ਚੰਦਨਵਾਂ ਬਲੂਮਿੰਗ ਬੱਡਜ਼ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲੇ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਜਗ੍ਹਾ ਬਣਾਈ
ਜ਼ਿਲ੍ਹਾ ਮੋਗਾ ਦੀਆਂ ਨਾਮਵਰ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਵਿਦਿਆਰਥੀਆਂ (ਲੜਕਿਆਂ) ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲੇ ਜੋ ਕਿ ਬਿਲਾਸਪੁਰ ਵਿਖੇ ਹੋਏ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਰਾਜ ਪੱਧਰੀ ਮੁਕਾਬਲਿਆਂ ਵਿੱਚ ਜਗ੍ਹਾ ਬਣਾਈ । ਇਸ ਮੌਕੇ ਗਲਬਾਤ ਕਰਦੇ ਹੋਏ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਅਤੇ ਮੈਡਮ ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਬੀ.ਬੀ.ਐਸ ਸੰਸਥਾਵਾਂ ਦੇ ਵਿਦਿਆਰਥੀ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਵਧੀਆ ਸਹੂਲਤਾਂ ਕਾਰਨ ਹੀ ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੇ ਹਨ ।ਸਪੋਰਟਸ ਇੰਚਾਰਜ ਮੈਡਮ ਜਸਵੀਰ ਕੌਰ ਵੱਲੋਂ ਦੱਸਿਆ ਗਿਆ ਕਿ ਅੰਡਰ-17 ਜੈਵਲਿਨ ਥ੍ਰੋ ਵਿੱਚ ਸੁਖਮਨਪ੍ਰੀਤ ਸਿੰਘ 10+1 ਦੇ ਵਿਦਿਆਰਥੀ ਨੇ ਪਹਿਲਾ ਸਥਾਨ ਹਾਸਲ ਕੀਤਾ ।ਵਾਕ ਰੇਸ ਅੰਡਰ-17 500 ਮੀਟਰ ਵਿੱਚ ਅਰਮਾਨ ਮਨਚੰਦਾ (ਦੱਸਵੀਂ ਦੇ ਵਿਦਿਆਰਥੀ) ਨੇ ਦੂਜਾ ਅਤੇ ਬਰਜੋਧ ਸਿੰਘ(10+1 ਦੇ ਵਿਦਿਆਰਥੀ) ਨੇ ਤੀਜਾ ਸਥਾਨ ਹਾਸਲ ਕੀਤਾ ।10+2 ਦੇ ਵਿਦਿਆਰਥੀ ਸੰਦੀਪ ਸਿੰਘ ਨੇ 400 ਮੀਟਰ ਹਰਡਲ ਰੇਸ ਵਿੱਚ ਦੂਜਾ ਸਥਾਨ ਹਾਸਲ ਕੀਤਾ ।ਜੇਤੂ ਰਹੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਸਨਮਾਨਿਤ ਕੀਤਾ ਗਿਆ ।
Comments are closed.