Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥਣਾਂ ਨੇ ਜ਼ੋਨਲ ਐਥਲੈਟਿਕਸ ਮੀਟ 2022 ਵਿੱਚ ਜਿੱਤੇ ਕੁੱਲ 17 ਮੈਡਲ

ਜ਼ਿਲ੍ਹਾ ਮੋਗਾ ਦੀਆਂ ਨਾਮਵਰ,ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ਼ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਐਥਲੈਟਿਕਸ ਮੀਟ-2022(ਡਰੋਲੀ ਜ਼ੋਨ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ , ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਦੇ ਹੋਏ ਸਕੂਲ ਦਾ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ।ਇਸ ਐਥਲੈਟਿਕ ਮੀਟ-2022(ਲੜਕੀਆਂ) ਵਿੱਚ ਵਿਦਿਆਰਥਣਾਂ ਵੱਲੋਂ ਕੁੱਲ 17 ਮੈਡਲ ਜਿੱਤੇ ਗਏ । ਇਹ ਐਥਲੈਟਿਕਸ ਮੀਟ ਪਿੰਡ ਘੱਲਕਲਾਂ ਦੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਵਿਖੇ ਹੋਈਆਂ ।ਇਸ ਮੌਕੇ ਗੱਲਬਾਤ ਕਰਦੇ ਹੋਏ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਅਤੇ ਸਪੋਰਟਸ ਇੰਚਾਰਜ ਮੈਡਮ ਮਨਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਹਰਪ੍ਰੀਤ ਕੌਰ ਬਾਹਰਵੀਂ ਜਮਾਤ ਦੀ ਵਿਦਿਆਰਥਣ ਵੱਲ਼ੋਂ 200 ਮੀਟਰ ਰੇਸ ਵਿੱਚ ਪਹਿਲਾ ਅਤੇ 100 ਮੀਟਰ ਹਰਡਲ ਰੇਸ ਵਿੱਚ ਦੂਜਾ ਸਥਾਨ ਹਾਸਲ ਕੀਤਾ ਗਿਆ ।ਵਿਦਿਆਰਥਣ ਕਰਨਵੀਰ ਕੌਰ ਵੱਲੋਂ 800 ਮੀਟਰ ਰੇਸ ਵਿੱਚ ਪਹਿਲਾ ਅਤੇ 100 ਮੀਟਰ ਹਰਡਲ ਰੇਸ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਗਿਆ ।ਹਰਮਨਦੀਪ ਕੌਰ ਨੇ 800 ਮੀਟਰ ਰੇਸ ਵਿੱਚ ਦੂਜਾ ਸਥਾਨ ਹਾਸਲ ਕੀਤਾ ਅਤੇ 100 ਮੀਟਰ ਰਿਲੇ ਰੇਸ ਵਿੱਚ ਪਹਿਲਾ ਸਥਾਨ ਹਾਸਲ ਕੀਤਾ ।ਸੁਖਮਨਦੀਪ ਕੌਰ ਨੇ 400 ਮੀਟਰ ਰੇਸ ਵਿੱਚ ਦੂਜਾ ਸਥਾਨ ਅਤੇ 100 ਮੀਟਰ ਰਿਲੇ ਰੇਸ ਵਿੱਚ ਪਹਿਲਾ ਸਥਾਨ ਹਾਸਲ ਕੀਤਾ ।ਅਰਸ਼ਦੀਪ ਕੌਰ ਨੇ ਡਿਸਕਸ ਥ੍ਰੋ ਵਿੱਚ ਤੀਜਾ ਸਥਾਨ ਹਾਸਲ ਕੀਤਾ । ਕਰਮਵੀਰ ਕੌਰ ਨੇ ਸ਼ਾਟਪੁਟ ਵਿੱਚ ਦੂਜਾ ਅਤੇ 100 ਮੀਟਰ ਰਿਲੇ ਰੇਸ ਵਿੱਚ ਪਹਿਲਾ ਸਥਾਨ ਹਾਸਲ ਕੀਤਾ ।ਕੋਮਲਪ੍ਰੀਤ ਕੌਰ ਨੇ 100 ਮੀਟਰ ਰਿਲੇ ਰੇਸ ਵਿੱਚ ਪਹਿਲਾ ਸਥਾਨ ਹਾਸਲ ਕੀਤਾ ।ਹਰਪ੍ਰੀਤ ਕੌਰ ਨੇ ਜੈਵਲਿਅਨ ਥ੍ਰੋ ਵਿੱਚ ਤੀਜਾ ਸਥਾਨ ਹਾਸਲ ਕੀਤਾ ।ਹੁਸਨਦੀਪ ਕੌਰ ਨੇ ਟ੍ਰਿਪਲ ਜੰਪ ਵਿੱਚ ਦੂਜਾ ਸਥਾਨ ਹਾਸਲ ਕੀਤਾ ।ਸਿਮਰਜੀਤ ਕੌਰ ਨੌਵੀਂ ਜਮਾਤ ਦੀ ਵਿਦਿਆਰਥਣ ਨੇ 1500 ਮੀਟਰ ਰੇਸ ਵਿੱਚ ਤੀਜਾ ਸਥਾਨ ਹਾਸਲ ਕੀਤਾ । ਇਮਾਨਤਪ੍ਰੀਤ ਕੌਰ ਨੇ 400 ਮੀਟਰ ਰੇਸ ਵਿੱਚ ਦੂਜਾ ਅਤੇ ਟ੍ਰਿਪਲ ਜੰਪ ਵਿੱਚ ਪਹਿਲਾ ਸਥਾਨ ਹਾਸਲ ਕੀਤਾ ।ਇਸ ਮੌਕੇ ਸਕੂਲ ਸਟਾਫ ਵੱਲੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ।ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ, ਜਸਵੀਰ ਕੌਰ, ਬਲਜੀਤ ਕੌਰ, ਮਨਿੰਦਰ ਕੌਰ,ਜਯੋਤੀ ਬਾਂਸਲ ਅਤੇ ਮਨਦੀਪ ਕੌਰ ਵੱਲੋਂ ਬੀ.ਬੀ.ਐਸ ਚੰਦਨਵਾਂ ਦੀ ਮੈਨੇਜਮੈਂਟ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਕਿ ਉਹਨਾਂ ਦੇ ਯਤਨਾਂ ਸਦਕਾ ਹੀ , ਇਸ ਖੇਤਰ ਦੇ ਵਿਦਿਆਰਥੀਆਂ ਨੂੰ ਵਧੀਆ ਇਨਫਰਾਸਟ੍ਰਕਚਰ ਮਿਲਿਆ ਹੈ, ਜਿਸ ਨਾਲ ਉਹ ਪੜਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰ ਰਹੇ ਹਨ ਅਤੇ ਸਕੂਲ ਦਾ ਨਾਂ ਰੋਸ਼ਨ ਕਰ ਰਹੇ ਹਨ।

Comments are closed.