Latest News & Updates

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ 66ਵੇਂ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਲਈ ਰਵਾਨਾ

ਦੋਨਾਂ ਖਿਡਾਰੀਆਂ ਨੇ ਜ਼ਿਲਾ ਪੱਧਰੀ ਮੁਕਾਬਲਿਆਂ ਚ’ ਜਿੱਤੇ ਸਨ ਗੋਲਡ ਮੈਡਲ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਹੋਰ ਵੱਡਾ ਮੀਲ ਪੱਥਰ ਸਥਾਪਿਤ ਕਰਨ ਲਈ ਬਲੂਮਿੰਗ ਬਡਜ਼ ਸਕੂਲ ਦੇ ਦੋ ਵਿਦਿਆਰਥੀ ਅੰਤਰ ਜ਼ਿਲਾ ਸਕੂਲ ਖੇਡਾਂ ਦੇ ਬਾਕਸਿੰਗ ਮੁਕਾਬਲਿਆਂ ਲਈ ਅੱਜ ਰੂਪਨਗਰ ਲਈ ਰਵਾਨਾ ਹੋਏ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਦੱਸਿਆ ਕਿ 66ਵੀਆਂ ਰਾਜ ਪੱਧਰੀ ਸਕੂਲ ਖੇਡਾਂ ਵਿੱਚ ਸਕੂਲ ਦੇ ਦੋ ਵਿਦਿਆਰਥੀ ਅਮਨਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਬਾਕਸਿੰਗ ਮੁਕਾਬਲਿਆਂ ਲਈ ਰੂਪਨਗਰ ਲਈ ਰਵਾਨਾ ਹੋਏ ਹਨ। ਇਸ ਮੌਕੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦੇ ਕੇ ਰਵਾਨਾ ਕੀਤਾ ਗਿਆ। ਸਪੋਰਟਸ ਇੰਚਾਰਜ ਪੰਜਾਬ ਮਸੀਹ ਨੇ ਅੱਗੇ ਦੱਸਿਆ ਕਿ ਇਹਨਾਂ ਦੋਨੋ ਖਿਡਾਰੀਆਂ ਨੇ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤੇ ਸਨ ਜਿਸ ਕਰਕੇ ਇਹਨਾਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਜ਼ਿਕਰਯੋਗ ਹੈ ਕਿ ਅਮਨਪ੍ਰੀਤ ਸਿੰਘ 75-81 ਕਿਲੋਗ੍ਰਾਮ ਅਤੇ ਜਸ਼ਨਪ੍ਰੀਤ ਸਿੰਘ 54-56 ਕਿਲੋਗ੍ਰਾਮ ਵਰਗ ਵਿੱਚ ਹਿੱਸਾ ਲੈਣਗੇ। ਇਹ ਮੁਕਾਬਲੇ 24 ਨਵੰਬਰ ਤੋਂ 26 ਨਵੰਬਰ ਤੱਕ ਦਸ਼ਮੇਸ਼ ਮਾਰਸ਼ਲ ਅਕੈਡਮੀ, ਸ਼੍ਰੀ ਅਨੰਦਪੁਰ ਸਾਹਿਬ, ਰੂਪਨਗਰ ਵਿਖੇ ਹੋਣਗੇ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਵੱਲੋਂ ਵੀ ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫæਜ਼ਾਈ ਕੀਤੀ ਗਈ। ਉਹਨਾਂ ਕਿਹਾ ਕਿ ਬਲੂਮਿੰਗ ਬਡਜ਼ ਸਕੂਲ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀ ਸੁਵਿਧਾ ਪ੍ਰਦਾਨ ਕਰਦਾ ਹੈ ਤਾਂ ਜੋ ਵਿਦਿਆਰਥੀ ਹਰ ਪੱਧਰ ਤੇ ਮੱਲਾਂ ਮਾਰ ਸਕਣ। ਪੂਰੇ ਮੋਗਾ ਜ਼ਿਲੇ ਵਿੱਚ ਸਿਰਫ ਬੀ.ਬੀ.ਐੱਸ. ਸਕੂਲ ਵਿੱਚ ਹੀ ਬਾਕਸਿੰਗ ਰਿੰਗ ਦੀ ਸੁਵਿਧਾ ਹੈ ਅਤੇ ਸਕੂਲ ਵਿੱਚ ਉੱਚ ਪੱਧਰ ਦੀ ਸਿਖਲਾਈ ਦਾ ਪ੍ਰਬੰਧ ਹੈ ਜਿਸ ਕਰਕੇ ਸਕੂਲ ਦੇ ਵਿਦਿਆਰਥੀ ਬਾਹਰ ਜਾ ਕੇ ਵੀ ਆਪਣਾ 100 ਪ੍ਰਤੀਸ਼ਤ ਪ੍ਰਦਰਸ਼ਨ ਕਰ ਸਕਦੇ ਹਨ। ਚੇਅਰਪਰਸਨ ਮੈਡਮ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਇਹ ਵਿਦਿਆਰਥੀ ਇਸ ਵਾਰ ਵੀ ਬਲੂਮਿੰਗ ਬਡਜ਼ ਸਕੂਲ ਦਾ ਪਰਚਮ ਲਹਿਰਾਉਣ ਵਿੱਚ ਕਾਮਯਾਬੀ ਹੋਣਗੇ।

Comments are closed.