Latest News & Updates

ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਰਾਜ ਪੱਧਰੀ ‘ਸ਼ੂਟਿੰਗ’ ਵਿੱਚ ਹਾਸਿਲ ਕੀਤੇ ਸਿਲਵਰ ਮੈਡਲ

“ਖੇਡਾਂ ਵਤਨ ਪੰਜਾਬ ਦੀਆਂ” ਦੋਰਾਨ ਖਿਡਾਰੀਆ ਨੇ ਜਿੱਤੇ ਨਕਦ ਇਨਾਮ - ਪ੍ਰਿੰਸੀਪਲ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਮੀਲ ਪੱਥਰ ਸਥਾਪਿਤ ਕਰਦਿਆਂ ਬਲੂਮਿੰਗ ਬਡਜ਼ ਸਕੂਲ ਦੇ ਦੋ ਖਿਡਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਟੇਟ ਲ਼ੇਵਲ ਤੇ ਹੋਏ ਸ਼ੂਟਿੰਗ ਮੁਕਾਬਲਿਆਂ ਵਿੱਚ ਸਕੂਲ ਦਾ ਨਾਮ ਰੌਸ਼ਨ ਕਰਦਿਆਂ ਅੰਡਰ-14 ਅਤੇ ਅੰਡਰ-17 ਕੈਟਾਗਰੀ ਵਿੱਚ ਦੋ ਸਿਲਵਰ ਮੈਡਲ ਜਿੱਤੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਨੇ ਦੱਸਿਆ ਕਿ 18 ਅਕਤੂਬਰ ਤੋਂ 28 ਅਕਤੂਬਰ ਤੱਕ ਪੀ.ਏ.ਪੀ. ਸ਼ੂਟਿੰਗ ਰੇਂਜ, ਬੀ.ਐੱਸ. ਐੱਫ. ਕੰਪਲੈਕਸ, ਜਲੰਧਰ ਵਿਖੇ ਹੋਏ ਸ਼ੂਟਿੰਗ ਦੇ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗ ਦੇ ਏਅਰ ਪਿਸਟਲ ਅਤੇ ਏਅਰ ਰਾਈਫਲ ਦੇ 10ਮੀਟਰ, 25ਮੀਟਰ ਅਤੇ 50ਮੀਟਰ ਦੇ ਮੁਕਾਬਲੇ ਹੋਏ। ਇਹਨਾਂ ਮੁਕਾਬਲਿਆਂ ਵਿੱਚ ਪੂਰੀ ਪੰਜਾਬ ਸਟੇਟ ਦੇ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਦੇ ਦੋ ਹਜ਼ਾਰ ਦੇ ਲੱਗਭੱਗ ਲੜਕੇ ਅਤੇ ਲੜਕੀਆਂ ਨੇ ਵੱਖ-ਵੱਖ ਉਮਰ ਵਰਗ ਦੀਆਂ ਸ਼੍ਰੇਣੀਆਂ ਵਿੱਚ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰ-17 ਲੜਕਿਆਂ ਦੀ ਆਈ.ਐੱਸ.ਐੱਸ.ਐੱਫ. ਰਾਇਫਲ ਈਵੇਂਟ 10 ਮੀਟਰ ਵਿੱਚ ਹਰਜਾਪ ਸਿੰਘ ਨੇ ਸਿਲਵਰ ਮੈਡਲ ਹਾਸਿਲ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ 8000/- ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਅੰਡਰ-14 ਲੜਕਿਆਂ ਦੀ ਆਈ.ਐੱਸ.ਐੱਸ.ਐੱਫ. ਰਾਇਫਲ ਈਵੇਂਟ 10 ਮੀਟਰ ਵਿੱਚ ਸਾਹਿਬ ਅਰਜੁਨ ਸਿੰਘ ਨੇ ਸਿਲਵਰ ਮੈਡਲ ਹਾਸਿਲ ਕੀਤਾ। ਸਕੂਲ ਵਿੱਚ ਪ੍ਰਾਰਥਨਾ ਸਭਾ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਦੋਨੋ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਉਹਨਾਂ ਦਾ ਸਨਮਾਨ ਕੀਤਾ ਗਿਆ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਵੱਲੋਂ ਵੀ ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਉਹਨਾਂ ਕਿਹਾ ਕਿ ਸਕੂਲ ਵਿੱਚ ਅੰਤਰਰਾਸ਼ਟਰੀ ਪੱਧਰ ਦੀ ਪੂਰੀ ਤਰ੍ਹਾਂ ਕੰਪਿਉਟਰਾਈਜ਼ਡ ਸ਼ੂਟਿੰਗ ਰੇਂਜ ਬਣੀ ਹੋਈ ਹੈ ਅਤੇ ਉੱਚ ਪੱਧਰ ਦੀ ਸਿਖਲਾਈ ਲਈ ਹਰਜੀਤ ਸਿੰਘ ਵਰਗੇ ਕੋਚ ਮੌਜੂਦ ਹਨ। ਸਕੂਲ ਦੁਆਰਾ ਮੁਹਇਆ ਇਹਨਾਂ ਸੁਵਿਧਾਵਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਸਕੂਲ ਨੂੰ ਇਹ ਮਾਨ ਪ੍ਰਾਪਤ ਹੋਇਆ ਹੈ। ਇਹ ਖਿਡਾਰੀ ਸਿਰਫ ਰਾਜ ਪੱਦਰੀ ਮੁਕਾਬਲੇ ਹੀ ਨਹੀਨ ਸਗੋਂ ਨੈਸ਼ਨਲ ਪੱਧਰ ਤੇ ਵੀ ਨੈਸ਼ਨਲ ਰਾਇਫਲ ਐਸੋਸਿਏਸ਼ਨ ਦੇ ਮੁਕਾਬਲਿਆ ਚ ਵੀ ਆਪਣਾ ਲੋਹਾ ਮੰਨਵਾ ਚੁੱਕੇ ਹਨ ਤੇ ਖਿਡਾਰੀ ਹਰਜਾਪ ਸਿੰਘ ਨੈਸ਼ਨਲ ਪੱਧਰ ਤੇ ਪੰਜਾਬ ਦੀ ਟੀਮ ਵੱਲੋਂ ਵੀ ਖੇਡ ਚੁੱਕਾ ਹੈ। ਚੇਅਰਪਰਸਨ ਮੈਡਮ ਵੱਲੋਂ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਕਿਹਾ ਗਿਆ ਅਸੀਂ ਆਸ ਕਰਦੇ ਹਾਂ ਕਿ ਅਗਲੀ ਵਾਰ ਹੋਰ ਵਿਦਿਆਰਥੀ ਵੀ ਇਹਨਾਂ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਂਦੇ ਹੋਏ ਹੋਰ ਵੀ ਉੱਚੀਆਂ ਮੱਲਾਂ ਮਾਰਨਗੇ।

Comments are closed.