Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਸੰਵਿਧਾਨ ਦਿਵਸ ਮੌਕੇ ਵਿਦਿਆਰਥੀਆਂ ਨੂੰ ਮੌਲਿਕ ਅਧਿਕਾਰਾਂ ਬਾਰੇ ਕੀਤਾ ਜਾਗਰੁਕ

ਭਾਰਤ ਦਾ ਸੰਵਿਧਾਨ ਲਿਖਤ ਰੂਪ ਵਿੱਚ ਪੂਰੀ ਦੁਨੀਆ ਵਿੱਚ ਸਭ ਤੋਂ ਵੱਡਾ ਹੈ: ਪ੍ਰਿੰਸੀਪਲ

ਮੋਗਾ ਸ਼ਹਿਰ ਦੀ ਨਾਮਵਰ ਵਿਦਿਆਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਅੱਜ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੋਰਾਨ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਚਾਰਟ ਬਣਾਏ ਗਏ ਤੇ ਇਸ ਦਿਨ ਦੇ ਸੰਬੰਧ ਵਿੱਚ ਆਰਟੀਕਲ ਪੇਸ਼ ਕੀਤੇ ਗਏ। ਆਰਟੀਕਲ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਭਾਰਤ ਵਿੱਚ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਭਾਰਤੀ ਸੰਵੀਧਾਨ ਦੇ ਨਿਰਮਾਤਾ ਕਹੇ ਜਾਣ ਵਾਲੇ ਡਾ. ਭੀਮ ਰਾਓ ਅੰਬੇਦਕਰ ਅਤੇ ਉਹਨਾਂ ਦਾ ਸਾਥ ਦੇਣ ਵਾਲੇ ਹੋਰ ਕਮੇਟੀ ਮੈਂਬਰਾ ਦੇ ਸਨਮਾਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਡਾ. ਭੀਮ ਰਾਓ ਅੰਬੇਡਕਰ, ਜੋ ਕਾਂਗਰਸ ਦੀ ਅਗਵਾਈ ਵਾਲੇ ਕੇਂਦਰ ਵਿੱਚ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਣੇ ਸਨ, ਨੂੰ 1947 ਵਿੱਚ ਸੰਵਿਧਾਨ ਡਰਾਫਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਦੇਸ਼ ਦਾ ਨਵਾਂ ਸੰਵਿਧਾਨ ਲਿਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸ ਸਾਲ, ਸੰਵਿਧਾਨ ਦਿਵਸ ਦੀ 73ਵੀਂ ਵਰੇਗੰਢ ਹੈ ਜਿਸ ਨੇ 1949 ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ। ਸੰਨ 1949 ਵਿੱਚ 26 ਨਵੰਬਰ ਨੂੰ ਸੰਵਿਧਾਨ ਸਭਾ ਦੁਆਰਾ ਭਾਰਤ ਦੇ ਸੰਵਿਧਾਨ ਨੂੰ ਸਵੀਕਾਰ ਕੀਤਾ ਗਿਆ। ਜੋ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਇਸ ਸੰਵਿਧਾਨ ਨੂੰ ਤਿਆਰ ਕਰਨ ਵਿੱਚ 2 ਸਾਲ , 4 ਮਹੀਨੇ ਅਤੇ 18 ਦਿਨ ਦਾ ਸਮਾਂ ਲੱਗਾ। ਇਹ ਹਿੰਦੀ ਅਤੇ ਅੰਗਰੇਜ਼ੀ ਦੋਵਾਂ ਭਸ਼ਾਵਾਂ ਵਿੱਚ ਲਿਖਿਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਮੌਲਿਕ ਅਧਿਕਾਰਾਂ ਦੀ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਮੌਲਿਕ ਅਧਿਕਾਰਾਂ ਵਿੱਚ ਸਮਾਨਤਾ ਦਾ ਅਧਿਕਾਰ, ਸੁਤੰਤਰਤਾ ਦਾ ਅਧਿਕਾਰ, ਸ਼ੋਸ਼ਨ ਵਿਰੁੱਧ ਅਧਿਕਾਰ, ਧਾਰਮਿਕ ਸਵਤੰਤਰਤਾ ਦਾ ਅਧਿਕਾਰ, ਸੰਸਕ੍ਰਿਤੀ ਅਤੇ ਸਿੱਖਿਆ ਦਾ ਅਧਿਕਾਰ ਆਦਿ ਸ਼ਾਮਿਲ ਹਨ। ਇਹਨਾਂ ਮੌਲਿਕ ਅਧਿਕਾਰਾਂ ਨੂੰ ਸੰਵਿਧਾਨ ਵਿੱਚ ਸ਼ਾਮਲ ਕਰਨ ਦਾ ਉਦੇਸ਼ ਕਾਨੂੰਨ ਦੀ ਸਰਕਾਰ ਸਥਾਪਤ ਕਰਨਾ ਹੈ ਨਾ ਕਿ ਮਨੁੱਖ ਦੀ। ਮੌਲਿਕ ਅਧਿਕਾਰ ਰਾਜ ਦੁਆਰਾ ਕਿਸੇ ਵੀ ਹਮਲੇ ਦੇ ਵਿਰੁੱਧ ਨਾਗਰਿਕਾਂ ਦੀ ਆਜ਼ਾਦੀ ਦੀ ਰੱਖਿਆ ਕਰਦੇ ਹਨ, ਅਤੇ ਦੇਸ਼ ਵਿੱਚ ਤਾਨਾਸ਼ਾਹੀ ਅਤੇ ਤਾਨਾਸ਼ਾਹੀ ਸ਼ਾਸਨ ਦੀ ਸਥਾਪਨਾ ਨੂੰ ਰੋਕਦੇ ਹਨ। ਇਹ ਵਿਅਕਤੀ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਹਨਾਂ ਦੱਸਿਆ ਕਿ ਭਾਰਤ ਦਾ ਸੰਵਿਧਾਨ ਲਿਖਤ ਰੂਪ ਵਿੱਚ ਪੂਰੀ ਦੁਨੀਆ ਵਿੱਚ ਸਭ ਤੋਂ ਵੱਡਾ ਹੈ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸੰਵੀਧਾਨ ਵਿੱਚ ਦਿੱਤੇ ਗਏ ਅਧਿਕਾਰ ਇਸ ਤੱਥ ਦੇ ਗਵਾਹ ਹਨ ਕਿ ਭਾਰਤੀ ਸੰਵੀਧਾਨ ਪੂਰੀ ਤਰ੍ਹਾਂ ਲੋਕਤੰਾਤਰਿਕ ਪ੍ਰਣਾਲੀ ਤੇ ਅਧਾਰਿਤ ਹੈ। ਸੰਵੀਧਾਨ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ ਇੱਕ ਉੱਤਮ ਸੰਵੀਧਾਨ ਹੀ ਕਿਸੇ ਦੇਸ਼ ਦੇ ਨਾਗਰਿਕਾਂ ਦੀ ਅਸਲੀ ਅਜ਼ਾਦੀ ਨੂੰ ਯਕੀਨੀ ਬਣਾਉਂਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਸੁਣੇਹਾ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਡੇ ਸੰਵੀਧਾਨ ਅਤੇ ਸੰਵੀਧਾਨ ਵਿੱਚ ਮਿਲੇ ਅਧਿਕਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Comments are closed.