ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਸਰੀ ਸਕੂਲ ਵਿਖੇ ਮਨਾਇਆ ਗਿਆ ‘ਰੱਖੜੀ’ ਦਾ ਤਿਉਹਾਰ
ਵਿਦਿਆਰਥੀਆਂ ਵੱਲੋਂ ਸੁੰਦਰ ਰੱਖੜੀਆਂ ਬਣਾਈਆਂ ਗਈਆਂ : ਪ੍ਰਿੰਸੀਪਲ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਸਰੀ ਸਕੂਲ ਵਿਖੇ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਸ਼੍ਰੀਮਤੀ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਨੰਨੇ ਮੁੰਨੇ ਬੱਚਿਆਂ ਵੱਲੋਂ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੁੰਦਰ ਰੱਖੜੀਆ ਵੀ ਬਣਾਈਆਂ ਗਈਆਂ ਤੇ ਬੱਚੀਆਂ ਨੇ ਆਪਣੇ ਨਾਲ ਪੜ੍ਹਨ ਵਾਲੇ ਬੱਚਿਆਂ ਨੂੰ ਰੱਖੜੀ ਬੰਨ੍ਹ ਕੇ ਇਹ ਤਿਉਹਾਰ ਮਨਾਇਆ। ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਆਪਸੀ ਪਿਆਰ ਦਾ ਪ੍ਰਤੀਕ ਹੈ। ਇਹ ਤਿਉਹਾਰ ਭਰਾ ਦੇ ਦਿਲ ਵਿੱਚ ਭੈਣ ਦੀ ਰੱਖਿਆ ਕਰਨ ਦੀ ਭਾਵਨਾ ਦਾ ਵੀ ਪ੍ਰਤੀਕ ਹੈ। ਇਸ ਤਿਉਹਾਰ ਤੇ ਭੈਣ ਆਪਣੇ ਭਰਾ ਦੀ ਕਲਾਈ ਤੇ ਇਸ ਵਿਸ਼ਵਾਸ ਨਾਲ ਰੱਖੜੀ ਬੰਨਦੀ ਹੈ ਕਿ ਉਸ ਦਾ ਭਰਾ ਜੀਵਨ ਭਰ ਔਖੇ ਸਮੇਂ ਵਿੱਚ ਉਸਦੀ ਰੱਖਿਆ ਕਰੇਗਾ। ਇਹ ਤਿਉਹਾਰ, ਰਸਮਾਂ ਤੇ ਰਿਵਾਜ਼ ਸਾਡੇ ਸੱਭਿਆਚਾਰ ਦਾ ਅਣਿੱਖੜਵਾਂ ਅੰਗ ਹਨ ਅਤੇ ਇਹਨਾਂ ਤਿਉਹਾਰਾਂ ਨੂੰ ਮਨਾਉਣ ਨਾਲ ਆਪਸੀ ਪਿਆਰ ਅਤੇ ਸਦਭਾਵਨਾ ਦਾ ਵਿਕਾਸ ਹੁੰਦਾ ਹੈ। ਉਹਨਾਂ ਅੱਗੇ ਦੱਸਿਆ ਕਿ ਇਹ ਰੱਖੜੀ ਦਾ ਤਿਉਹਾਰ ਭੈਣ-ਭਰਾ ਦੀ ਆਪਸੀ ਸਾਂਝ ਨੂੰ ਦਰਸਾਉਂਦਾ ਹੈ। ਉਹਨਾਂ ਬੱਚਿਆਂ ਨੂੰ ਸੁਨੇਹਾ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਰਿਸ਼ਤਿਆਂ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਆਪਸ ਵਿੱਚ ਪਿਆਰ ਨਾਲ ਰਲ-ਮਿਲ ਕੇ ਰਹਿਣਾ ਚਾਹੀਦਾ ਹੈ। ਇਸ ਮੌਕੇ ਸਮੂਹ ਵਿਦਿਆਰਥੀ ਤੇ ਸਟਾਫ ਮੋਜੂਦ ਸਨ।
Comments are closed.