ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲ਼ਾ, ਜਿੱਤੇ ਬ੍ਰਾਂਜ਼ ਮੈਡਲ
ਖਿਡਾਰੀਆਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦੀ ਨਕਦ ਇਨਾਮੀ ਰਾਸ਼ੀ ਵੀ ਪੁਰਸਕਾਰ ਵਜੋਂ ਮਿਲੀ - ਪ੍ਰਿੰਸੀਪਲ
ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਤੀਰਅੰਦਾਜੀ, ਫੁੱਟਬਾਲ ਅਤੇ ਬਾਕਸਿੰਗ ਮੁਕਾਬਲਿਆਂ ਵਿੱਚ ਸਟੇਟ ਪੱਧਰ ਤੇ ਬ੍ਰਾਂਜ਼ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਸਕੂਲ਼ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਹੋਏ ਤੀਰਅੰਦਾਜੀ, ਫੁੱਟਬਾਲ ਅਤੇ ਬਾਕਸਿੰਗ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਬ੍ਰਾਂਜ਼ ਮੈਡਲ ਆਪਣੇ ਨਾਂ ਕੀਤੇ ਅਤੇ ਇਸਦੇ ਨਾਲ ਹੀ ਪੰਜ-ਪੰਜ ਹਜ਼ਾਰ ਦਾ ਨਕਦ ਇਨਾਮ ਵੀ ਹਾਸਿਲ ਕੀਤਾ। ਤੀਰਅੰਦਾਜੀ ਦੇ ਅੰਡਰ-17 ਉਮਰ ਵਰਗ ਦੀ ਸ਼੍ਰੇਣੀ ਵਿੱਚ ਜਗਜੀਤ ਸਿੰਘ ਨੇ ਬ੍ਰਾਂਜ਼ ਮੈਡਲ ਜਿੱਤਿਆ, ਫੁੱਟਬਾਲ ਦੀ ਅੰਡਰ-21 ਸ਼੍ਰੇਣੀ ਵਿੱਚ ਮਨਮੀਤ ਸਿੰਘ ਨੇ ਬ੍ਰਾਂਜ਼ ਮੈਡਲ ਜਿੱਤਿਆ ਅਤੇ ਬਾਕਸਿੰਗ ਦੀ ਅੰਡਰ-21 ਸ਼੍ਰੇਣੀ ਵਿੱਚ ਅਮਨਪ੍ਰੀਤ ਸਿੰਘ ਨੇ ਬ੍ਰਾਂਜ਼ ਮੈਡਲ ਜਿੱਤਿਆ। ਇਹਨਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ 24 ਜ਼ਿਲਿਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ। ਪ੍ਰਿੰਸੀਪਲ ਮੈਡਮ ਨੇ ਜਗਜੀਤ ਸਿੰਘ, ਮਨਮੀਤ ਸਿੰਘ ਅਤੇ ਅਮਨਪ੍ਰੀਤ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਦੀ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹਨਾਂ ਖਿਡਾਰੀਆਂ ਦੀ ਮਿਹਨਤ ਅਤੇ ਲਗਨ ਸਦਕਾ ਹੀ ਇਹ ਨਤੀਜਾ ਹਾਸਿਲ ਹੋਇਆ ਹੈ। ਸਕੂਲ ਵਿੱਚ ਸਵੇਰ ਦੀ ਅਸੈਂਬਲੀ ਮੌਕੇ ਮੈਡਮ ਵੱਲੋਂ ੳਚੇਚੇ ਤੌਰ ਤੇ ਇਹਨਾਂ ਖੀਡਾਰੀਆਂ ਨੂੰ ਮੰਚ ਉੱਪਰ ਬੁਲਾਇਆ ਗਿਆ ਅਤੇ ਉਹਨਾਂ ਦਾ ਸਨਮਾਨ ਕੀਤਾ ਗਿਆ। ਸਕੂਲ ਚੇਅਰਪਰਸਨ ਮੈਡਮ ਕਮਲ ਸੇਣੀ ਜੀ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਸਕੂਲ ਦੇ ਕਾਬਿਲ ਸਪੋਰਟਸ ਟੀਚਰਜ਼ ਜਿਵੇਂ ਕਿ ਪੰਜਾਬ ਮਸਿਹ, ਹਰਜੀਤ ਸਿੰਘ, ਧਰਮਿੰਦਰ ਸਿੰਘ, ਕੇ.ਪੀ. ਸ਼ਰਮਾ ਅਤੇ ਮੈਡਮ ਸਤਵੀਰ ਕੌਰ ਨੂੰ ਵੀ ਮੁਬਾਰਕਬਾਦ ਦਿੱਤੀ ਗਈ। ਉਹਨਾਂ ਦੱਸਿਆ ਕਿ ਸਕੁਲ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜਾਗਰੁਕ ਕਰਨ ਲਈ ਇੰਟਰਨੈਸ਼ਨਲ ਲੈਵਲ ਦਾ ਇਨਫਰਾਸਟ੍ਰਕਚਰ ਮੁਹੱਈਆ ਕਰਵਾਇਆ ਗਿਆ ਹੈ ਜਿਸ ਨਾਲ ਵਿਦਿਆਰਥੀਆਂ ਦੇ ਖੇਡ ਦਾ ਪੱਧਰ ਹੋਰ ਉੱਚਾ ਹੁੰਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
Comments are closed.