Latest News & Updates

ਚੰਦਨਵਾਂ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਦੁਸ਼ਹਿਰੇ ਦਾ ਤਿਉਹਾਰ

ਇਲਾਕੇ ਦੀ ਸਿਰਮੌਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼,ਮੋਗਾ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦਨਵਾਂ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਦੁਸ਼ਹਿਰੇ ਨਾਲ ਸੰਬੰਧਤ ਵੱਖ-ਵੱਖ ਬਹੁਤ ਸੋਹਣੇ ਚਾਰਟ ਬਣਾਏ ਗਏ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਪੀਚ ਦੇ ਕੇ ਇਸ ਤਿਉਹਾਰ ਦੀ ਮਹੱਤਵਤਾ ਤੇ ਚਾਨਣਾ ਪਾਇਆ ਗਿਆ। ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਭਾਰਤ ਤਿਉਹਾਰਾਂ ਅਤੇ ਮੇਲਿਆ ਦਾ ਦੇਸ਼ ਹੈ, ਜਿਨ੍ਹਾਂ ਦਾ ਸੰਬੰਧ ਸਾਡੇ ਸੱਭਿਆਚਾਰਕ,ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਹੈ। ਦੁਸ਼ਹਿਰਾ ਭਾਰਤ ਦਾ ਇੱਕ ਬਹੁਤ ਹੀ ਪੁਰਾਤਨ ਤਿਉਹਾਰ ਹੈ ਤੇ ਇਹ ਦੀਵਾਲੀ ਤੋਂ ਵੀਹ ਦਿਨ ਪਹਿਲਾਂ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਮਰਿਆਦਾ ਪੁਰਸ਼ੋਤਮ ਰਾਮ ਵੱਲੋਂ ਰਾਵਣ ਨੂੰ ਮਾਰਿਆ ਗਿਆ ਸੀ, ਜਿਸ ਦੀ ਯਾਦ ਵਿੱਚ ਇਹ ਤਿਉਹਾਰ ਮਨਾਇਆ ਜਾਂਦਾ ਹੈ। ਦੁਸ਼ਹਿਰੇ ਤੋਂ ਪਹਿਲਾਂ ਰਾਮ ਲੀਲਾ ਮਨਾਈ ਜਾਂਦੀ ਹੈ। ਦੁਸ਼ਹਿਰੇ ਵਾਲੇ ਦਿਨ ਸ਼ਹਿਰ ਵਿੱਚ ਕਿਸੇ ਖੁੱਲ੍ਹੇ ਸਥਾਨ ਤੇ ਰਾਵਣ, ਮੇਘਨਾਥ ਅਤੇ ਕੁੰਬਕਰਨ ਦੇ ਪੁਤਲੇ ਜਲਾਏ ਜਾਂਦੇ ਹਨ। ਇਹ ਤਿਉਹਾਰ ਬੁਰਾਈ ਦੀ ਹਾਰ ਦਾ ਪ੍ਰਤੀਕ ਹੈ। ਉਹਨਾਂ ਵੱਲ਼ੋਂ ਵਿਦਿਆਰਥੀਆਂ ਨੂੰ ਮਰਿਆਦਾ ਪੁਰਸ਼ੋਤਮ ਰਾਮ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ ।

Comments are closed.