ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਮੋਗਾ ਵਿੱਚ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸੰਸਥਾ ਵਿੱਚ ਬਸੰਤ ਪੰਚਮੀ ਮਨਾਉਂਦੇ ਹੋਏ ਬੱਚਿਆਂ ਵੱਲੋਂ ਮਾਤਾ ਸਰਸਵਤੀ ਦੀ ਅਰਾਧਨਾ ਕੀਤੀ ਗਈ ਅਤੇ ਸਬੰਧਤ ਆਰਟੀਕਲ, ਸੁੰਦਰ ਚਾਰਟ ਆਦਿ ਬਣਾ ਕੇ ਪੇਸ਼ ਕੀਤੇ ਗਏ। ਸਕੂਲ ਵਿੱਚ ਬਸੰਤ ਪੰਚਮੀ ਨਾਲ ਸੰਬੰਧਿਤ ਰੰਗੋਲੀ ਵੀ ਬਣਾਈ ਗਈ। ਸਕੂਲ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਵੱਲੋਂ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੱਤੀ ਤੇ ਦੱਸਿਆ ਕਿ ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਦਾ ਸੰਬੰਧ ਮਾਂ ਸਰਸਵਤੀ ਜੀ ਦੇ ਨਾਲ ਹੈ। ਇਸ ਦਿਨ ਲੋਕ ਪੀਲੇ ਰੰਗ ਦੇ ਕੱਪੜੇ ਪਾਉਂਦੇ ਹਨ। ਇਸ ਉਪਰੰਤ ਵਿਦਿਆਰਥੀਆਂ ਨੇ ਅਧਿਆਪਕਾਂ ਨਾਲ ਮਿਲ ਕੇ ਰੰਗ ਬਿਰੰਗੀਆਂ ਪਤੰਗਾਂ ਉਡਾਈਆਂ। ਵਿਦਿਆਰਥੀ ਪਤੰਗਾ ਉਡਾਉਣ ਵੇਲੇ ਬਹੁਤ ਖੁਸ਼ ਨਜ਼ਰ ਆ ਰਹੇ ਸਨ। ਇਸ ਮੌਕੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਉਚੇਚੇ ਤੌਰ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵਿੱਚ ਹਰ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਤਾਂ ਜੋ ਬੱਚਿਆਂ ਵਿੱਚ ਰਾਸ਼ਟਰੀ ਏਕਤਾ ਦੀ ਭਾਵਨਾ ਪੈਦਾ ਕੀਤੀ ਜਾ ਸਕੇ।
Comments are closed.