ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ਼ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਸੁੰਦਰ ਚਾਰਟ,ਕਵਿਤਾਵਾਂ, ਆਰਟੀਕਲ ਆਦਿ ਪੇਸ਼ ਕਰਦਿਆਂ ਦੱਸਿਆ ਗਿਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਕਿਸੇ ਇੱਕ ਦੇਸ਼, ਸਮੂਹ ਜਾਂ ਸੰਗਠਨ ਨਾਲ ਜੁੜਿਆ ਨਹੀਂ ਹੈ । ਇਹ ਦਿਨ ਦੁਨੀਆ ਭਰ ਦੀਆਂ ਸਾਰੀਆਂ ਔਰਤਾਂ ਨੂੰ ਸਮਰਪਿਤ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਲਿੰਗਕ ਪੱਖਪਾਤ ਅਤੇ ਵਿਤਕਰੇ ਨੂੰ ਦੂਰ ਕਰਨ ਲਈ ਜਾਗਰੂਕ ਕਰਨਾ ਹੈ । ਉਨ੍ਹਾਂ ਦੱਸਿਆ ਕਿ ਇਹ ਦਿਨ ਹਰ ਸਾਲ 8 ਮਾਰਚ ਨੂੰ ਇਸਤਰੀਆਂ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ। ਪ੍ਰਿੰਸੀਪਲ ਮੈਡਮ ਅੰਜਨਾ ਰਾਣੀ ਨੇ ਦੱਸਿਆ ਕਿ ਇਸ ਸਾਲ ਇਸ ਦਿਨ ਦਾ ਥੀਮ ਸੰਯੁਕਤ ਰਾਸ਼ਟਰ ਵੱਲੋਂ ਜੈਂਡਰ ਇਕੁਆਲਟੀ ਟੂਡੇ ਫਾਰ ਏ ਸੁਸਟੇਨਬਲ ਟੂਮਾਰੋ ਰੱਖਿਆ ਗਿਆ ਹੈ। ਅਧਿਆਪਕਾ ਮੈਡਮ ਬਲਜੀਤ ਕੌਰ,ਜਸਪ੍ਰੀਤ ਕੌਰ ਦੁਸਾਂਝ,ਕਿਰਨਦੀਪ ਕੌਰ,ਕੋਮਲਪ੍ਰੀਤ ਕੌਰ ਆਦਿ ਵੱਲੋਂਂ ਇਸ ਮੌਕੇ ਸਪੀਚ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਨਾਰੀ ਸ਼ਕਤੀ ਤਿਆਗ ਦੀ ਮੂਰਤ ਹੈ। ਮਹਿਲਾਵਾਂ ਵੀ ਕਿਸੇ ਕੰਮ ਵਿੱਚ ਪਿੱਛੇ ਨਹੀਂ ਹਨ ਤੇ ਉਨ੍ਹਾਂ ਨੂੰ ਵੀ ਪੁਰਸ਼ਾਂ ਦੇ ਬਰਾਬਰ ਦਾ ਹੱਕ ਮਿਲਨਾ ਚਾਹੀਦਾ ਹੈ। ਸਕੂਲ ਮੈਨੇਜਮੈਂਟ ਵੱਲੋਂ ਸਕੂਲ ਦੀਆਂ ਸਮੂਹ ਅਧਿਆਪਕਾਵਾਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਗਈ।
Comments are closed.