Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਮਨਾਇਆ ਗਿਆ 75ਵਾਂ ਗਣਤੰਤਰ ਦਿਵਸ

ਦੇਸ਼ ਲਈ ਆਪਣੀ ਜਾਨ ਦੇਣ ਵਾਲੇ ਯੋਧਿਆਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ: ਸੈਣੀ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸੰਸਥਾ ਵਿੱਚ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਗਣਤੰਤਰ ਦਿਵਸ ਨੂੰ ਮਨਾਉਂਦਿਆਂ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਦੀ ਸ਼ੁਰੂਆਤ ਬੀ.ਬੀ.ਐਸ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਕ੍ਰਮਵਾਰ ਰਾਸ਼ਟਰੀ ਝੰਡਾ ਅਤੇ ਸਕੂਲ ਦਾ ਝੰਡਾ ਲਹਿਰਾ ਕੇ ਕੀਤੀ ਗਈ। ਇਸਦੇ ਨਾਲ ਹੀ ਸਕੂਲ ਦੇ ਕੁਆਇਰ ਵੱਲੋਂ ਰਾਸ਼ਟਰੀ ਗਾਇਨ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਹੱਥ ਵਿੱਚ ਤਿਰੰਗੇ ਝੰਡੇ ਫੜ ਕੇ ਮਾਰਚ ਪਾਸਟ ਕੀਤਾ ਗਿਆ, ਜਿਸ ਦੀ ਅਗੁਵਾਈ ਸਕੂਲ ਦੇ ਕਪਤਾਨਾਂ, ਬੈਗਪਾਇਪਰ ਬੈਂਡ ਤੇ ਐੱਨ.ਸੀ.ਸੀ. ਦੀ ਟੁਕੜੀ ਨੇ ਕੀਤੀ ਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਸਮਾਗਮ ਦੋਰਾਨ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਂਝੇ ਤੌਰ ਤੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਇਸ ਦਿਨ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਪਹਿਲਾ ਗਣਤੰਤਰ ਦਿਵਸ ਆਜ਼ਾਦੀ ਮਿਲਣ ਦੇ ਤਿੰਨ ਸਾਲ ਬਾਅਦ 26 ਜਨਵਰੀ 1950 ਨੂੰ ਮਨਾਇਆ ਗਿਆ ਸੀ। ਸੰਵਿਧਾਨ ਨੂੰ ਭਾਰਤੀ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਅਪਣਾਇਆ ਗਿਆ ਸੀ, ਜਿਸਦੀ ਅਗੁਵਾਈ ਡਾ. ਬੀ.ਆਰ.ਅੰਬੇਦਕਰ ਨੇ ਕੀਤੀ ਸੀ। ਇਹ 26 ਜਨਵਰੀ, 1950 ਨੂੰ ਲਾਗੂ ਹੋਇਆ ਸੀ। ਉਹਨਾਂ ਦੱਸਿਆ ਕਿ ਭਾਰਤੀ ਸੰਵਿਧਾਨ ਦੁਨੀਆ ਦਾ ਸਭ ਤੋਂ ਲੰਬਾ ਲਿਖਤੀ ਸੰਵਿਧਾਨ ਹੈ। ਇਸ ਉਪਰੰਤ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਸਾਨੂੰ ਇਸ ਦਿਨ ਦੇ ਜਸ਼ਨ ਨੂੰ ਮਨਾਉਂਦਿਆ ਹੋਇਆ ਭਾਰਤ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਦੀ ਕੁਰਬਾਨੀ ਨੂੰ ਭੁਲਣਾ ਨਹੀਂ ਚਾਹੀਦਾ। ਇਸ ਮੌਕੇ ਸਕੂਲ ਕੁਆਇਰ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ। ਇਸ ਉਪਰੰਤ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਉੱਤੇ ਡਾਂਸ ਪੇਸ਼ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਭਾਰਤ ਦੀ ਏਕਤਾ ਦੇ ਸੰਬੰਧ ਵਿੱਚ ਖੂਬਸੂਰਤ ਕੋਰਿਓਗ੍ਰਾਫੀ ਪੇਸ਼ ਕੀਤੀ ਗਈ।ਪੂਰਾ ਸਕੂਲ ਤਿੰਰਗੇ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਇਸ ਮੋਕੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਦੇ ਸੰਬੰਧ ਵਿੱਚ ਚਾਰਟ ਅਦਿ ਪੇਸ਼ ਕੀਤੇ ਗਏ। ਇਸ ਸਮਾਗਮ ਦੇ ਅੰਤ ਵਿੱਚ ਗੁਰੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਾਰੇ ਵਿਦਿਆਰਥੀਆਂ ਤੇ ਸਟਾਫ ਨੂੰ ਚਾਕਲੇਟ ਵੰਡੇ ਗਏ।

Comments are closed.