Latest News & Updates

ਚੰਦਨਵਾਂ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦੱਸਵੀਂ ਦੇ ਨਤੀਜਿਆਂ ਵਿੱਚ ਮਾਰੀਆਂ ਮੱਲਾਂ

13 ਵਿਦਿਆਰਥੀਆਂ ਨੇ ਹਾਸਲ ਕੀਤੇ 90% ਤੋਂ ਜਿਆਦਾ ਨੰਬਰ: ਸੈਣੀ

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ਼ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦਨਵਾਂ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲ਼ੋਂ ਐਲਾਨੇ ਗਏ ਦੱਸਵੀਂ ਜਮਾਤ ਦੇ ਨਤੀਜਿਆਂ ਵਿੱਚ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਸਕੂਲ ਦੇ ਦੱਸਵੀਂ ਦੇ ਸਾਰੇ ਹੀ ਵਿਦਿਆਰਥੀ ਪਹਿਲੀ ਡਿਵੀਜ਼ਨ ਨਾਲ ਪਾਸ ਹੋਏ ਹਨ ਤੇ ਐਲਾਨੇ ਗਏ ਨਤੀਜਿਆਂ ਵਿੱਚ 13 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉੱਪਰ ਅੰਕ ਹਾਸਲ ਕੀਤੇ ਜਿਹਨਾਂ ਵਿੱਚ ਵੀਰਪਾਲ ਕੌਰ ਪੁੱਤਰੀ ਸਤਪਾਲ ਸਿੰਘ ਨੇ 621 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗਗਨਦੀਪ ਕੌਰ ਪੁੱਤਰੀ ਧਰਮਿੰਦਰ ਸਿੰਘ ਨੇ 614 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਤਰਨਪ੍ਰੀਤ ਕੌਰ ਪੁੱਤਰੀ ਗੁਰਜੰਟ ਸਿੰਘ ਨੇ 610 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਹਨਾਂ ਤੋਂ ਇਲਾਵਾ ਨਵਰਾਜਦੀਪ ਸਿੰਘ ਪੁੱਤਰ ਜੱਜ ਸਿੰਘ ਅਤੇ ਨਵਜੋਤ ਕੌਰ ਗਿੱਲ ਪੁੱਤਰੀ ਜਰਨੈਲ ਸਿੰਘ ਨੇ 609 ਅੰਕ, ਏਕਨੂਰ ਕੌਰ ਪੁੱਤਰੀ ਗੁਰਤੇਜ ਸਿੰਘ ਨੇ 608 ਅੰਕ, ਜਸ਼ਨਦੀਪ ਕੌਰ ਪੁੱਤਰੀ ਜਸਵੀਰ ਸਿੰਘ ਨੇ 607 ਅੰਕ, ਅਮਨਜੋਤ ਕੌਰ ਪੁੱਤਰੀ ਸੁਖਵੰਤ ਸਿੰਘ ਨੇ 599 ਅੰਕ, ਕੋਮਲਪ੍ਰੀਤ ਕੌਰ ਪੁੱਤਰੀ ਅੰਗਰੇਜ਼ ਸਿੰਘ ਨੇ 596 ਅੰਕ, ਗੁਰਭੇਜ ਸਿੰਘ ਪੁੱਤਰ ਗੁਰਸ਼ਰਨ ਸਿੰਘ ਨੇ 590 ਅੰਕ, ਸਨਦੀਪ ਕੌਰ ਪੁੱਤਰੀ ਬਲਵੰਤ ਸਿੰਘ ਨੇ 587 ਅੰਕ ਪ੍ਰਾਪਤ ਕੀਤੇ। ਇਸ ਮੌਕੇ ਸਕੂਲ ਮੈਨੇਜਮੈਂਟ ਵੱਲ਼ੋਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਅਜਿਹੀਆਂ ਸੰਸਥਾਵਾਂ ਹਨ, ਜਿੱਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਦਿੱਤਾ ਜਾਂਦਾ ਹ । ਇਹਨਾਂ ਸੰਸਥਾਵਾਂ ਵਿੱਚ ਪੜਦੇ ਵਿਦਿਆਰਥੀ ਪੜਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ। ਇਸ ਮੌਕੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਬੀ.ਬੀ.ਐਸ ਸੰਸਥਾਵਾਂ ਦੀ ਸਮੂਹ ਮੈਨੇਜਮੈਂਟ ਦਾ ਵਧੀਆ ਇੰਫਰਾਸਟ੍ਰਕਚਰ ਉਪਲਬਧ ਕਰਵਾਉਣ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਕਿਉਂਕਿ ਕੋਵਿਡ-19 ਮਹਾਂਮਾਰੀ ਪ੍ਰਕੋਪ ਦੌਰਾਨ ਬੀ.ਬੀ.ਐਸ ਸੰਸਥਾਵਾਂ ਵਿੱਚ ਲਾਈਵ ਕਲਾਸਾਂ ਚੱਲੀਆਂ, ਜਿਸ ਦਾ ਵਿਦਿਆਰਥੀਆਂ ਨੇ ਲਾਭ ਉਠਾਇਆ ਅਤੇ ਉਹਨਾਂ ਦੀ ਪੜਾਈ ਦਾ ਨੁਕਸਾਨ ਨਹੀਂ ਹੋਇਆ। ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ ਅਤੇ ਮੁੱਖ ਅਧਿਆਪਕਾ ਦੁਆਰਾ ਕਿਹਾ ਗਿਆ ਕਿ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ ਵਧਾਈ ਦਾ ਪਾਤਰ ਹੈ।

Comments are closed.