Latest News & Updates

ਬਲੂਮਿੰਗ ਬਡਜ਼ ਸਕੁਲ ਵਿੱਚ ਅਕੈਡਮਿਕ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ

ਨਵੇਂ ਸੈਸ਼ਨ 2023-2024 ਲਈ ਹਰ ਕਲਾਸ ਦੇ ਮੋਨਿਟਰ ਚੁਣੇ ਗਏ : ਪ੍ਰਿੰਸੀਪਲ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਬੀ.ਬੀ.ਐੱਸ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਆਪਣੀ ਵੱਖਰੀ ਪਹਿਚਾਣ ਬਣਾਉਂਦੇ ਹੋਏ ਅੱਗੇ ਵੱਧ ਰਹੀ ਹੈ। ਬੀਤੇ ਦਿਨੀ ਸਕੂਲ ਦੇ ਅਕੈਡਮਿਕ ਸਾਲ ਸੈਸ਼ਨ 2022-2023 ਦੇ ਸਲਾਨਾ ਨਤੀਜੇ ਅੇਲਾਨੇ ਗਏ ਸਨ। ਜਿਹਨਾਂ ਵਿੱਚ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੂਰੇ ਸਾਲ ਦੀ ਰਿਪੋਰਟ ਸਾਂਝੀ ਕੀਤੀ ਗਈ। ਸਕੂਲ ਦੀਆਂ ਸਾਰੀਆਂ ਕਲਾਸਾਂ ਦੇ ਵਿੱਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜੀਸਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਸਵੇਰ ਦੀ ਸਭਾ ਦੋਰਾਨ ਸਟੇਜ ਤੇ ਬੁਲਾਇਆ ਗਿਆ ਤੇ ਉਹਨਾਂ ਨੂੰ ਪੁਜੀਸਨਾਂ ਹਾਸਲ ਕਰਨ ਤੇ ਵਧਾਈ ਦਿੱਤੀ ਗਈ ਅਤੇ ਨਾਲ ਹੀ ਇਸ ਸਾਲ ਦੇ ਨਵੇਂ ਸੈਸ਼ਨ ਵਿੱਚ ਕਲਾਸ ਦੇ ਮੋਨਿਟਰ ਦੀ ਜਿੰਮੇਵਾਰੀ ਸੋਂਪੀ ਗਈ। ਇਸ ਦੋਰਾਨ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਹਿਲਾਂ ਤਾਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਨਵੇਂ ਸ਼ੇਸ਼ਨ ਲਈ ਸਵਾਗਤ ਕੀਤਾ। ਉਹਨਾਂ ਨੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਉਹਨਾਂ ਨੂੰ ਆਪਣੀ ਕਲਾਸ ਦੇ ਮੋਨਿਟਰ ਦੀ ਜਿੰਮੇਵਾਰੀ ਸੋਂਪੀ ਗਈ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਮੋਨਿਟਰ ਬਣਾਉਣ ਨਾਲ ਉਹ ਆਪ ਵੀ ਅਨੁਸ਼ਾਸ਼ਨ ਚ ਰਹਿੰਦੇ ਹਨ ਤੇ ਦੂਜਿਆਂ ਨੂੰ ਵੀ ਗਲਤੀਆਂ ਕਰਨ ਤੋਂ ਰੋਕਦੇ ਹਨ, ਜਿਸ ਨਾਲ ਉਹਨਾਂ ਵਿੱਚ ਲੀਡਰਸ਼ਿਪ ਦੇ ਵੀ ਗੁਣ ਪੈਦਾ ਹੂੰਦੇ ਹਨ। ਉਹਨਾਂ ਦੱਸਿਆ ਕਿ ਬਲੂਮਿੰਗ ਬਡਜ਼ ਸਕੂਲ ਦੀ ਸ਼ੁਰੂ ਤੋਂ ਹੀ ਇਹ ਕੋਸ਼ਿਸ਼ ਰਹੀ ਹੈ ਕਿ ਵਿਦਿਆਰਥੀਆਂ ਦਾ ਪੜਾਈ ਦੇ ਨਾਲ-ਨਾਲ ਸਰਵਪੱਖੀ ਵਿਕਾਸ ਹੋ ਸਕੇ। ਉਹਨਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਵੇਂ ਸੈਸ਼ਨ ਵਿੱਚ ਬਹੁਤ ਕੁੱਝ ਸਿੱਖਣ ਅਤੇ ਆਪਣੇ ਅੰਦਰ ਚੰਗੇ ਗੁਣ ਪੈਦਾ ਕਰਨ ਤੇ ਪੜਾਈ ਵਿੱਚ ਨਵੇਂ ਸਿੱਖਰਾਂ ਤੇ ਪਹੁਚਣ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵਾਂ ਸਾਲ ਤੁਹਾਨੂੰ ਨਵੀਂ ਅਤੇ ਤਾਜ਼ੀ ਸ਼ੁਰੂਆਤ ਕਰਨ ਦਾ ਮੌਕਾ ਦਿੰਦਾ ਹੈ। ਇਹ ਅੱਗੇ ਦੇਖਣ ਅਤੇ ਇਸ ਨੂੰ ਬਿਹਤਰ ਅਤੇ ਉੱਜਵਲ ਭਵਿੱਖ ਬਣਾਉਣ ਲਈ ਸਖ਼ਤ ਮਿਹਨਤ ਕਰਨ ਦਾ ਮੌਕਾ ਹੈ। ਤੁਹਾਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ ਕਿਉਂਕਿ ਤੁਸੀਂ ਅਕਾਦਮਿਕ ਖੇਤਰ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਕਰਨ ਲਈ ਤਿਆਰ ਹੋ। ਤੁਹਾਡੀਆਂ ਕੋਸ਼ਿਸ਼ਾਂ ਨਾਲ ਤੁਸੀਂ ਚਮਕਦਾਰ ਅਤੇ ਖੁਸ਼ ਹੋਵੋ।

Comments are closed.