ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦੱਸਵੀਂ ਦੀਆਂ ਪ੍ਰੀਖਿਆਵਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਬੀ.ਬੀ.ਐਸ ਚੰਦਨਵਾਂ ਦਾ ਨਤੀਜਾ ਰਿਹਾ ਸੌ ਪ੍ਰਤੀਸ਼ਤ
ਜ਼ਿਲ੍ਹਾ ਮੋਗਾ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ,ਪਿੰਡ-ਚੰਦਨਵਾਂ,ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ,ਮੋਹਾਲੀ ਦੁਆਰਾ ਦੱਸਵੀਂ ਜਮਾਤ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੱਲਾਂ ਮਾਰੀਆਂ ।ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਦੁਆਰਾ ਦੱਸਿਆ ਗਿਆ ਕਿ ਬੀ.ਬੀ.ਐਸ ਸੰਸਥਾਵਾਂ ਦੇ ਵਿਦਿਆਰਥੀ ਹਰ ਪੱਖੋਂ ਵਧੀਆ ਪ੍ਰਦਰਸ਼ਨ ਕਰਕੇ ਚਾਹੇ ਉਹ ਖੇਡਾਂ ਹੋਣ ਜਾਂ ਪੜਾਈ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕਰ ਰਹੇ ਹਨ ।ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 572 ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ,ਲਵਪ੍ਰੀਤ ਕੌਰ ਨੇ 570 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ,ਸਿਮਰਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣਾਂ ਜਸਮੀਨ ਕੌਰ,ਜਸਪ੍ਰੀਤ ਕੌਰ ਅਤੇ ਪਵਨਵੀਰ ਕੌਰ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ । ਸਕੂਲ ਮੈਨੇਜਮੈਂਟ ਦੁਆਰਾ ਵਿਦਿਆਰਥੀਆਂ,ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ ਗਈ ।
Comments are closed.