ਜ਼ਿਲ੍ਹਾ ਮੋਗਾ ਦੀਆਂ ਨਾਮਵਰ ਅਤੇ ਸਿਰਮੌਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ,ਚੰਦਨਵਾਂ ਵਿਖੇ ਬਾਲ ਦਿਵਸ ਬੜੀ ਧੁੂਮ ਧਾਮ ਨਾਲ ਮਨਾਇਆ ਗਿਆ ।ਬੱਚਿਆਂ ਦਾ ਇਹ ਖਾਸ ਦਿਨ ਭਾਰਤ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸ਼੍ਰੀ ਜਵਾਹਰ ਲਾਲ ਨਹਿਰੂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ,ਜਿਨ੍ਹਾਂ ਦਾ ਜਨਮ 14 ਨਵੰਬਰ,1889 ਨੂੰ ਹੋਇਆ ਸੀ । ਬੱਚਿਆਂ ਨਾਲ ਉਨ੍ਹਾਂ ਦੇ ਖਾਸ ਪਿਆਰ ਕਰਕੇ ਉਨ੍ਹਾਂ ਨੂੰ ਚਾਚਾ ਨਹਿਰੂ ਕਿਹਾ ਜਾਂਦਾ ਸੀ । 14 ਨਵੰਬਰ ਦਾ ਦਿਨ ਪੰਡਤ ਜਵਾਹਰ ਲਾਲ ਨਹਿਰੂ ਦੀ ਬੱਚਿਆਂ ਦੀ ਭਲਾਈ ਅਤੇ ਪੜਾਈ ਪ੍ਰਤੀ ਸਮਰਪਤਾ ਨੂੰ ਦਰਸਾਉਂਦਾ ਹੈ ।ਇਸ ਦਿਨ ਨੂੰ ਯਾਦਗਾਰ ਬਣਾਉਣ ਲਈ ਬੀ.ਬੀ.ਐਸ ਚੰਦਨਵਾਂ ਵਿਖੇ ਇਹ ਦਿਨ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਦਿਨ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਨਾਲ ਹੋਈ ।ਇਸ ਦਿਨ ਨਾਲ ਸੰਬੰਧਤ ਵੱਖ-ਵੱਖ ਤਰ੍ਹਾਂ ਦੇ ਚਾਰਟ ਬਣਾਏ ਗਏ ।ਕਿੰਡਰਗਾਰਟਨ ਸੈਕਸ਼ਨ ਦੇ ਵਿਦਿਆਰਥੀ ਚਾਚਾ ਨਹਿਰੂ ਦੀ ਪੋਸ਼ਾਕ ਵਿੱਚ ਬਹੁਤ ਜੱਚ ਰਹੇ ਸਨ ਅਤੇ ਉਨ੍ਹਾਂ ਵੱਲੋਂ ਇੱਕ ਡਾਂਸ ਪੇਸ਼ ਕੀਤਾ ਗਿਆ ।ਮਿਡਲ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਡਾਂਸ ਪੇਸ਼ ਕੀਤਾ ਗਿਆ ।10+2 ਜਮਾਤ ਦੇ ਮੁੰਡਿਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ ।ਇਸ ਮੌਕੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਕਿਹਾ ਗਿਆ ਕਿ ਬੱਚੇ ਬਹੁਤ ਸੰਵੇਦਨਸ਼ੀਲ ਅਤੇ ਭੋਲੇ ਹੁੰਦੇ ਹਨ,ਉਹ ਭਗਵਾਨ ਦੇ ਭੇਜੇ ਹੋਏ ਛੋਟੇ ਫਰਿਸ਼ਤੇ ਹਨ ਅਤੇ ਉਹ ਮਾਨਵਤਾ ਦਾ ਭਵਿੱਖ ਹਨ ।ਉਨ੍ਹਾਂ ਵੱਲ਼ੋਂ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਗਈ ਅਤੇ ਇਸ ਦਿਨ ਨੂੰ ਯਾਦਗਾਰ ਬਣਾਉਣ ਲਈ ਸਮੂਹ ਸਟਾਫ ਦਾ ਧੰਨਵਾਦ ਕੀਤਾ।
Comments are closed.