Latest News & Updates

ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਂਸਰੀ ਸਕੂਲ ਚੋਂ ਗਰੈਜੂਏਟ ਹੋਏ ਵਿਦਿਆਰਥੀ ਕੀਤੇ ਸਨਮਾਨਿਤ

ਗਰੈਜੂਏਟ ਹੋਏ ਵਿਦਿਆਰਥੀਆਂ ਨੂੰ ਵੰਡੇ ਗਏ ਸਰਟੀਫਿਕੇਟ ਤੇ ਟਰਾਫੀਆਂ - ਪ੍ਰਿੰਸੀਪਲ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਮੌਨਟੇਂਸਰੀ ਸਕੂਲ ਵਿੱਚ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਮੌਨਟੇਂਸਰੀ ਸਕੂਲ ਤੋਂ ਗਰੈਜੂਏਟ ਹੋਏ ਵਿਦਿਆਰਥੀਆਂ ਨੂੰ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਗਰੈਜੂਏਸ਼ਨ ਦੀ ਡਿਗਰੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਗਰੈਜੁਏਟ ਹੋਏ ਵਿਦਿਆਰਥੀਆਂ ਦੇ ਨਾਮ ਆਰਵ, ਅਗਮਵੀਰ ਸਿੰਘ ਗਿੱਲ, ਦਮਨ ਸਿੰਘ ਸੰਧੂ, ਦੇਵਾਂਸ਼ ਪਨਵਰ, ਗੁਰਨੂਰ ਸਿੰਘ, ਕਾਜਲ ਕੁਮਾਰੀ ਰਜਕ, ਨਾਇਰਾ ਰਾਣੀ, ਨਿਲੇਸ਼ ਸੈਣੀ, ਪਰੀਨੂਰ ਸ਼ਰਮਾ, ਪਿਹੂ ਸ਼ਰਮਾਂ, ਪ੍ਰਭਦੀਪ ਸਿੰਘ ਤੂਰ, ਸਮਰ ਸਿੰਘ ਬਰਾੜ, ਸਮਰੀਨ, ਸਾਨਵੀ, ਤਮੰਨਾ, ਵੈਸ਼ਨਵੀ ਅਤੇ ਗੁਰਨੂਰ ਸਿੰਘ ਹਨ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮੈਡਮ ਸੋਨੀਆ ਸ਼ਰਮਾ ਨੇ ਦੱਸਿਆ ਕਿ ਸਾਲ 2022-23 ਦੌਰਾਨ ਗਰੈਜੂਏਟ ਹੋਏ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਸਮਾਰੋਹ ਦੌਰਾਨ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ ਏ.ਬੀ.ਸੀ. ਮੌਨਟੇਂਸਰੀ ਸਕੂਲ ਅਮਰੀਕਾ ਦੀ ‘ਬਰੀਲੀਐਂਟ ਚਾਇਲਡ ਅਕੈਡਮੀ, ਜਾਰਜੀਆ’ ਤੋਂ ਮਾਨਤਾ ਪ੍ਰਾਪਤ ਹੈ ਅਤੇ ਬੱਚਿਆਂ ਨੂੰ ਮੌਨਟੇਂਸਰੀ ਤਰੀਕੇ ਨਾਲ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ, ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਬੱਚਿਆਂ ਵਿੱਚ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਰੁਚੀ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ ਜਿਸ ਦੇ ਤਹਿਤ ਕਈ ਪ੍ਰਕਾਰ ਦੀਆਂ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਸਬੰਧਿਤ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਕਿਹਾ ਕਿ ਇਹ ਸੰਸਥਾ ਆਪਣੇ ਹਰ ਇੱਕ ਵਿਦਿਆਰਥੀ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਿਰ ਸਨ।

Comments are closed.