ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਈ ਗਈ ਸ਼੍ਰੀ ਗੁਰੁ ਨਾਨਕ ਦੇਵ ਜੀ ਜਯੰਤੀ
ਜ਼ਿਲ੍ਹਾ ਮੋਗਾ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਸ਼੍ਰੀ ਗੁਰੁ ਨਾਨਕ ਦੇਵ ਜੀ ਜਯੰਤੀ ਮਨਾਈ ਗਈ ।ਇਸ ਮੌਕੇ ਸਕੂਲ ਕੈਂਪਸ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼੍ਰੀ ਗੁਰੁ ਨਾਨਕ ਦੇਵ ਜੀ ਦੀ ਜੀਵਣੀ ਨਾਲ ਸੰਬੰਧਤ ਬਹੁਤ ਸੁੰਦਰ ਚਾਰਟ ਬਣਾਏ ਗਏ। ਵਿਦਿਆਰਥੀਆਂ ਦੁਆਰਾ ਸ਼ਬਦ ਗਾਇਣ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੈਡਮ ਸਰਬਜੀਤ ਕੌਰ,ਮਨਦੀਪ ਕੌਰ ਬਰਾੜ ਅਤੇ ਬਲਵੀਰ ਕੌਰ ਦੁਆਰਾ ਦੱਸਿਆ ਗਿਆ ਕਿ ਸ਼੍ਰੀ ਗੁਰੁ ਨਾਨਕ ਦੇਵ ਜੀ ਦੱਸਾਂ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆਂ ਵਿੱਚ ਗੁਰਪੁਰਬ ਵੱਜੋਂ ਮਨਾਇਆ ਜਾਂਦਾ ਹੈ। ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਜਨਮ ਉਦੋਂ ਹੋਇਆ ਜਦੋਂ ਧਰਤੀ ਤੇ ਪਾਪਾਂ ਦਾ ਬੋਲ ਬਾਲਾ ਬਹੁਤ ਵੱਧ ਗਿਆ ਸੀ। ਗੁਰੁ ਨਾਨਕ ਦੇਵ ਜੀ ਦੇ ਆਉਣ ਤੋਂ ਬਾਅਦ ਅਗਿਆਨਤਾ ਦਾ ਹਨੇਰਾ ਦੂਰ ਹੋ ਗਿਆ ਤੇ ਗਿਆਨ ਦਾ ਪ੍ਰਕਾਸ਼ ਚਾਰੇ ਪਾਸੇ ਫੈਲ ਗਿਆ। ਗੁਰੁ ਜੀ ਨੇ ਦੁਨੀਆਂ ਨੂੰ ਹਨੇਰੇ ਵਿੱਚੋਂ ਕੱਢ ਕੇ ਪ੍ਰਕਾਸ਼ ਵੱਲ ਲਿਆਂਦਾ। “ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ।। ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਦੇਰ ਪਲੋਆ।। “ਗੁਰੁ ਨਾਨਕ ਦੇਵ ਜੀ ਦਾ ਜਨਮ 1469 ਨੂੰ ਰਾਏਭੋਏ ਦੀ ਤਲਵੰਡੀ ਵਿਖੇ ਜ਼ਿਲ੍ਹਾ ਸੇਖਪੁਰਾ ਵਿਖੇ ਹੋਇਆ। ਇਸ ਪਵਿੱਤਰ ਸਥਾਨ ਨੂੰ ਨਨਕਾਣਾ ਸਾਹਿਬ ਦੇ ਵੱਜੋਂ ਜਾਣਿਆ ਜਾਂਦਾ ਹੈ। ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਜਨਮ ਪਿਤਾ ਮਹਿਤਾ ਕਾਲੂ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁੱਖੋਂ ਹੋਇਆ। ਜਿਸ ਪਾਂਧੇ ਕੋਲ ਸ਼੍ਰੀ ਗੁਰੁ ਨਾਨਕ ਦੇਵ ਜੀ ਨੂੰ ਭੇਜਿਆ ਗਿਆ ਉਹ ਵੀ ਗੁਰੁ ਜੀ ਦੇ ਅਧਿਆਤਮਕ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਸੁਲਤਾਨਪੁਰ ਵਿੱਚ ਇੱਕ ਦਿਨ ਗੁਰੁ ਨਾਨਕ ਦੇਵ ਜੀ ਪਵਿੱਤਰ ਵੇਈਂ ਨਦੀ ਵਿੱਚ ਇਸ਼ਨਾਨ ਕਰਨ ਗਏ। ਸ਼੍ਰੀ ਗੁਰੁ ਨਾਨਕ ਦੇਵ ਜੀ ਇਸ ਵੇਈਂ ਨਦੀ ਵਿੱਚ ਤਿੰਨ ਦਿਨ ਅਲੋਪ ਰਹੇ, ਗੁਰੁ ਜੀ ਜਦੋਂ ਬਾਹਰ ਆਏ ਤਾਂ ਉਹਨਾਂ ਨੂੰ ਸੰਪੂਰਨ ਰੱਬੀ ਗਿਆਨ ਹੋ ਚੁੱਕਾ ਸੀ। ਸ਼੍ਰੀ ਗੁਰੁ ਨਾਨਕ ਦੇਵ ਜੀ ਨੇ ਪੂਰਬ, ਪੱਛਮ, ਉੱਤਰ ਅਤੇ ਦੱਖਣ ਦੀਆਂ ਚਾਰ ਉਦਾਸੀਆਂ ਕੀਤੀਆਂ ਅਤੇ ਬਹੁਤ ਸਾਰੇ ਸੂਫੀ, ਫਕੀਰਾਂ, ਗੁਰੂਆਂ , ਪੰਡਤਾਂ ਅਤੇ ਕਾਜ਼ੀਆਂ ਨੂੰ ਮਿਲੇ। ਗੁਰੁ ਜੀ ਨੇ ਸਮਾਜ ਨੂੰ ਮਿਲ ਕੇ ਰਹਿਣ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕਣ ਦਾ ਉਪਦੇਸ਼ ਦਿੱਤਾ। ਡਾਇਰੈਕਟਰ ਮੈਡਮ ਰਮਨ ਸ਼ਰਮਾ ਵੱਲੋਂ ਵਿਦਿਆਰਥੀਆਂ ਨੂੰ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਦੱਸੇ ਮਾਰਗਾਂ ਤੇ ਚੱਲਣ ਲਈ ਪ੍ਰੇਰਿਆ ਗਿਆ।
Comments are closed.