ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ‘ਐਥਲੈਟਿਕ ਮੀਟ’ ਦੋਰਾਨ ਮਾਰੀਆਂ ਮੱਲਾਂ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਜ਼ਾਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਨੇ ਦੱਸਿਆ ਕਿ ਪੰਜਾਬ ਸਕੂਲ ਖੇਡਾਂ ਦੌਰਾਨ ਕਰਵਾਈ ਗਈ ‘ਮੋਗਾ ਜ਼ੋਨ ਐਥਲੈਟਿਕ ਮੀਟ’ ਵਿੱਚ ਬੀ.ਬੀ.ਐੱਸ. ਦੇ ਅੰਡਰ 19 ਸਾਲ ਦੇ ਖਿਡਾਰੀਆਂ ਨੇ ਆਪਣੀਆਂ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਵਾਰ ਦੁਬਾਰਾ ਸਕੂਲ ਦੇ ਨਾਮ ਨੂੰ ਚਾਰ ਚੰਨ੍ਹ ਲਗਾ ਦਿੱਤੇ ਹਨ।‘ਮੋਗਾ ਜ਼ੋਨ ਐਥਲੈਟਿਕ ਮੀਟ’ ਦੌਰਾਨ ਟਰੈਕ ਐਂਡ ਫੀਲਡਜ਼ ਈਵੈਂਟ ਦੇ ਮੁਕਾਬਲਿਆਂ ਦੋਰਾਨ ਪੁਜੀਸ਼ਨਾਂ ਹਾਸਿਲ ਕੀਤੀਆਂ ਜੋ ਕਿ ਸਕੂਲ ਲਈ ਬੜੇ ਹੀ ਮਾਣ ਦੀ ਗੱਲ ਹੈ। ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਬਾਰ੍ਹਵੀਂ ਕਲਾਸ ਦੇ ਰਣਵੀਰ ਸਿੰਘ ਨੇ ਸ਼ੋਟਪੁਟ ਥ੍ਰੋ ਵਿੱਚ ਪਹਿਲਾ ਅਤੇ ਡਿਸਕਸ ਥ੍ਰੋ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ, ਗਿਆਰਵੀਂ ਦੇ ਕਰਨਜੋਤ ਸਿੰਘ ਨੇ ਸ਼ੋਟਪੁਰ ਥ੍ਰੋ ਵਿੱਚ ਦੂਸਰਾ ਸਥਾਨ ਹਾਲਿਸ ਕੀਤਾ। 500 ਮੀਟਰ ਦੌੜ ਵਿੱਚ ਬਾਰ੍ਹਵੀਂ ਦੀ ਹਰਜੀਤ ਕੌਰ ਨੇ ਪਹਿਲਾ ਅਤੇ ਪਵਨਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ। 1500 ਮੀਟਰ ਦੀ ਰੇਸ ਵਿੱਚ ਜਸਲੀਨ ਕੌਰ ਨੇ ਪਹਿਲਾ ਅਤੇ ਪ੍ਰਤਿਭਾ ਨੇ ਦੂਸਰਾ ਸਥਾਨ ਹਾਸਿਲ ਕੀਤਾ। ਲੜਕੀਆਂ ਦੇ ਸ਼ੋਟਪੁਟ ਥ੍ਰੋ ਮੁਕਾਬਲੇ ਵਿੱਚ ਗਿਆਰਵੀਂ ਦੀ ਹਰਨੀਤ ਕੌਰ ਨੇ ਪਹਿਲਾ ਅਤੇਹ ਬਾਰ੍ਹਵੀਂ ਦੀ ਜਸ਼ਨਪ੍ਰੀਤ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ। 4ਣ400 ਮੀਟਰ ਰਿਲੇ ਰੇਸ ਵਿੱਚ ਬਾਰ੍ਹਵੀਂ ਕਲਾਸ ਦੀ ਮਨਦੀਪ ਕੌਰ, ਹਰਜੀਤ ਕੌਰ, ਜਸ਼ਨਪ੍ਰੀਤ ਕੌਰ ਅਤੇ ਹਰਗੁਨਪ੍ਰੀਤ ਕੌਰਨ ਨੇ ਸ਼ਾਨਦਾਰ ਦੌੜ ਦਾ ਪ੍ਰਦਰਸ਼ਨ ਕਰਦਿਆਂ ਪਲਿਹਾ ਸਥਾਨ ਹਾਲਿਸ ਕੀਤਾ। ਲੜਕੀਆਂ ਨੇ ਅੰਡਰ-19 ਜੈਵਲਿਨ ਥ੍ਰੋ ਮੁਕਾਬਲੇ ਵਿੱਚ ਬਾਰ੍ਹਵੀਂ ਦੀ ਤਰਨਪ੍ਰੀਤ ਕੌਰ ਨੇ ਪਹਿਲਾ ਅਤੇ ਪਵਨਦੀਪ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਅੰਡਰ 17 ਲਵਕਿਆਂ ਦੀ ਸ਼੍ਰੇਣੀ ਵਿੱਚ ਹੋਏ ਸ਼ੋਟਪੁਟ ਮੁਕਾਬਲਿਆਂ ਵਿੱਚ ਗਿਆਰਵੀਂ ਦੇ ਹਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਜਿੱਤਿਆ, ਡਿਸਕਰ ਥ੍ਰੋ ਵਿੱਚ ਮਨਵੀਰ ਸਿੰਘ ਨੇ ਦੂਸਰਾ ਅਤੇ ਜੈਵਲਿਨ ਥ੍ਰੋ ਵਿੱਚ ਹਰਮਨ ਨੇ ਤੀਸਰਾ ਸਥਾਨ ਹਾਸਿਲ ਕੀਤਾ। ਲੜਕਿਆਂ ਦੀ 4ਣ400 ਰਿਲੇ ਦੌੜ ਵਿੱਚ ਦਸਵੀਂ ਦੇ ਜਪਲੀਨ ਸਿੰਘ, ਸੁੱਖਪ੍ਰੀਤ ਸਿੰਘ, ਖੁਸ਼ਪ੍ਰੀਤ ਸਿੰਘ ਅਤੇ ਵਿਗਆਰਵੀਂ ਦੇ ਹਰਪ੍ਰੀਤ ਸਿੰਘ ਨੇ ਸਾਂਝੇ ਤੌਰ ਤੇ ਪਹਿਲਾ ਸਥਾਨ ਹਾਸਿਲ ਕੀਤਾ। 200 ਮੀਟਰ ਰੇਸ ਵਿੱਚ ਅੱਠਵੀਂ ਦੇ ਸਾਹਿਬਜੋਤ ਸਿੰਘ ਨੇ ਦੂਸਰਾ ਅਤੇ ਜਪਲੀਨ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਟ੍ਰਿਪਲ ਜੰਪ ਵਿੱਚ ਅੱਠਵੀਂ ਕਲਾਸ ਦੇ ਗੁਰਮਿੰਦਰ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ। ਸਾਰੇ ਸਟਾਫ ਅਤੇ ਵਿਦਿਆਰਥੀਆਂ ਦੀ ਮੌਜੂਦਗੀ ਵਿੱਚ ਇਹਨਾਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਹ ਦੱਸਿਆ ਕਿ ਇਹ ਵਿਦਿਆਰਥੀ ਹੁਣ ਜ਼ਿਲਾ ਪੱਧਰ ਦੇ ਮੁਕਾਬਲਿਆਂ ਲਈ ਵੀ ਕੁਆਲੀਫਾਈ ਕਰ ਚੁੱਕੇ ਹਨ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਵੱਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਹਨਾਂ ਨੂੰ ਵਧਾਈ ਦਿੱਤੀ ਗਈ। ਉਹਨਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਉਹਨਾਂ ਦੇ ਕੋਚ ਵੱਲੋਂ ਦਿੱਤੀ ਗਈ ਉੱਚ ਦਰਜੇ ਦੀ ਸਿਖਲਾਈ ਦਾ ਹੀ ਫਲ ਹੈ। ਉਹਨਾਂ ਵੱਲੋਂ ਸਪੋਰਟਸ ਸਟਾਫ ਨੂੰ ਵੀ ਵਧਾਈ ਦਿੱਤੀ। ਉਹਨਾਂ ਨੇ ਇਹ ਵੀ ਭਰੋਸਾ ਦਿੱਤਾ ਕੀ ਇਸ ਤਰ੍ਹਾਂ ਦਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉੱਚੇ ਪੱਧਰ ਤੇ ਲੈਕੇ ਜਾਣ ਲਈ ਬੀ.ਬੀ.ਐੱਸ. ਸੰਸਥਾ ਹਰ ਮੁਮਕਿਨ ਕੋਸ਼ਿਸ਼ ਕਰੇਗੀ ਅਤੇ ਇਹਨਾਂ ਦੇ ਪ੍ਰਦਰਸ਼ਨ ਨੂੰ ਹੋਰ ਵੀ ਨਿਖਾਰਨ ਲਈ ਹਰ ਤਰ੍ਹਾਂ ਦੀ ਸਹੂਲਤ ਮੁਹੱਇਆ ਕਰਵਾਏਗੀ।
Comments are closed.