Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਪੰਜਾਬ ਦਿਵਸ

ਜ਼ਿਲ੍ਹਾ ਮੋਗਾ ਦੀਆਂ ਮੋਹਰੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ,ਚੰਦਨਵਾਂ ਵਿਖੇ ਪੰਜਾਬ ਦਿਵਸ ਮਨਾਇਆ ਗਿਆ ।ਪੜਾਈ ਦੇ ਨਾਲ ਨਾਲ ਇਹ ਸੰਸਥਾਵਾਂ ਖੇਡਾਂ ਦੇ ਖੇਤਰ ਵਿੱਚ ਨਵੀਆਂ ਮੱਲ੍ਹਾਂ ਮਾਰ ਰਹੀਆਂ ਹਨ ਅਤੇ ਵਿਦਿਆਰਥੀਆਂ ਦੀ ਕਲਾ ਨੂੰ ਉਜਾਗਰ ਕਰਨ ਲਈ ਅਤੇ ਉਹਨਾਂ ਨੂੰ ਇਤਿਹਾਸਕ ਦਿਨਾਂ ਦਾ ਮਹੱਤਵ ਦੱਸਣ ਲਈ ,ਵਿਸ਼ੇਸ਼ ਤੌਰ ਤੇ ਅਜਿਹੇ ਦਿਨ ਮਨਾਏ ਜਾਂਦੇ ਹਨ ।ਪੰਜਾਬ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ , ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਚਾਰਟ ਬਣਾਏ ਗਏ ਅਤੇ ਇਸ ਮੌਕੇ ਪੰਜਾਬ ਦੇ ਸੱਭਿਆਚਾਰ ਨੂੰ ਸੰਬੰਧਤ ਰੰਗਲਾ ਪੰਜਾਬ ਗੀਤ ਤੇ ਡਾਂਸ ਪੇਸ਼ ਕੀਤਾ ਗਿਆ ।ਇਸ ਮੌਕੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਯੂਨਾਨੀ, ਮੱਧ ਏਸ਼ੀਆ, ਅਫਗਾਨੀ ਅਤੇ ਈਰਾਨੀਆ ਵਾਸਤੇ ਪੰਜਾਬ ਪ੍ਰਵੇਸ਼ ਦਵਾਰ ਰਿਹਾ ਹੈ ।ਅਜ਼ਾਦੀ ਤੋਂ ਬਾਅਦ ਪੰਜਾਬ ਇੱਕ ਬਹੁਤ ਵੱਡਾ ਰਾਜ ਸੀ, ਹਰਿਆਣਾ, ਹਿਮਾਚਲ ਪ੍ਰਦੇਸ਼,ਚੰਡੀਗੜ੍ਹ ਇਸ ਦਾ ਹਿੱਸਾ ਸਨ ।1950 ਤੋਂ ਭਾਸ਼ਾ ਦੇ ਅਧਾਰ ਤੇ ਰਾਜਾਂ ਦੀ ਮੰਗ ਹੋ ਰਹੀ ਸੀ ।ਇਸ ਲਈ ਪੰਜਾਬ ਪੁਨਰਗਠਨ ਕਾਨੂੰਨ 1966ਦੇ ਅਨੁਸਾਰ 1 ਨਵੰਬਰ,1966 ਨੂੰ ਹਿੰਦੀ ਬੋਲਣ ਵਾਲੇ ਹਿੱਸੇ ਨੂੰ ਹਰਿਆਣਾ ਬਣਾ ਦਿੱਤਾ ਗਿਆ ਅਤੇ ਪਹਾੜੀ ਭਾਸ਼ਾ ਬੋਲਣ ਵਾਲੇ ਹਿੱਸੇ ਨੂੰ ਹਿਮਾਚਲ ਵਿੱਚ ਮਿਲਾ ਦਿੱਤਾ ਗਿਆ । ਚੰਡੀਗੜ ਨੂੰ ਪੰਜਾਬ ਅਤੇ ਹਰਿਆਣਾ ਦੋਵਾਂ ਦੀ ਰਾਜਧਾਨੀ ਬਣਾ ਦਿੱਤਾ ਗਿਆ ਅਤੇ ਚੰਡੀਗੜ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਘੋਸ਼ਿਤ ਕੀਤਾ ਗਿਆ ।

Comments are closed.