ਜ਼ਿਲ੍ਹਾ ਮੋਗਾ ਦੀਆਂ ਨਾਮਵਰ,ਮਾਣਮੱਤੀ ਅਤੇ ਅਗਾਂਹਵਧੂ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ਼੍ਹਾ ਮੋਗਾ ਵਿਖੇ 74ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੀ ਗੁਰਪ੍ਰੀਤ ਸਿੰਘ ਜੀ ਬੇਦੀ ਪ੍ਰੈਜ਼ੀਡੈਂਟ ਸਮਰਾਲਾ ਹਾਕੀ ਕਲੱਬ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।ਰਾਸ਼ਟਰੀ ਝੰਡਾ ਅਤੇ ਬੀ.ਬੀ.ਐਸ ਫਲੈਗ ਲਹਿਰਾਉਣ ਦੀ ਰਸਮ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ, ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਜੀ ਬੇਦੀ ਵੱਲੋਂ ਅਦਾ ਕੀਤੀ ਗਈ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ਤੇ ਬਹੁਤ ਹੀ ਵਧੀਆ ਢੰਗ ਨਾਲ ਕੋਰੀੲੋਗ੍ਰਾਫੀ ਪੇਸ਼ ਕੀਤੀ ਗਈ ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਦੱਸਿਆ ਗਿਆ ਕਿ 26 ਜਨਵਰੀ ਦਾ ਇਤਿਹਾਸਕ ਸਮਾਰੋਹਾਂ ਵਿੱਚ ਵਿਸ਼ੇਸ਼ ਮਹੱਤਵ ਹੈ । ਸੁਤੰਤਰਤਾ ਦੇ ਬਾਅਦ 26 ਜਨਵਰੀ 1950 ਨੂੰ ਭਾਰਤ ਇੱਕ ਗਣਤੰਤਰਵਾਦੀ ਦੇਸ਼ ਬਣ ਗਿਆ ਸੀ ।ਭਾਰਤ ਦੀ ਸਾਰੀ ਸੱਤਾ ਦੇਸ਼ਵਾਸੀਆਂ ਦੇ ਹੱਥ ਵਿੱਚ ਦੇ ਦਿੱਤੀ ਗਈ ਸੀ । ਸਾਰੀ ਜਨਤਾ ਇਸ ਸ਼ਕਤੀ ਨੂੰ ਪ੍ਰਾਪਤ ਕਰਕੇ ਦੇਸ਼ ਦੀ ਅਸਲੀ ਸ਼ਾਸਕ ਬਣ ਗਈ । ਲੋਕਾਂ ਦੁਆਰਾ ਚੁਣੇ ਮੰਤਰੀ ਇਸ ਦੇਸ਼ ਦੀ ਕਿਸ਼ਤੀ ਦੇ ਮਲਾਹ ਬਣ ਗਏ । ਗਵਰਨਰ ਜਨਰਲ ਦੀ ਥਾਂ ਰਾਸ਼ਟਰਪਤੀ ਦੇਸ਼ ਦਾ ਮੁੱਖ ਨੇਤਾ ਚੁਣਿਆ ਗਿਆ । ਦੇਸ਼ ਭਰ ਦੇ ਲੋਕਾਂ ਦਾ ਵਿਸ਼ਵਾਸ ਪਾਤਰ ਰਾਸ਼ਟਰੀ ਜਨਸਧਾਰਣ ਦਾ ਅਸਲੀ ਪ੍ਰਤੀਨਿਧੀ ਬਣ ਗਿਆ । 26 ਜਨਵਰੀ ਦਾ ਦਿਨ ਹਰ ਸਾਲ ਸਾਨੂੰ ਆਪਣੇ ਕਰਤੱਵ ਦੀ ਯਾਦ ਦਿਵਾਉਣ ਆਉਂਦਾ ਹੈ । ਇਸ ਮਹਾਨ ਰਾਸ਼ਟਰੀ ਤਿਉਹਾਰ ਨੂੰ ਬੜੇ ਸਮਾਰੋਹ ਨਾਲ ਮਨਾਇਆ ਜਾਂਦਾ ਹੈ ।ਛੋਟੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ ।ਸ਼੍ਰੀ ਗੁਰਪ੍ਰੀਤ ਸਿੰਘ ਜੀ ਬੇਦੀ ਪ੍ਰੈਜ਼ੀਡੈਂਟ ਸਮਰਾਲਾ ਹਾਕੀ ਕਲੱਬ ਵੱਲ਼ੋਂ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਅਪੀਲ ਕੀਤੀ ਗਈ । ਸਕੂਲ ਮੈਨੇਜਮੈਂਟ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਗਈ ।
Comments are closed.