ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦਨਵਾਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10+2 ਜਮਾਤ ਦਾ ਐਲਾਨਿਆ ਨਤੀਜਾ 100 ਪ੍ਰਤੀਸ਼ਤ ਰਿਹਾ ।ਗੌਰਤਲਬ ਹੈ ਕਿ ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 10+2 ਦੀਆਂ ਸਾਰੀਆਂ ਸਟਰੀਮਜ਼ ਚੱਲ ਰਹੀਆਂ ਹਨ । ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਾਇੰਸ ਸਟ੍ਰੀਮ ਵਿੱਚੋਂ ਅਰਸ਼ਪ੍ਰੀਤ ਕੌਰ ਗਿੱਲ ਨੇ 413 ਅੰਕ ਹਾਸਲ ਕਰਕੇ ਪਸਿਲਾ ਸਥਾਨ, ਜਸਮੀਨ ਕੌਰ ਅਤੇ ਅਕਾਸ਼ਦੀਪ ਸਿੰਘ ਨੇ 408 ਅੰਕ ਹਾਸਲ ਕਰਕੇ ਦੂਜਾ ਅਤੇ ਲਵਜੀਤ ਸਿੰਘ ਨੇ 391 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ । ਕਾਮਰਸ ਸਟ੍ਰੀਮ ਵਿੱਚ ਰੋਬਿਨਪ੍ਰੀਤ ਬਾਵਾ ਨੇ 452 ਅੰਕ ਹਾਸਲ ਕਰਕੇ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਨੇ 448 ਅੰਕ ਹਾਸਲ ਕਰਕੇ ਦੂਜਾ ਅਤੇ ਰਾਜਵਿੰਦਰ ਕੌਰ ਨੇ 441 ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ।ਇਸੇ ਤਰ੍ਹਾਂ ਹਿਊਮੈਨਟਿਸ ਸਟ੍ਰੀਮ ਵਿੱਚ ਕਿਰਨਪ੍ਰੀਤ ਕੌਰ ਨੇ 466 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ,ਸੁਰਿੰਦਰਜੋਤ ਸਿੰਘ ਨੇ 452 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪ੍ਰਭਜੋਤ ਕੌਰ ਨੇ 449 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ।ਇਸ ਮੌਕੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਅਤੇ ਉਹਨਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ।ਇਸ ਮੌਕੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਵੱਲੋਂ ਦੱਸਿਆ ਗਿਆ ਕਿ 10+2 ਜਮਾਤ ਦੇ ਸ਼ਾਨਦਾਰ ਨਤੀਜੇ ਦਾ ਕ੍ਰੈਡਿਟ ਬੀ.ਬੀ.ਐਸ ਚੰਦਨਵਾਂ ਦੇ ਸਮੂਹ ਸਟਾਫ ਦੁਆਰਾ ਵਿਦਿਆਰਥੀਆਂ ਨੂੰ ਕਰਵਾਈ ਗਈ ਮਿਹਨਤ ਨੂੰ ਜਾਂਦਾ ਹੈ । ਕੋਵਿਡ-19 ਦੇ ਪ੍ਰਕੋਪ ਕਾਰਨ ਸਕੂਲ ਪਿੱਛਲੇ ਸਾਲ ਵੀ ਕਾਫੀ ਲੰਮੇ ਸਮੇਂ ਲਈ ਬੰਦ ਰਹੇ ਸਨ ਜਿਸ ਕਾਰਨ ਆਨਲਾਈਨ ਪੜਾਈ ਵਾਸਤੇ ਬੀ.ਬੀ.ਐਸ ਦੀ ਮੈਨੇਜਮੈਂਟ ਦੁਆਰਾ ਵਿਦਿਆਰਥੀਆਂ ਨੂੰ ਬਹੁਤ ਵਧੀਆ ਪਲੇਟਫਾਰਮ ਉਪਲੱਬਧ ਕਰਵਾਇਆ ਗਿਆ ।ਉਹਨਾਂ ਵੱਲੋਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਦੀ ਸਮੂਹ ਮੈਨੇਜਮੈਂਟ ਦਾ ਵਿਦਿਆਰਥੀਆਂ ਦੀ ਸ਼ਾਨਦਾਰ ਅਗਵਾਈ ਲਈ,ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਅਤੇ ਵਰਲਡ ਕਲਾਸ ਇੰਫਰਾਸਟ੍ਰਕਚਰ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ।
Comments are closed.