Latest News & Updates

ਬਲੂਮਿੰਗ ਬਡਸ ਸਕੂਲ ਵਿੱਚ ਸ਼ਹੀਦ ਊੱਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਕਰਵਾਈ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ, ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਅਮਰ ਸ਼ਹੀਦ ਊੱਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਉਹਨਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਕੂਲ ਵਿੱਚ ਸਵੇਰੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਸ਼ਹੀਦ ਉੱਧਮ ਸਿੰਘ ਅਤੇ ਉਹਨਾਂ ਦੀ ਸ਼ਹਾਦਤ ਬਾਰੇ ਚਾਰਟ ਅਤੇ ਆਰਟੀਕਲ ਪੇਸ਼ ਕੀਤੇ। ਇਸ ਉਪਰੰਤ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਸ਼ਹੀਦ ਊੱਧਮ ਸਿੰਘ ਦੇ ਜੀਵਨ ਅਤੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਸ਼ਹੀਦ ਉੱਧਮ ਸਿੰਘ ਦੀ ਬਹਾਦਰੀ, ਦੇਸ਼ ਭਗਤੀ ਅਤੇ ਭਾਰਤ ਦੀ ਆਜ਼ਾਦੀ ਪ੍ਰਤੀ ਉਸਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਸ਼ਹੀਦ ਉੱਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ਜ਼ਿਲਾ ਸੰਗਰੂਰ ਦੇ ਸੁਨਾਮ ਵਿੱਚ ਸ੍ਰ ਟਹਿਲ ਸਿੰਘ ਜੀ ਦੇ ਘਰ ਹੋਇਆ ਸੀ। ਸਾਲ 1919 ਵਿੱਚ ਵਾਪਰੇ ਜਲਿਆਂਵਾਲਾ ਬਾਗ ਦੇ ਸਾਕੇ ਨੇ ਉਹਨਾਂ ਦੇ ਮੰਨ ਉੱਪਰ ਗਹਿਰਾ ਅਸਰ ਪਾਇਆ ਅਤੇ ਇਸ ਦਾ ਬਦਲਾ ਉਹਨਾਂ ਨੇ 13 ਮਾਰਚ 1940 ਨੂੰ ਲੰਡਨ ਜਾ ਕੇ ਜਨਰਲ ਅਡਵਾਇਰ ਨੂੰ ਗੋਲੀ ਮਾਰ ਕੇ ਲਿਆ। ਜਿਸ ਲਈ ਉਹਨਾਂ ਨੂੰ 31 ਜੁਲਾਈ 1940 ਨੂੰ ਫਾਂਸੀ ਲਗਾ ਦਿੱਤੀ ਗਈ। ਉਹਨਾਂ ਅੱਗੇ ਦੱਸਿਆ ਕਿ ਸਕੂਲ ਵੱਲੋਂ ਵਿਦਿਆਰਥੀਆਂ ਦੇ ਮਨਾਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀਆਂ ਕਦਰਾਂ-ਕੀਮਤਾਂ ਨੂੰ ਜਗਾਉਣ ਲਈ ਸਭਾ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਸੱਚੇ ਦੇਸ਼ ਭਗਤ ਸਨ ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਸਿੱਖਣ ਅਤੇ ਭਾਰਤ ਨੂੰ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣ ਅਤੇ ਉਹਨਾਂ ਜਿਹਾ ਦੇਸ਼ ਭਗਤੀ ਦਾ ਇਰਾਦਾ ਰੱਖਦਿਆਂ ਹੋਇਆ ਭਾਰਤ ਨੂੰ ਮਜ਼ਬੂਤ ਅਤੇ ਖੁਸ਼ਹਾਲ ਰਾਸ਼ਟਰ ਬਣਾਉਣ ਲਈ ਸਖ਼ਤ ਮਿਹਨਤ ਕਰਨ। ਉਹਨਾਂ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਇੱਕ ਮਹਾਨ ਆਜ਼ਾਦੀ ਘੁਲਾਟੀਏ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਦਿਨ ਹੈ। ਇਹ ਆਜ਼ਾਦੀ ਪ੍ਰਤੀ ਸਾਡੀ ਵਚਨਬੱਧਤਾ ਨੂੰ ਨਿਭਾਉਣ ਅਤੇ ਸਾਡੇ ਦੇਸ਼ ਦੀ ਬਿਹਤਰੀ ਲਈ ਕੰਮ ਕਰਨ ਦਾ ਦਿਨ ਵੀ ਹੈ। ਸਭਾ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਭਾਰਤ ਦੀ ਏਕਤ ਅਤੇ ਅਖੰਡਤਾ ਪ੍ਰਤੀ ਸਦਾ ਵਫਾਦਾਰ ਰਹਿਣ ਦੀ ਸੌਂਹ ਚੁੱਕੀ।

Comments are closed.