ਇਲਾਕੇ ਦੀ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ,ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਮੈਨੇਜਮੈਂਟ ਮੈਂਬਰ ਮਿਸ ਨਿਤਾਸ਼ਾ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ,ਚੰਦਨਵਾਂ ਵਿਖੇ ਬੜੀ ਸ਼ਰਧਾ ਨਾਲ ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਯੰਤੀ ਮਨਾਈ ਗਈ । ਇਸ ਮੌਕੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਤੇ ਪ੍ਰਕਾਸ਼ ਪਾਇਆ ਗਿਆ ।ਉਹਨਾਂ ਵੱਲੋਂ ਸਮੂਹ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦੱਸਵੇਂ ਗੁਰੂ ਸਨ ਅਤੇ ਇੱਕ ਮਹਾਨ ਯੋਧਾ,ਮਹਾਨ ਕਵੀ ਅਤੇ ਮਹਾਨ ਦਾਰਸ਼ਨਿਕ ਸਨ ।ਉਹਨਾਂ ਦਾ ਜਨਮ 1666 ਈ. ਵਿੱਚ ਬਿਹਾਰ ਦੀ ਰਾਜਧਾਨੀ ਪਟਨਾ ਵਿਖੇ ਹੋਇਆ ।ਛੇ ਸਾਲ ਦੀ ਉਮਰ ਵਿੱਚ ਗੁਰੂ ਜੀ ਨੇ ਸੰਸਕ੍ਰਿਤ, ਬ੍ਰਿਜ,ਅਰਬੀ,ਫਾਰਸੀ ਅਤੇ ਪੰਜਾਬੀ ਭਾਸ਼ਾਵਾਂ ਸਿੱਖੀਆਂ ।ਉਹਨਾਂ ਨੇ ਆਪਣੇ ਪਿਤਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਹਿੰਦੂ ਧਰਮ ਦੀ ਰੱਖਿਆ ਲਈ ਸ਼ਹੀਦੀ ਵਾਸਤੇ ਖੁਦ ਭੇਜਿਆ ।ਇਸ ਮੌਕੇ ਮੈਡਮ ਜਯੋਤੀ ਬਾਂਸਲ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਣੀ ਤੇ ਸਪੀਚ ਦਿੱਤੀ ਅਤੇ ਦੱਸਿਆ ਕਿ ਗੁਰੂ ਜੀ ਵੱਲੋਂ ਵੈਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਗਈ ।ਇਸ ਦਿਨ ਗੁਰੂ ਜੀ ਨੇ ਪੰਜ ਪਿਆਰੇ ਸਾਜੇ ।ਸਮੂਹ ਅਧਿਆਪਕਾਂ ਵੱਲੋਂ ਦੇਹ ਸ਼ਿਵਾ ਵਰ ਮੋਹੇ ਸ਼ਬਦ ਦਾ ਗੁਣਗਾਨ ਕੀਤਾ ਗਿਆ । ਇਸ ਮੌਕੇ ਮੈਡਮ ਬਲਵੀਰ ਕੌਰ,ਜਸਵੀਰ ਕੌਰ,ਮਨਪ੍ਰੀਤ ਕੌਰ,ਹਰਪ੍ਰੀਤ ਕੌਰ ਆਦਿ ਹਾਜ਼ਰ ਸਨ ।
Comments are closed.