ਬਲੂਮਿੰਗ ਬਡਜ਼ ਸਕੂਲ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਧਰਤੀ ਦਿਵਸ
ਚਾਰਟ ਤੇ ਆਰਟਿਕਲ ਰਾਹੀਂ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ – ਪ੍ਰਿੰਸੀਪਲ
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਯੋਗ ਅਗੁਵਾਈ ਹੇਠ ਅੰਤਰਰਾਸ਼ਟਰੀ ਮਾਂ ਧਰਤੀ ਦਿਵਸ ਮਨਾਇਆ ਗਿਆ। ਵੈਸੇ ਤਾਂ ਸਕੂਲ ਵਿੱਚ ਧਰਤੀ ਅਤੇ ਵਾਤਾਵਰਨ ਦੀ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਸਮੇਂ-ਸਮੇਂ ਤੇ ਕਰਵਾਈਆਂ ਜਾਂਦੀਆਂ ਹਨ ਜਿਵੇਂ ਪਲਾਸਟਿਕ ਦੀ ਵਰਤੋਂ ਨਾਂ ਕਰਨਾ, ਪਾਣੀ ਅਤੇ ਹੋਰ ਕੁਦਰਤੀ ਸੋਮਿਆਂ ਦੀ ਦੇਖਭਾਲ ਕਰਨੀ ਆਦਿ ਸ਼ਾਮਿਲ ਸਨ। ਇਸ ਮੁਹਿੰਮ ਦੇ ਅਧੀਨ ਅੱਜ ਧਰਤੀ ਦਿਵਸ ਦੇ ਮੌਕੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਚਾਰਟ ਤੇ ਅਰਟੀਕਲ ਪੇਸ਼ ਕੀਤੇ ਗਏ। ਆਰਟੀਕਲ ਪੇਸ਼ ਕਰਦਿਆਂ ਉਹਨਾਂ ਦੱਸਿਆ ਕਿ ਹਰ ਸਾਲ, 22 ਅਪ੍ਰੈਲ ਨੂੰ ਅੰਤਰਰਾਸ਼ਟਰੀ ਮਾਂ ਧਰਤੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਲੋਕਾਂ ਵਿੱਚ ਪ੍ਰਦੂਸ਼ਣ ਅਤੇ ਹੋਰ ਗਤੀਵਿਧੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ ਜੋ ਵਾਤਾਵਰਣ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਨੁਕਸਾਨ ਪਹੁੰਚਾਉਂਦੇ ਹਨ ਅਤੇ ਨਤੀਜੇ ਵਜੋਂ ਗ੍ਰਹਿ ਦੀ ਤਬਾਹੀ ਹੁੰਦੀ ਹੈ। 1970 ਦੇ ਦਹਾਕੇ ਵਿੱਚ, ਸੀਨੇਟਰ ਗੇਲੋਰਡ ਨੈਲਸਨ ਦੁਆਰਾ ਵਾਤਾਵਰਣ ਨੂੰ ਬਚਾਉਣ ਲਈ ਉਤਸ਼ਾਹਿਤ ਕਰਨ ਅਤੇ ਧਰਤੀ ਦੇ ਆਲੇ ਦੁਆਲੇ ਦੀਆਂ ਚਿੰਤਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਧਰਤੀ ਦਿਵਸ ਦੀ ਸਥਾਪਨਾ ਕੀਤੀ ਗਈ ਸੀ। ਹਰ ਸਾਲ ਇਹ ਦਿਨ ਕਿਸੇ ਖਾਸ ਥੀਮ ਦੇ ਤਹਿਤ ਮਨਾਇਆ ਜਾਂਦਾ ਹੈ। ਇਸ ਸਾਲ 2024 ਦੇ ਅੰਤਰਰਾਸ਼ਟਰੀ ਮਾਂ ਧਰਤੀ ਦਿਵਸ ਦੀ ਥੀਮ – ‘ਪਲੈਨੇਟ ਬਨਾਮ ਪਲਾਸਟਿਕ’ ਹੈ। ਇਹ ਥੀਮ ਲੋਕਾਂ ਨੂੰ ਇਕੱਠੇ ਹੋਣ ਅਤੇ ਪਲਾਸਟਿਕ ਦੀ ਵਰਤੋਂ ਨੂੰ ਬੰਦ ਕਰਨ ਦੀ ਲੋੜ ਨੂੰ ਉਜਾਗਰ ਕਰਦਾ ਹੈ। ਜਲਵਾਯੂ ਤਬਦੀਲੀ ਹੁਣ ਭਵਿੱਖ ਦੀ ਕੋਈ ਦੂਰ ਦੀ ਗੱਲ ਨਹੀਂ ਹੈ ਅਤੇ ਹੜ੍ਹਾਂ ਅਤੇ ਅੱਗ ਦੀਆਂ ਵਧਦੀਆਂ ਘਟਨਾਵਾਂ ਦੇ ਨਾਲ, ਸਥਿਤੀ ਦਾ ਜਾਇਜ਼ਾ ਲੈਣਾ ਅਤੇ ਉਸ ਅਨੁਸਾਰ ਕੰਮ ਕਰਨਾ ਮਹੱਤਵਪੂਰਨ ਹੈ। ਬਾਕੀ ਮਨੁੱਖਾਂ ਵੱਲੋਂ ਲਗਾਤਾਰ ਪਲਾਸਟਿਕ ਦੀ ਵਰਤੋਂ ਅਤੇ ਦਰਖਤ ਕੱਟਣ ਕਰਕੇ ਵੀ ਧਰਤੀ ਨੂੰ ਬਹੁਤ ਸਾਰਾ ਨੁਕਸਾਨ ਹੋ ਰਿਹਾ ਹੈ ਉੱਥੇ ਹੀ ਤਕਨੀਕੀ ਯੁੱਗ ਕਰਕੇ ਹਰ ਦੇਸ਼ ਆਪਣੇ ਆਪ ਦੂਸਰਿਆਂ ਤੋਂ ਬੇਹਤਰ ਕਰਨ ਦੀ ਹੋੜ ਵਿੱਚ ਵਾਤਾਵਰਨ ਦੇ ਹੋ ਰਹੇ ਨੁਕਸਾਨ ਨੂੰ ਨਜ਼ਰ ਅੰਦਾਜ਼ ਕਰ ਰਿਹਾ ਹੈ। ਅੱਜ ਸਮੇਂ ਦੀ ਲੋੜ ਹੈ ਵਾਤਾਵਰਨ ਨੂੰ ਬਚਾਉਣ ਲਈ ਹਰ ਤਰਾਂ ਤੇ ਯਤਨ ਕਰਨੇ ਯਕੀਨੀ ਬਣਾਏ ਜਾਣ। ਇਸ ਦੋਰਾਨ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਹਰ ਵਿਦਿਆਰਥੀ ਆਪਣੇ ਜੀਵਨ ਵਿੱਚ ਘੱਟੋ-ਘੱਟ ਇਕ ਰੁੱਖ ਜਰੂਰ ਲਗਾਵੇ ਤੇ ਉਸਦੀ ਦੇਖਭਾਲ ਕਰੇ। ਸਕੂਲ ਵਿੱਚ ਧਰਤੀ ਦਿਵਸ ਦੇ ਸੰਬੰਧ ਵਿੱਚ ਇੱਕ ਪੇਂਟਿੰਗ ਕੰਪੀਟੀਸ਼ਨ ਵੀ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਦੇ ਵੱਖ-ਵੱਖ ਢੰਗਾਂ ਨੂੰ ਪੇਂਟਿੰਗ ਰਾਹੀਂ ਦਰਸਾਉਣ ਲਈ ਕਿਹਾ ਗਿਆ।
Comments are closed.