Latest News & Updates

ਬਲੂਮਿੰਗ ਬਡਜ਼ ਸਕੂਲ ਵਿੱਚ ਪੇਟਿੰਗ ਮੁਕਾਬਲੇ ਕਰਵਾ ਕੇ ਮਨਾਇਆ ਗਿਆ ਅੰਤਰਰਾਸ਼ਟਰੀ ਧਰਤੀ ਦਿਵਸ

300 ਤੋਂ ਵੱਧ ਵਿਦਿਆਰਥੀਆਂ ਨੇ ਪੇਟਿੰਗ ਮੁਕਾਬਲੇ ਵਿੱਚ ਭਾਗ ਲਿਆ- ਹਮੀਲੀਆ ਰਾਣੀ

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਯੋਗ ਅਗੁਵਾਈ ਹੇਠ ਅੰਤਰਰਾਸ਼ਟਰੀ ਮਾਂ ਧਰਤੀ ਦਿਵਸ ਮਨਾਇਆ ਗਿਆ। ਪਿਛਲੇ ਕੁੱਝ ਦਿਨਾਂ ਤੋਂ ਸਕੂਲ ਵਿੱਚ ਧਰਤੀ ਅਤੇ ਵਾਤਾਵਰਨ ਦੀ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਸਨ ਜਿਵੇਂ ਪਲਾਸਟਿਕ ਦੀ ਵਰਤੋਂ ਨਾਂ ਕਰਨਾ, ਪਾਣੀ ਅਤੇ ਹੋਰ ਕੁਦਰਤੀ ਸੋਮਿਆਂ ਦੀ ਦੇਖਭਾਲ ਕਰਨੀ ਆਦਿ ਸ਼ਾਮਿਲ ਸਨ। ਇਸ ਮੁਹਿੰਮ ਦੇ ਅਧੀਨ ਅੱਜ ਧਰਤੀ ਦਿਵਸ ਦੇ ਮੌਕੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਚਾਰਟ ਤੇ ਅਰਟੀਕਲ ਪੇਸ਼ ਕੀਤੇ ਗਏ। ਆਰਟੀਕਲ ਪੇਸ਼ ਕਰਦਿਆਂ ਉਹਨਾਂ ਦੱਸਿਆ ਕਿ ਹਰ ਸਾਲ, 22 ਅਪ੍ਰੈਲ ਨੂੰ ਅੰਤਰਰਾਸ਼ਟਰੀ ਮਾਂ ਧਰਤੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਲੋਕਾਂ ਵਿੱਚ ਪ੍ਰਦੂਸ਼ਣ ਅਤੇ ਹੋਰ ਗਤੀਵਿਧੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ ਜੋ ਵਾਤਾਵਰਣ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਨੁਕਸਾਨ ਪਹੁੰਚਾਉਂਦੇ ਹਨ ਅਤੇ ਨਤੀਜੇ ਵਜੋਂ ਗ੍ਰਹਿ ਦੀ ਤਬਾਹੀ ਹੁੰਦੀ ਹੈ। 1970 ਦੇ ਦਹਾਕੇ ਵਿੱਚ, ਸੀਨੇਟਰ ਗੇਲੋਰਡ ਨੈਲਸਨ ਦੁਆਰਾ ਵਾਤਾਵਰਣ ਨੂੰ ਬਚਾਉਣ ਲਈ ਉਤਸ਼ਾਹਿਤ ਕਰਨ ਅਤੇ ਧਰਤੀ ਦੇ ਆਲੇ ਦੁਆਲੇ ਦੀਆਂ ਚਿੰਤਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਧਰਤੀ ਦਿਵਸ ਦੀ ਸਥਾਪਨਾ ਕੀਤੀ ਗਈ ਸੀ। ਹਰ ਸਾਲ ਇਹ ਦਿਨ ਕਿਸੇ ਖਾਸ ਥੀਮ ਦੇ ਤਹਿਤ ਮਨਾਇਆ ਜਾਂਦਾ ਹੈ। ਇਸ ਸਾਲ 2023 ਦੇ ਅੰਤਰਰਾਸ਼ਟਰੀ ਮਾਂ ਧਰਤੀ ਦਿਵਸ ਦੀ ਥੀਮ – ‘ਸਾਡੇ ਪਲੈਨੇਟ ਵਿੱਚ ਨਿਵੇਸ਼ ਕਰੋ’ ਹੈ। ਇਹ ਥੀਮ ਲੋਕਾਂ ਨੂੰ ਇਕੱਠੇ ਹੋਣ ਅਤੇ ਜੈਵ ਵਿਭਿੰਨਤਾ ਅਤੇ ਗ੍ਰਹਿ ਦੀ ਰੱਖਿਆ ਲਈ ਉਪਾਅ ਕਰਨ ਦੀ ਲੋੜ ਨੂੰ ਉਜਾਗਰ ਕਰਦਾ ਹੈ। ਜਲਵਾਯੂ ਤਬਦੀਲੀ ਹੁਣ ਭਵਿੱਖ ਦੀ ਕੋਈ ਦੂਰ ਦੀ ਗੱਲ ਨਹੀਂ ਹੈ ਅਤੇ ਹੜ੍ਹਾਂ ਅਤੇ ਅੱਗ ਦੀਆਂ ਵਧਦੀਆਂ ਘਟਨਾਵਾਂ ਦੇ ਨਾਲ, ਸਥਿਤੀ ਦਾ ਜਾਇਜ਼ਾ ਲੈਣਾ ਅਤੇ ਉਸ ਅਨੁਸਾਰ ਕੰਮ ਕਰਨਾ ਮਹੱਤਵਪੂਰਨ ਹੈ। ਬਾਕੀ ਮਨੁੱਖਾਂ ਵੱਲੋਂ ਲਗਾਤਾਰ ਪਲਾਸਟਿਕ ਦੀ ਵਰਤੋਂ ਅਤੇ ਦਰਖਤ ਕੱਟਣ ਕਰਕੇ ਵੀ ਧਰਤੀ ਨੂੰ ਬਹੁਤ ਸਾਰਾ ਨੁਕਸਾਨ ਹੋ ਰਿਹਾ ਹੈ ਉੱਥੇ ਹੀ ਤਕਨੀਕੀ ਯੁੱਗ ਕਰਕੇ ਹਰ ਦੇਸ਼ ਆਪਣੇ ਆਪ ਦੂਸਰਿਆਂ ਤੋਂ ਬੇਹਤਰ ਕਰਨ ਦੀ ਹੋੜ ਵਿੱਚ ਵਾਤਾਵਰਨ ਦੇ ਹੋ ਰਹੇ ਨੁਕਸਾਨ ਨੂੰ ਨਜ਼ਰ ਅੰਦਾਜ਼ ਕਰ ਰਿਹਾ ਹੈ। ਅੱਜ ਸਮੇਂ ਦੀ ਲੋੜ ਹੈ ਵਾਤਾਵਰਨ ਨੂੰ ਬਚਾਉਣ ਲਈ ਹਰ ਤਰਾਂ ਤੇ ਯਤਨ ਕਰਨੇ ਯਕੀਨੀ ਬਣਾਏ ਜਾਣ। ਇਸ ਦੋਰਾਨ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਹਰ ਵਿਦਿਆਰਥੀ ਆਪਣੇ ਜੀਵਨ ਵਿੱਚ ਘੱਟੋ-ਘੱਟ ਇਕ ਰੁੱਖ ਜਰੂਰ ਲਗਾਵੇ ਤੇ ਉਸਦੀ ਦੇਖਭਾਲ ਕਰੇ। ਸਕੂਲ ਵਿੱਚ ਧਰਤੀ ਦਿਵਸ ਦੇ ਸੰਬੰਧ ਵਿੱਚ ਇੱਕ ਪੇਂਟਿੰਗ ਕੰਪੀਟੀਸ਼ਨ ਵੀ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਦੇ ਵੱਖ-ਵੱਖ ਢੰਗਾਂ ਨੂੰ ਪੇਂਟਿੰਗ ਰਾਹੀਂ ਦਰਸਾਉਣ ਲਈ ਕਿਹਾ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੇ 300 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਬਹੁਤ ਸਾਰੇ ਵਿਦਿਆਰਥੀਆਂ ਨੇ ਖੂਬਸੂਰਤ ਡ੍ਰਾਇੰਗ ਤੇ ਪੇਟਿੰਗ ਰਾਹੀਂ ਵਾਤਾਵਰਨ ਨੂੰ ਬਚਾਉਣ ਦੇ ਸੁਨੇਹੇ ਦਿੱਤੇ। ਉਹਨਾਂ ਦੱਸਿਆ ਕਿ ਇਹਨਾਂ ਵਿੱਚੋਂ ਸਭ ਤੋਂ ਸੋਹਣੀ ਪੇਟਿੰਗ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਅੰਤ ਵਿੱਚ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਸਕੂਲ ਵਿੱਚ ਇਸ ਤਰਾਂ ਦੇ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਅੰਦਰ ਦੀ ਕਲਾ ਨੂੰ ਉਜਾਗਰ ਕਰਨਾ ਹੈ ਅਤੇ ਉਹਨਾਂ ਵਿੱਚ ਵਾਤਾਵਰਨ ਪ੍ਰਤੀ ਪਿਆਰ ਨੂੰ ਵਧਾਉਣਾ ਹੈ।

Comments are closed.