ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਜੀ ਅਗੁਵਾਈ ਹੇਠ ਅਕਸ਼ੈ ਊਰਜਾ ਦਿਵਸ ਮਨਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਇਸ ਦਿਨ ਦੇ ਸੰਬੰਧ ਵਿੱਚ ਚਾਰਟ ਆਰਟੀਕਲ ਪੇਸ਼ ਕੀਤੇ ਗਏ। ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਭਾਰਤ ਵਿੱਚ ਦੋਬਾਰਾ ਵਰਤੋਂ ਵਿੱਚ ਲੈ ਕੇ ਆਉਣ ਵਾਲੀ ਊਰਜਾ ਦੇ ਵਿਕਾਸ ਅਤੇ ਅਪਣਾਉਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਹਰ ਸਾਲ 20 ਅਗਸਤ ਨੂੰ ਭਾਰਤ ਵਿੱਚ ਅਕਸ਼ੈ ਊਰਜਾ ਦਿਵਸ ਮਨਾਇਆ ਜਾਂਦਾ ਹੈ। ਅਕਸ਼ੈ ਊਰਜਾ ਦਿਵਸ ਦੀ ਸ਼ੁਰੂਆਤ ਭਾਰਤੀ ਮੰਤਰਾਲੇ ਵੱਲੋਂ 2004 ਵਿੱਚ ਕੀਤੀ ਗਈ ਸੀ। ਜਿਵੇਂ ਕਿ ਬਾਇਓ ਗੈਸ, ਸੌਰ ਊਰਜਾ, ਪਣ-ਬਿਜਲੀ ਅਕਸ਼ੈ ਊਰਜਾ ਦੀਆਂ ਕੁਝ ਉਦਾਹਰਣਾਂ ਹਨ। ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ ਕਿ ਉਨ੍ਹਾਂ ਨੂੰ ਰਵਾਇਤੀ ਊਰਜਾ ਤੋਂ ਇਲਾਵਾ ਰਿਨਿਉਏਬਲ ਊਰਜਾ ਬਾਰੇ ਸੋਚਣਾ ਪਵੇਗਾ। ਉਹਨਾਂ ਦੱਸਿਆ ਕਿ ਇਸੇ ਦਿਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਧੀ ਦਾ ਜਨਮਦਿਨ ਵੀ ਹੁੰਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੜੇ ਮਾਨ ਵਾਲੀ ਗੱਲ ਹੈ ਕਿ ਬਲੂਮਿੰਗ ਬਡਜ਼ ਸਕੂਲ ਪਹਿਲਾਂ ਤੋਂ ਹੀ ਇਸ ਉੱਪਰ ਕੰਮ ਕਰ ਰਿਹਾ ਹੈ ਤੇ ਸਕੂਲ ਦੀ ਛੱਤ ਤੇ 50 ਕਿੱਲੋਵਾਟ ਦਾ ਸੋਲਰ ਪਲਾਂਟ ਲਗਾਉਣ ਵਾਲਾ ਜ਼ਿਲੇ ਦਾ ਮੋਹਰੀ ਸਕੂਲ ਹੈ ਤਾਂ ਜੋ ਪ੍ਰਦੂਸ਼ਨ ਰਹਿਤ ਬਿਜਲੀ ਪੈਦਾ ਕੀਤੀ ਜਾ ਸਕੇ। ਅੰਤ ਵਿੱਚ ਉਹਨਾਂ ਦੱਸਿਆ ਕਿ ਇਸ ਤਰ੍ਹਾਂ ਦੇ ਦਿਨ ਮਨਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨਾ ਹੈ ਤਾਂ ਜੋ ਪੜਾਈ ਦੇ ਨਾਲ-ਨਾਲ ਸਰਵਪੱਖੀ ਵਿਕਾਸ ਹੋ ਸਕੇ। ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ।
Comments are closed.