Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ਵਿੱਚ ਕੀਤਾ ਵਧੀਆ ਪ੍ਰਦਰਸ਼ਨ

ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਦੇ ਵਿਦਿਆਰਥੀਆਂ ਨੇ ਡਰੋਲੀ ਜ਼ੋਨ ਦੀਆਂ ਖੇਡਾਂ ਜੋ ਕਿ ਸਰਕਾਰੀ ਹਾਈ ਸਕੂਲ, ਦਾਰਾਪੁਰ ਵਿਖੇ ਹੋਈਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਸ ਮੌਕੇ ਗਲਬਾਤ ਕਰਦੇ ਹੋਏ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਦੁਆਰਾ ਦੱਸਿਆ ਗਿਆ ਕਿ ਵਾਲੀਬਾਲ ਅੰਡਰ-19 ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਬੈਡਮਿੰਟਨ (ਅੰਡਰ-19) ਲੜਕਿਆਂ ਦੀ ਟੀਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕੀਤਾ, ਬੈਡਮਿੰਟਨ (ਅੰਡਰ-17) ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੈਡਮਿੰਟਨ ਅੰਡਰ-14 (ਲੜਕੀਆਂ) ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਜੇਤੂ ਰਹੀਆਂ ਟੀਮਾਂ ਨੂੰ ਸਕੂਲ ਦੀ ਅਸੈਂਬਲੀ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੇਮ ਇੰਚਾਰਜ ਮੈਡਮ ਜਸਵੀਰ ਕੌਰ ਜੈਮਲਵਾਲਾ ਅਤੇ ਮਨਿੰਦਰ ਕੌਰ ਚੰਦਪੁਰਾਨਾ ਹਾਜ਼ਰ ਸਨ। ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਕਿਹਾ ਗਿਆ ਕਿ , ਉਹ ਬੀ.ਬੀ.ਐਸ ਸਕੂਲਾਂ ਦੀ ਮੈਨੇਜਮੈਂਟ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਨ ਕਿ ਉਹਨਾਂ ਵੱਲੋਂ ਖੇਡਾਂ ਲਈ ਵਧੀਆ ਸਹੁਲਤਾਂ ਮੁਹੱਈਆ ਕਰਵਾਉਣ ਦੇ ਨਾਲ ਹੀ ਵਿਦਿਆਰਥੀ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲਾਂ ਮਾਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕਰ ਰਹੇ ਹਨ।

Comments are closed.