂ ਜਾਗਰੂਕ ਹੈ। ਖੇਡਾਂ ਅਤੇ ਕਲਾ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਸਹਿਯੋਗ ਦੀ ਭਾਵਨਾ ਦਾ ਵਿਕਾਸ ਕਰਨ ਦੀ ਵੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਬੱਚਿਆਂ ਵਿੱਚ ‘ਟੀਮ-ਵਰਕ’ ਦੀ ਭਾਵਨਾ ਦਾ ਵਿਕਾਸ ਹੋ ਸਕੇ। ਜ਼ਿਕਰਯੋਗ ਹੈ ਕਿ ਬਲੂਮਿੰਗ ਬਡਸ ਗਰੁੱਪ ਆਫ ਸਕੂਲਜ਼ ਜੋ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਣਬੱਧ ਹੈ।

Comments are closed.