ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਤੇ ਕੋਚ ਨੇ ਅੰਤਰਰਾਸ਼ਟਰੀ ਬੈਡਮਿੰਟਨ ਚੈਂਪਿਅਨਸ਼ਿਪ ‘ਚ ਲਿਆ ਹਿੱਸਾ
ਬੀ.ਬੀ.ਐੱਸ. ਸੰਸਥਾ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਵਚਨ ਬੱਧ ਹੈ - ਕਮਲ ਸੈਣੀ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਮੀਲ ਪੱਥਰ ਸਥਾਪਿਤ ਕਰਦਿਆਂ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਅਤੇ ਕੋਚ ਪੰਜਾਬ ਮਸੀਹ ਵੱਲੋਂ ਮਲੇਸ਼ੀਆ ਵਿੱਚ ਅੰਤਰਰਾਸ਼ਟਰੀ ਓਪਨ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਹਿੱਸਾ ਲਿਆ ਗਿਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਕੀਤਾ ਗਿਆ। ਉਹਨਾਂ ਦੱਸਿਆ ਕਿ 13ਵੀਂ ਐਮ.ਬੀ.ਐਮ. ਅੰਤਰਰਾਸ਼ਟਰੀ ਬੈਡਮਿੰਟਨ ਚੈਂਪਿਅਨਸ਼ਿਪ-2024 ਵਿੱਚ ਸਕੂਲ ਦੇ ਬਾਰ੍ਹਵੀ ਕਲਾਸ ਦੇ ਰਾਜਵਿੰਦਰ ਸਿੰਘ, ਰੁਪਿੰਦਰ ਸਿੰਘ ਗਿੱਲ, ਦਮਨਦੀਪ ਸਿੰਘ, ਕੋਮਲਪ੍ਰੀਤ ਸਿੰਘ ਨੇ ਓਪਨ ਸੀਨੀਅਰ ਕੈਟਾਗਰੀ ਅਤੇ ਨੌਵੀਂ ਕਲਾਸ ਦੇ ਅਭਿਨੰਦਨ ਨੇ ਸਬ ਜੂਨੀਅਰ ਕੈਟਾਗਰੀ ਵਿੱਚ ਅਤੇ ਆਪਣੇ ਸਕੂਲ, ਸ਼ਹਿਰ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਬੈਡਮਿੰਟਨ ਕੋਚ ਪੰਜਾਬ ਮਸੀਹ ਨੇ ਸੀਨੀਅਰ ਕੈਟਾਗਰੀ ਵਿੱਚ ਪੁਰਸ਼ ਸਿੰਗਲ ਅਤੇ ਪੁਰਸ਼ ਡਬਲ ਵਿੱਚ ਹਿੱਸਾ ਲਿਆ।ਉਹਨਾਂ ਦੱਸਿਆ ਕਿ ਇਸ ਚੈਂਪਿਅਨਸ਼ਿਪ ਵਿੱਚ ਮਲੇਸ਼ੀਆ, ਚੀਨ, ਭਾਰਤ, ਜਪਾਨ, ਅਮਰੀਕਾ, ਦੱਖਣੀ ਅਫਰੀਕਾ, ਸਿੰਗਾਪੁਰ ਸਮੇਤ ਕੁਲ 12 ਮੁਲਕਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਸਕੂਲ ਵਿੱਚ ਪ੍ਰਾਰਥਨਾ ਸਭਾ ਮੌਕੇ ਦੋਨੋ ਵਿਦਿਆਰਥੀਆਂ ਤੇ ਕੋਚ ਪੰਜਾਬ ਮਸੀਹ ਨੂੰ ਸਰਟੀਫੀਕੇਟ ਦੇ ਕੇ ਸਨਮਾਨ ਕੀਤਾ ਗਿਆ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਵੱਲੋਂ ਵੀ ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਉਹਨਾਂ ਕਿਹਾ ਕਿ ਬਲੂਮਿੰਗ ਬਡਜ਼ ਸਕੂਲ ਵਿਦਿਆਰਥੀਆਂ ਲਈ ਅੰਤਰਰਾਸ਼ਟਰੀ ਪੱਧਰ ਦੇ ਪਲੇਟਫਾਰਮ ਮੁਹੱਈਆ ਕਰਵਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਹਰ ਪ੍ਰਕਾਰ ਦੀ ਸੁਵੀਧਾ ਪ੍ਰਦਾਨ ਕਰਦਾ ਹੈ ਤਾਂ ਜੋ ਵਿਦਿਆਰਥੀ ਅੰਤਰਰਾਸ਼ਟਰੀ ਪੱਧਰ ਤੇ ਮੱਲਾਂ ਮਾਰ ਸਕਣ। ਸਕੂਲ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਬੈਡਮਿੰਟਨ ਕੋਰਟ ਬਣੇ ਹੋਏ ਹਨ ਅਤੇ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਾ ਪ੍ਰਬੰਧ ਹੈ ਜਿਸ ਕਰਕੇ ਸਕੂਲ ਦੇ ਵਿਦਿਆਰਥੀ ਬਾਹਰ ਜਾ ਕੇ ਵੀ ਆਪਣਾ 100 ਪ੍ਰਤੀਸ਼ਤ ਪ੍ਰਦਰਸ਼ਨ ਕਰ ਸਕਦੇ ਹਨ। ਕਿਉਂਕਿ ਸਕੁਲ ਵਿੱਚ ਵੀ ਖਿਡਾਰੀ ਬੈਡਮਿੰਟਨ ਦੇ ਅੰਤਰਰਾਸ਼ਟਰੀ ਪੱਧਰ ਦੇ ਵੂਡਨ ਕੋਰਟ ਉੱਪਰ ਪ੍ਰੈਕਟਿਸ ਕਰਦੇ ਹਨ ਤੇ ਜਦੋਂ ਵੀ ਉਹ ਕਿਸੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਹਨ ਤਾਂ ਉਹਨਾਂ ਨੂੰ ਕੋਰਟ ਉੱਪਰ ਖੇਡਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਂਦੀ। ਚੇਅਰਪਰਸਨ ਮੈਡਮ ਵੱਲੋਂ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ।
Comments are closed.