Latest News & Updates

ਬਲੂਮਿੰਗ ਬਡਜ਼ ਸਕੂਲ ਵਿਖੇ ਸਮਰ ਕੈਂਪ ਦੀ ਹੋਈ ਸ਼ੁਰੂਆਤ

ਵਿਦਿਆਰਥੀਆਂ ਵਿੱਚ ਪਾਇਆ ਜਾ ਰਿਹਾ ਭਾਰੀ ਉਤਸ਼ਾਹ - ਪ੍ਰਿੰਸੀਪਲ

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਸਕੂਲ ਵਿੱਚ ਵਿਦਿਆਰਥੀਆਂ ਲਈ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ। ਸਕੂਲ ਵਿੱਚ ਹਰ ਸਾਲ ਜੂਨ ਮਹੀਨੇ ਦੇ ਪਹਿਲੇ ਦੱਸ ਦਿਨਾਂ ਚ ਸਮਰ ਕੈਂਪ ਲਗਾਇਆ ਜਾਂਦਾ ਹੈ। ਹਰ ਸਾਲ ਇਹ ਸਮਰ ਕੈਂਪ ਤੀਜੀ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਜਾਂਦਾ ਹੈ, ਪਰ ਇਸ ਸਾਲ ਪਹਿਲੇ 4 ਦਿਨ ਨਰਸਰੀ ਤੋਂ ਲੈ ਕੇ ਦੂਸਰੀ ਕਲਾਸ ਦੇ ਵਿਦਿਆਰਥੀਆ ਨੇ ਵੀ ਸਮਰ ਕੈਂਪ ਦਾ ਆਨੰਦ ਮਾਣਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮਰ ਕੈਂਪ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਸਮਰ ਕੈਂਪ ਲਗਾਉਣ ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਸਕਿੱਲ ਉਜਾਗਰ ਕਰਨ ਤੇ ਉਹਨਾਂ ਅੰਦਰ ਛੁਪੀ ਹੋਈ ਕਲਾ ਨੂੰ ਬਾਹਰ ਕੱਢਣ ਦਾ ਮੌਕਾ ਮਿਲਦਾ ਹੈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਇੰਡੋਰ ਤੇ ਆਉਟਡੋਰ ਖੇਡਾਂ, ਲਾਇਫ ਸਕਿੱਲ, ਪਰਸਨੈਲਟੀ ਡਿਵੈਲਪਮੈਂਟ, ਸਿਲਾਈ, ਕਢਾਈ, ਫਾਇਰ ਫਰੀ ਫੂਡ, ਮੈਥ ਟਰਿਕਸ, ਫੋਟੋਗ੍ਰਾਫੀ, ਗੀਤ, ਸੰਗੀਤ ਸਿੱਖਣ ਦਾ ਮੌਕਾ ਮਿਲੇਗਾ ਤੇ ਇਸ ਦੇ ਨਾਲ ਹੀ ਕਈ ਤਰਾਂ ਦੀਆਂ ਫਨ ਖੇਡਾਂ ਜਿਵੇਂ: ਸ਼ੂਟਿੰਗ ਬੈਲੂਨ, ਲੱਕੀ ਡਿੱਪ ਆਦਿ ਖੇਡਣ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਗਰਮੀ ਤੋਂ ਰਾਹਤ ਲਈ ਵਿਦਿਆਰਥੀਆਂ ਲਈ ਠੰਡੇ-ਮਿੱਠੇ ਪਾਣੀ ਦੀ ਛਬੀਲ ਲੱਗੇਗੀ। ਅੱਜ ਨਰਸਰੀ ਤੋਂ ਦੂਸਰੀ ਕਲਾਸ ਦੇ ਵਿਦਿਆਰਥੀਆ ਨੇ ਕਈ ਪ੍ਰਕਾਰ ਦੀਆਂ ਇਨਡੋਰ ਖੇਡਾਂ ਜਿਵੇਂ ਕਿ ਕੈਰਮ ਬੋਰਡ, ਫਿਸ਼ਿੰਗ, ਜੰਪਿੰਗ ਬਾਲ, ਜੰਪਿਗ ਬੈਲੂਨ, ਡਾਂਸ, ਗੀਤ, ਸੰਗੀਤ, ਸ਼ੂਟਿੰਗ ਬੈਲੂਨ, ਆਰਟ ਐਂਡ ਕਰਾਫਟ, ਲੱਕੀ ਡਿੱਪ ਆਦਿ ਵਿੱਚ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਸਕੂਲ ਦੀ ਮੈਨੇਜਮੈਂਟ ਵਿਦਿਆਰਥੀਆਂ ਲਈ ਹਰ ਤਰਾਂ ਦੇ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਹਮੇਸ਼ਾ ਤਿਆਰ ਰਹਿੰਦੀ ਹੈ ਤਾਂ ਜੋ ਉਹਨਾਂ ਦਾ ਸਰਵਪੱਖੀ ਵਿਕਾਸ ਹੋ ਸਕੇ।

Comments are closed.