Latest News & Updates

ਬਲੂਮਿੰਗ ਬਡਜ਼ ਸਕੁਲ ਦੇ ਅੰਡਰ-17 ਸਾਲ ਲੜਕਿਆਂ ਦੀ ਟੇਬਲ ਟੈਨਿਸ ਦੀ ਟੀਮ ਬਣੀ ਮੋਗਾ ਜ਼ੋਨ ਚੈਂਪਿਅਨ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਗੁਰੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ, ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਆਪਣੀ ਇੱਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਅਕਸਰ ਹੀ ਇਸ ਸਕੁਲ਼ ਦੇ ਵਿਦਿਆਰਥੀ ਸਿੱਖਿਆ ਜਾਂ ਖੇਡਾਂ ਦੇ ਖੇਤਰ ਵਿੱਚ ਨਵੀਆਂ-ਨਵੀਆਂ ਮੱਲਾਂ ਮਾਰਦੇ ਰਹਿੰਦੇ ਹਨ। ਇਸ ਸਾਲ ਵੀ ਚੱਲ ਰਹੀਆਂ ਜ਼ੋਨ ਖੇਡਾਂ 2026-27 ਵਿੱਚ ਲੜਕਿਆਂ ਨੇ ਟੇਬਲ-ਟੈਨਿਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ਼ ਦਾ ਨਾਮ ਰੌਸ਼ਨ ਕੀਤਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ਼ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ 1 ਅਗਸਤ ਨੂੰ ਹੋਏ ਟੇਬਲ ਟੈਨਿਸ ਦੇ ਮੁਕਾਬਲਿਆਂ ਵਿੱਚ ਅੰਡਰ-17 ਉਮਰ ਵਰਗ ਵਿੱਚ ਦਵਿੰਦਰ ਸਿੰਘ, ਗਗਨਪ੍ਰੀਤ ਸਿੰਘ ਅਤੇ ਜੇਯਸ਼ ਸ਼ਰਮਾ ਨੇ ਆਪਣੇ-ਆਪਣੇ ਮੁਕਾਬਲੇ ਜਿੱਤੇ ਅਤੇ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਹੀ ਅੰਡਰ-19 ਵਿੱਚ ਅਮਨਪ੍ਰੀਤ ਸਿੰਘ, ਕਰਮਪ੍ਰੀਤ ਸਿੰਘ, ਏਕਮਜੋਤ ਸਿੰਘ, ਜੋਬਨਪ੍ਰੀਤ ਸਿੰਘ ਅਤੇ ਪ੍ਰਭਜੋਤ ਸਿੰਘ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਉਹਨਾਂ ਨੇ ਸਕੁਲ ਦੇ ਟੇਬਲ ਟੈਨਿਸ ਦੇ ਕੋਚ ਕਾਮਤਾ ਪ੍ਰਸ਼ਾਦ ਨੂੰ ਵੀ ਮੁਬਾਰਕਬਾਦ ਦਿੱਤੀ। ਇਸ ਮੌਕੇ ਸਕੁਲ਼ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਗਲਬਾਤ ਕਰਦਿਆਂ ਕਿਹਾ ਕਿ ਜ਼ਰੂਰੀ ਨਹੀਂ ਕਿ ਵਿਦਿਆਰਥੀ ਸਿਰਫ ਪੜਾਈ ਦੇ ਖੇਤਰ ਵਿੱਚ ਹੀ ਅੱਗੇ ਵੱਧਦੇ ਹਨ, ਸਗੋਂ ਕਈ ਵਿਦਿਆਰਥੀ ਖੇਡਾਂ ਦੇ ਖੇਤਰ ਵਿੱਚ ਵੀ ਆਪਣੀ ਵੱਖਰੀ ਪਹਿਚਾਣ ਬਣਾ ਲੈਂਦੇ ਹਨ। ਇਸ ਲਈ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਵਿੱਚ ਲੱਗਭੱਗ ਹਰ ਪ੍ਰਕਾਰ ਦੀ ਖੇਡ ਲਈ ਮੈਦਾਨ, ਖੇਡਾਂ ਦਾ ਸਮਾਨ ਅਤੇ ਕੋਚਿੰਗ ਦਾ ਖਾਸ ਪ੍ਰਬੰਧ ਹੈ। ਜ਼ਿਕਰਯੋਗ ਹੈ ਕਿ ਬਲੂਮਿੰਗ ਬਡਜ਼ ਸਕੂਲ ਵੱਡੀ ਗਰਾਉਂਡ ਅਤੇ ਹਰ ਖੇਡ ਨਾਲ ਸੰਬੰਧਤ ਉੱਚ ਦਰਜੇ ਦਾ ਇਨਫ੍ਰਾਸਟ੍ਰਕਚਰ ਮੌਜੂਦ ਹੈ ਜਿਸ ਕਰਕੇ ਵਿਦਿਆਰਥੀ ਖੇਡਾਂ ਦੇ ਖੇਤਰ ਵਿੱਚ ਹਰ ਰੋਜ਼ ਨਵੇ ਪਰਚਮ ਫਹਿਰਾ ਰਹੇ ਹਨ। ਸਕੂਲ ਮੈਨੇਜਮੈਂਟ ਦੇ ਇਹਨਾਂ ਯਤਨਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਹੀ ਬੀ.ਬੀ.ਐੱਸ. ਦੇ ਵਿਦਿਆਰਥੀ ਆਏ ਦਿਨ ਨਵੀਆਂ ਮੱਲਾਂ ਮਾਰਦੇ ਹਨ ਅਤੇ ਸਕੂਲ ਦੇ ਨਾਂ ਨੂੰ ਹੋਰ ਵੀ ਰੌਸ਼ਨ ਕਰਦੇ ਹਨ।