ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ੋਨਲ ਟੂਰਨਾਮੈਂਟ 2024 ਖੇਡਾਂ ਦਾ ਅਗਾਜ਼
ਜ਼ਿਲ੍ਹਾ ਮੋਗਾ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਡਰੋਲੀ ਜ਼ੋਨ ਦੇ ਟੂਰਨਾਮੈਂਟਾਂ 2024 ਦਾ ਅਗਾਜ਼ ਹੋਇਆ । ਬੀ.ਬੀ.ਐਸ ਚੰਦਨਵਾਂ ਵੱਲੋਂ ਟੇਬਲ ਟੈਨਿਸ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਕੀਤੀ ਗਈ ।ਬੀ.ਬੀ.ਐਸ ਚੰਦਨਵਾਂ ਵਿਖੇ ਹੋਏ ਡਰੋਲੀ ਜ਼ੋਨ ਦੇ ਮੁਕਾਬਲਿਆਂ ਵਿੱਚ ਅੰਡਰ-17(ਲੜਕਿਆਂ) ਦੇ ਮੁਕਾਬਲਿਆਂ ਵਿੱਚ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ ।ਅੰਡਰ-19(ਲੜਕਿਆਂ) ਦੀ ਟੀਮ ਵਿੱਚ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ ਨੇ ਪਹਿਲਾ ਸਥਾਨ ਹਾਸਲ ਕੀਤਾ ।ਇਸੇ ਤਰ੍ਹਾਂ ਅੰਡਰ-19(ਲੜਕੀਆਂ) ਦੀ ਟੀਮ ਵਿੱਚ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ ਨੇ ਪਹਿਲਾ ਸਥਾਨ ਹਾਸਲ ਕੀਤਾ ।ਅੰਡਰ-14(ਲੜਕੀਆਂ) ਦੀ ਟੀਮ ਵਿੱਚ ਦੀ ਲਰਨਿੰਗ ਫੀਲਡ ਏ ਗਲੋਬਲ ਸਕੂਲ ਮੋਗਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦਨਵਾਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਦਿੱਲੀ ਵਰਲਡ ਪਬਲਿਕ ਸਕੂਲ ਘੱਲ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ ।ਅੰਡਰ-14(ਲੜਕਿਆਂ) ਦੀ ਟੀਮ ਵਿੱਚ ਦੀ ਲਰਨਿੰਗ ਫੀਲਡ ਏ ਗਲੋਬਲ ਸਕੂਲ ਮੋਗਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦਨਵਾਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਦਿੱਲੀ ਵਰਲਡ ਪਬਲਿਕ ਸਕੂਲ ਘੱਲ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ ।ਜੇਤੂ ਰਹੀ ਟੀਮਾਂ ਨੂੰ ਸਕੂਲ ਮੈਨੇਜਮੈਂਟ ਅਤੇ ਸਟਾਫ ਵੱਲੋਂ ਵਧਾਈ ਦਿੱਤੀ ਗਈ ।
Comments are closed.