Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਲਗਾਇਆ ਗਿਆ ਕੋਵਿਡ ਵੈਕਸੀਨੇਸ਼ਨ ਕੈਂਪ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਸਕੂਲ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗਵਾਈ ਹੇਠ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਹੇਠ, ਸਿਹਤ ਵਿਭਾਗ ਮੋਗਾ ਦੀ ਟੀਮ ਵੱਲੋਂ ਕੋਵਿਡ-19 ਦੇ ਚਲਦਿਆਂ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਸਕੂਲ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ, ਸਿਹਤ ਵਿਭਾਗ ਵੱਲੋਂ ਅਤੇ ਸੀ.ਬੀ.ਐਸ.ਈ. ਬੋਰਡ ਵੱਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਟੀਕਾਕਰਨ ਜਰੂਰੀ ਹੈ ਅਤੇ ਇਹਨਾਂ ਹਦਾਇਤਾਂ ਦੇ ਮੱਦੇਨਜਰ ਹੀ ਬਲੂਮਿੰਗ ਬਡਜ਼ ਸੰਸਥਾ ਵੱਲੋਂ ਇਹ ਪਹਿਲ ਕੀਤੀ ਗਈ ਹੈ। ਇਸ ਵੈਕਸੀਨੇਸ਼ਨ ਕੈਂਪ ਦੀ ਅਗੁਵਾਈ ਡਾ. ਰਜੇਸ਼ ਮਿੱਤਲ ਦੁਆਰਾ ਕੀਤੀ ਗਈ ਅਤੇ ਉਹਨਾਂ ਦੀ ਟੀਮ ਵਿੱਚ ਮੈਡਮ ਹਰਜੀਤ ਕੌਰ (ਸਟਾਫ ਏ.ਐਨ.ਐਮ.), ਰਣਜੀਤ ਸਿੰਘ (ਕੰਪਿਉਟਰ ਓਪਰੇਟਰ) ਅਤੇ ਰਾਜਦੀਪ ਕੌਰ (ਆਸ਼ਾ ਵਰਕਰ) ਹੈਲਪਰ ਦੇ ਤੌਰ ਤੇ ਸ਼ਾਮਿਲ ਸਨ। ਇਸ ਕੈਂਪ ਵਿੱਚ ਵਿਦਿਆਰਥੀਆਂ ਨੂੰ ‘ਕੋਵੈਕਸੀਨ’ ਦੀ ਖੁਰਾਕ ਦਾ ਟੀਕਾਕਰਨ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਵੀ ਜਿੰਨ੍ਹਾਂ ਦੀ ਉਮਰ 15 ਸਾਲ ਤੋਂ ਵੱਧ ਸੀ, ਇਸ ਕੈਂਪ ਦਾ ਲਾਭ ਉਠਾਇਆ ।ਇਸ ਕੈਂਪ ਦੌਰਾਨ ਵੈਕਸਿਨ ਦੀਆਂ ਕੁੱਲ 122 ਖੁਰਾਕਾਂ ਲਗਾਈਆਂ ਗਈਆਂ।ਇਹ ਗੱਲ ਦੱਸਣ ਯੋਗ ਹੈ ਕਿ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਦੀ ਅਗੁਵਾਈ ਹੇਠ ਬਲੂਮਿੰਗ ਬਡਜ਼ ਵਿਦਿਅਕ ਸੰਸਥਾ ਸਮੇਂ-ਸਮੇਂ ਤੇ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਇਸ ਤਰਾਂ੍ਹ ਦੇ ਕੈਂਪ, ਸੈਮੀਨਾਰ ਆਦਿ ਦਾ ਅਯੋਜਨ ਕਰਦੀ ਰਹਿੰਦੀ ਹੈ। ਇਸ ਕੈਂਪ ਤੋਂ ਪਹਿਲਾਂ ਵੀ ਸਕੂਲ ਵਿੱਚ ਵੈਕਸੀਨੇਸ਼ਨ ਕੈਂਪ ਲਗਾਏ ਜਾ ਚੁੱਕੇ ਹਨ। ਚੇਅਰ ਪਰਸਨ ਮੈਡਮ ਸ਼੍ਰੀਮਤੀ ਕਮਲ ਸੈਣੀ ਜੀ ਨੇ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਦੀ ਇਹ ਲਹਿਰ ਬਹੁਤ ਹੀ ਤੇਜੀ ਨਾਲ ਫੈਲ ਰਹੀ ਹੈ। ਇਸ ਦੇ ਮੁਕਾਬਲੇ ਲਈ ਅਤੇ ਇਸ ਉੱਪਰ ਜਿੱਤ ਪ੍ਰਾਪਤ ਕਰਨ ਲਈ ਸਾਨੂੰ ਸਭ ਨੂੰ ਆਪਸੀ ਸਹਿਯੋਗ ਨਾਲ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਅੱਗੇ ਵਧਣ ਦੀ ਲੋੜ ਹੈ, ਉਹਨਾਂ ਕਿਹਾ ਕਿ ਵਿਦਿਆਰਥੀ ਸਾਡੇ ਆਉਣ ਵਾਲੇ ਸਮਾਜ ਦੇ ਨਿਰਮਾਤਾ ਹਨ, ਵਿਦਿਆਰਥੀਆਂ ਦੀ ਸਿਹਤ ਸਾਡੀ ਸੰਸਥਾ ਲਈ ਬਹੁਤ ਮਹਤੱਤਾ ਰਖਦੀ ਹੈ, ਇਸ ਸਦਕਾ ਹੀ ਇਹ ਉਪਰਾਲਾ ਕੀਤਾ ਗਿਆ ਹੈ। ਚੇਅਰ ਪਰਸਨ ਮੈਡਮ ਕਮਲ ਸੈਣੀ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ਦੇ ਇਸ ਦੌਰ ਵਿੱਚ ਬਲੂਮਿੰਗ ਬਡਜ਼ ਵਿਦਿਅਕ ਸੰਸਥਾ ਕਰੋਨਾ ਯੋਧਿਆਂ ਦੇ ਕਾਰਜਾਂ ਦੀ ਸ਼ਲਾਘਾ ਕਰਦੀ ਹੈ ਅਤੇ ਸਾਰਿਆਂ ਦੀ ਚੰਗੀ ਸਿਹਤ ਲਈ ਪ੍ਰਾਮਤਮਾ ਅੱਗੇ ਅਰਦਾਸ ਕਰਦੀ ਹੈ।

Comments are closed.