Latest News & Updates

ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਤੇ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਕੈਂਸਰ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ

25 ਅਪਾਹਜ ਵਿਦਿਆਰਥੀਆਂ ਨੂੰ ਵੀਲ ਚੇਅਰ ਵੰਡੀਆਂ ਗਈਆਂ।

ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਤੇ ਐਸੋਸੀਏਸ਼ਨ ਪੰਜਾਬ ਵੱਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਲੁਧਿਆਣਾ ਦੇ ਬ੍ਰਟਾਨੀਕਾ ਸਕੂਲ ਵਿਚ ਕਰਵਾਇਆ ਗਿਆ। ਜਿਸ ਵਿਚ ਫੈਡਰੇਸ਼ਨ ਵਲੋਂ ਪੂਰੇ ਪੰਜਾਬ ਵਿਚੋਂ ਹਰ ਜ਼ਿਲ੍ਹੇ ਦੇ ਪ੍ਰਤੀਨਿਧ ਸ਼ਾਮਲ ਹੋਏ ਤਾਂ ਜੋ ਇਸ ਸੈਮੀਨਾਰ ਵਿੱਚੋਂ ਜਾਣਕਾਰੀ ਲੈ ਕੇ ਉਹ ਆਪਣੇ ਜ਼ਿਲੇ ਵਿਚ ਕੈਂਸਰ ਦੀ ਜਾਗਰੂਕਤਾ ਨੂੰ ਫੈਲਾ ਸਕਣ। ਇਸ ਸੈਮੀਨਾਰ ਵਿੱਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਗਲੋਬਲ ਅੰਬੈਸਡਰ ਸਰਦਾਰ ਕੁਲਵੰਤ ਸਿੰਘ ਧਾਲੀਵਾਲ ਮੁੱਖ ਤੌਰ ਤੇ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਕੈਂਸਰ ਪ੍ਰਤੀ ਸਾਰਿਆਂ ਨੂੰ ਜਾਗਰੂਕ ਕੀਤਾ ਤੇ ਉਨ੍ਹਾਂ ਨੇ ਕੈਂਸਰ ਤੋਂ ਬਚਣ ਦੇ ਬਹੁਤ ਸਾਰੇ ਤਰੀਕੇ ਵੀ ਦੱਸੇ ਜਿਨ੍ਹਾਂ ਨੂੰ ਵਰਤੋਂ ਵਿਚ ਲਿਆ ਕੇ ਕੈਂਸਰ ਦੀ ਪਹਿਲੀ ਸਟੇਜ ਤੋਂ ਹੀ ਵਾਪਸ ਮੁੜਿਆ ਜਾ ਸਕਦਾ ਹੈ। ਉਨ੍ਹਾਂ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਪੰਜਾਬ ਦੇ ਵਿੱਚ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਹੀ ਜ਼ਰੂਰੀ ਹੈ ਕਿਉਂਕਿ ਪੰਜਾਬ ਵਿਚ ਬਹੁਤ ਸਾਰੀਆਂ ਮੌਤਾਂ ਕੈਂਸਰ ਕਰਕੇ ਹੋ ਰਹੀਆਂ ਹਨ ਅਤੇ ਉੱਥੇ ਪਹੁੰਚੇ ਉਨ੍ਹਾਂ ਨੇ ਹਰ ਇਕ ਸ਼ਖ਼ਸ ਨੂੰ ਆਪਣੇ ਦਾਨ ਦੇਣ ਦੀ ਦਿਸ਼ਾ ਬਦਲਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਧਾਰਮਿਕ ਸਥਾਨਾਂ ਤੇ ਜਾ ਕੇ ਬਹੁਤ ਸਾਰਾ ਦਾਨ ਕਰਦੇ ਹਨ, ਪਰ ਅੱਜ ਸਮੇਂ ਦੀ ਲੋੜ ਹੈ ਕਿ ਦਾਨ ਦੀ ਦਿਸ਼ਾ ਬਦਲ ਕੇ ਮੈਡੀਕਲ ਦਾਨ ਸ਼ੁਰੂ ਕਰ ਦੇਣਾ ਚਾਹੀਦਾ ਹੈ। ਆਪਾਂ ਦੇਖਦੇ ਹਾਂ ਕਿ ਅਗਰ ਕਿਸੇ ਗਰੀਬ ਕੋਲ ਆਪਣੀ ਬਿਮਾਰੀ ਦਾ ਇਲਾਜ ਕਰਾਉਣ ਲਈ ਪੈਸੇ ਨਹੀਂ ਹੁੰਦੇ ਤਾਂ ਉਸਨੂੰ ਆਪਣੇ ਆਸਪਾਸ ਕੋਈ ਵੀ ਇਸ ਤਰਾਂ ਦਾ ਹਸਪਤਾਲ ਨਜ਼ਰ ਨਹੀਂ ਆਉਂਦਾ ਜਿੱਥੇ ਉਸਦਾ ਇਲਾਜ਼ ਬਿਲਕੁਲ ਫਰੀ ਹੋ ਸਕੇ। ਇਸ ਕਰਕੇ ਲੋਕਾਂ ਨੂੰ ਆਪਣੇ ਦਾਨ ਨੂੰ ਮੈਡੀਕਲ ਦਾਨ ਵਿੱਚ ਬਦਲਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇਕ ਅਜਿਹਾ ਹਸਪਤਾਲ ਜ਼ਰੂਰ ਹੋਵੇ ਜਿੱਥੇ ਗਰੀਬਾਂ ਦਾ ਇਲਾਜ ਮੁਫ਼ਤ ਹੋ ਸਕੇ। ਇਸ ਸੈਮੀਨਾਰ ਦੌਰਾਨ 25 ਜ਼ਰੂਰਤਮੰਦ ਅਪਾਹਜ ਵਿਦਿਆਰਥੀਆਂ ਨੂੰ ਫਰੀ ਵੀਲ ਚੇਅਰ ਵੰਡੀਆਂ ਗਈਆ, ਤਾਂ ਜੋ ਉਹਨਾਂ ਦੀ ਪੜਾਈ ਵਿਚ ਕੋਈ ਵਿਘਨ ਨਾ ਆ ਸਕੇ। ਇਸ ਉਪਰੰਤ ਪ੍ਰੋਗਰਾਮ ਦੇ ਕੋਆਰਡੀਨੇਟਰ ਸਰਦਾਰ ਦਵਿੰਦਰ ਪਾਲ ਸਿੰਘ ਰਿੰਪੀ ਅਤੇ ਫੈਡਰੇਸ਼ਨ ਦੇ ਲੀਗਲ ਕਨਵੀਨਰ ਸ੍ਰੀ ਸੰਜੀਵ ਕੁਮਾਰ ਸੈਣੀ ਜੀ ਨੇ ਸਰਦਾਰ ਕੁਲਵੰਤ ਸਿੰਘ ਧਾਲੀਵਾਲ ਜੀ ਦਾ ਇਸ ਸੈਮੀਨਾਰ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ। ਇਸ ਉਪਰੰਤ ਫੈਡਰੇਸ਼ਨ ਪ੍ਰਧਾਨ ਸਰਦਾਰ ਜਗਜੀਤ ਸਿੰਘ ਧੂਰੀ ਨੇ ਕਿਹਾ ਕੇ ਫੈਡਰੇਸ਼ਨ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕੈਂਸਰ ਪ੍ਰਤੀ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਸਕੇ। ਉਹਨਾਂ ਨੇ ਸਰਦਾਰ ਕੁਲਵੰਤ ਸਿੰਘ ਧਾਲੀਵਾਲ ਜੀ ਨੂੰ ਇਹ ਵਿਸ਼ਵਾਸ ਦਵਾਇਆ ਕਿ ਫੈਡਰੇਸ਼ਨ ਆਫ ਪਾਈਵੇਟ ਸਕੂਲ ਅਤੇ ਐਸੋਸੀਏਸ਼ਨ ਆਫ ਪੰਜਾਬ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ ਤੇ ਉਹ ਇਸ ਕੈਂਸਰ ਦੀ ਬਿਮਾਰੀ ਨੂੰ ਪੰਜਾਬ ਵਿਚੋਂ ਜੜੋਂ ਪੁੱਟਣ ਵਿਚ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਹਮੇਸ਼ਾ ਤਿਆਰ ਹਨ। ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਲੁਧਿਆਣਾ ਆਈ. ਏ.ਐੱਸ. ਸ੍ਰੀ ਵਰਿੰਦਰ ਸ਼ਰਮਾ ਜੀ ਨੂੰ ਪ੍ਰੋਗਰਾਮ ਦੇ ਕੋਆਰਡੀਨੇਟਰ ਸਰਦਾਰ ਦਵਿੰਦਰ ਪਾਲ ਸਿੰਘ ਰਿੰਪੀ ਅਤੇ ਫੈਡਰੇਸ਼ਨ ਦੇ ਲੀਗਲ ਕਨਵੀਨਰ ਸ੍ਰੀ ਸੰਜੀਵ ਕੁਮਾਰ ਸੈਣੀ ਜੀ ਨੇ ਸਨਮਾਨਿਤ ਕੀਤਾ।

Comments are closed.