ਬਲੂਮਿੰਗ ਬਡਜ਼ ਸਕੂਲ, ਮੋਗਾ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
ਮੁਸਕਾਨ ਕੁਮਾਰੀ, ਰੁਪਿੰਦਰ ਕੌਰ ਅਤੇ ਸੁਖਰਾਜ ਸਿੰਘ ਨੇ ਕਮਿਸਟਰੀ ਵਿਸ਼ੇ ਚੋਂ 100% ਅੰਕ ਹਾਸਲ ਕੀਤੇ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਿੱਤ ਨਵੀਆਂ ਉਚਾਈਆਂ ਛੋਹ ਰਿਹਾ ਹੈ, ਦੀ ਕਾਮਯਾਬੀ ਦੀ ਰਾਹ ਵਿੱਚ ਇੱਕ ਨਵਾਂ ਮੀਲ ਪੱਥਰ ਜੁੜ੍ਹ ਗਿਆ ਹੈ। ਅੱਜ ਜਦੋਂ ਸੀ.ਬੀ.ਐੱਸ.ਈ. ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਘੋਸ਼ਿਤ ਹੋਇਆ ਤਾਂ ਹਰ ਪਾਸੇ ਇੱਕ ਖੁਸ਼ੀ ਦੀ ਲਹਿਰ ਦੌੜ ਗਈ। ਸਕੂਲ ਦੀ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਮੁਸਕਾਨ ਕੁਮਾਰੀ, ਰੁਪਿੰਦਰ ਕੌਰ ਅਤੇ ਸੁਖਰਾਜ ਸਿੰਘ ਨੇ ਕਮਿਸਟਰੀ ਵਿਸ਼ੇ ਚੋਂ 100 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਸਕੂਲ ਦੇ ਓਵਰ ਆਲ ਨਤੀਜਿਆਂ ਵਿਚੋਂ ਮੁਸਕਾਨ ਕੁਮਾਰੀ ਨੇ 96 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਚਰਨਪ੍ਰੀਤ ਸਿੰਘ ਨੇ ਦੂਸਰਾ ਸਥਾਨ 94% ਅੰਕ ਲੈ ਕੇ ਅਤੇ ਸੁਖਰਾਜ ਸਿੰਘ ਨੇ 93% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ 11 ਵਿਦਿਆਰਥੀਆਂ ਨੇ 95% ਤੋਂ ਵੱਧ ਅੰਕ ਹਾਸਲ ਕੀਤੇ। 43 ਦੇ ਕਰੀਬ ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਉੱਪਰ ਅੰਕ ਹਾਸਲ ਕੀਤੇ। ਅਲੱਗ-ਅਲੱਗ ਗਰੁੱਪ ਦੇ ਨਤੀਜਿਆਂ ਚੋਂ ਆਰਟਸ ਗਰੁੱਪ ਵਿਚੋਂ ਖੁਸ਼ਵੀਰ ਕੌਰ ਨੇ ਪਹਿਲਾ, ਲਵਪ੍ਰੀਤ ਸਿੰਘ ਸੰਧੂ ਨੇ ਦੂਜਾ ਸਥਾਨ ਅਤੇ ਅਰਸ਼ਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਕਾਮਰਸ ਗਰੁੱਪ ਵਿਚੋਂ ਗੁਰਲੀਨ ਕੌਰ ਪਹਿਲੇ ਦਰਜੇ ਤੇ ਰਹੀ ਪਰਮਿੰਦਰ ਸਿੰਘ ਨੇ ਦੂਜਾ ਸਥਾਨ ਅਤੇ ਨਵਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਮੈਡੀਕਲ ਗਰੁੱਪ ਵਿਚੋਂ ਮੁਸਕਾਨ ਕੁਮਾਰੀ ਨੇ ਪਹਿਲਾ ਸਥਾਨ ਹਾਸਲ ਕੀਤਾ, ਸੁਖਰਾਜ ਸਿੰਘ ਨੇ ਦੂਸਰਾ ਅਤੇ ਰੁਪਿੰਦਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰਾਂ ਨਾਨ-ਮੈਡੀਕਲ ਗਰੁੱਪ ਚੋਂ ਚਰਨਪ੍ਰੀਤ ਸਿੰਘ ਪਹਿਲੇ ਦਰਜੇ ਤੇ ਰਵਿੰਦਰਜੀਤ ਸਿੰਘ ਨੇ ਦੂਸਰਾ ਅਤੇ ਮਹਿਤਾਬ ਸਿੰਘ ਢਿਲੋਂ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਬਲੂਮਿੰਗ ਬਡਜ਼ ਸਕੂਲ ਦਾ ਬਾਰਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਸਕੂਲ ਮੈਨੇਜਮੈਂਟ ਡਾ. ਸੰਜੀਵ ਕੁਮਾਰ ਸੈਣੀ ਚੇਅਰਮੈਨ ਬਲੂਮਿੰਗ ਬਡਜ਼ ਗਰੁਪ, ਕਮਲ ਸੈਣੀ ਚੇਅਰਪਰਸਨ ਬਲੂਮਿੰਗ ਬਡਜ਼ ਸਕੂਲ ਅਤੇ ਡਾ. ਹਮੀਲੀਆ ਰਾਣੀ ਸਕੂਲ ਪ੍ਰਿੰਸੀਪਲ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਵਧਾਈ ਦਿੱਤੀ ਅਤੇ ਕਿਹਾ ਕਿ ਮਿਹਨਤ ਕਦੇ ਵਿਅਰਥ ਨਹੀਂ ਜਾਂਦੀ, ਮਿਹਨਤ ਦਾ ਫਲ਼ ਜ਼ਰੂਰ ਮਿਲਦਾ ਹੈ ਅਤੇ ਅੱਗੇ ਜਿੰਦਗੀ ਵਿੱਚ ਉੱਚ ਮੁਕਾਮ ਹਾਸਲ ਕਰਨ ਲਈ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਕਿਹਾ ਕਿ ਸਕੂਲ ਦਾ ਇਹ ਸ਼ਾਨਦਾਰ ਨਤੀਜਾ ਯਕੀਨੀ ਤੌਰ ਤੇ ਦਰਸਾਉਂਦਾ ਹੈ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਕੀਤੀ ਗਈ ਅਣਥੱਕ ਮਿਹਨਤ ਸਫ«ਲ ਹੋਈ। ਪਾਸ ਹੋਏ ਵਿਦਿਆਰਥੀਆਂ ਲਈ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਕਿਹਾ ਕਿ ਬਲੂਮਿੰਗ ਬਡਜ਼ ਵਿੱਦਿਅਕ ਸੰਸਥਾਵਾਂ ਇਹਨਾਂ ਨਤੀਜਿਆਂ ਨੂੰ ਹੋਰ ਵੀ ਬਿਹਤਰ ਕਰਨ ਲਈ ਹਰ ਸੰਭਵ ਯਤਨ ਕਰਦੀ ਰਹੇਗੀ।
Comments are closed.