Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਜ਼ਿਲ੍ਹਾ ਮੋਗਾ ਦੀਆਂ ਨਾਮਵਰ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਵਿਖੇ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਇਹ ਵਿਦਾਇਗੀ ਪਾਰਟੀ ਯਾਦੇਂ ਥੀਮ ਅਧੀਨ ਦਿੱਤੀ ਗਈ ਕਿਉਂਕਿ ਵਿਦਿਆਰਥੀ ਆਪਣੇ ਨਾਲ ਸਕੂਲ ਦੀਆਂ ਸੁਨਹਿਰੀ ਯਾਦਾਂ ਲੈ ਕੇ ਚੱਲ਼ੇ ਹਨ। ਇਸ ਮੌਕੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ, ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਬੀ.ਬੀ.ਐਸ ਮੋਗਾ ਦੇ ਮੁੱਖ ਅਧਿਆਪਕਾ ਡਾ. ਹਮੀਲੀਆ ਰਾਣੀ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। 11ਵੀਂ ਜਮਾਤ ਦੇ ਵਿਦਿਆਰਥੀਆਂ ਵੱਲ਼ੋਂ ਆਪਣੇ ਤੋਂ ਸੀਨੀਅਰ ਵਿਦਿਆਰਥੀਆਂ ਵਾਸਤੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ। ਇਸ ਮੌਕੇ 11ਵੀਂ ਅਤੇ ਬਾਹਰਵੀਂ ਜਮਾਤ(ਸਾਰੀਆਂ ਸਟ੍ਰੀਮਜ਼) ਦੇ ਸਮੂਹ ਵਿਦਿਆਰਥੀ ਸਕੂਲ ਵਿਖੇ ਹਾਜ਼ਰ ਸਨ। ਸਕੂਲ ਪਹੁੰਚਣ ਤੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਮੁੱਖ ਮਹਿਮਾਨ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ, ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਡਾ. ਹਮੀਲੀਆ ਰਾਣੀ ਨੂੰ ਗੁਲਦਸਤੇ ਭੇਂਟ ਕਰਕੇ ਜੀ ਆਇਆਂ ਨੂੰ ਕਿਹਾ। ਮੁੱਖ ਮਹਿਮਾਨਾਂ ਵੱਲੋਂ ਕੇਕ ਕੱਟ ਕੇ ਇਸ ਪ੍ਰੋਗਰਾਮ ਦਾ ਅਗਾਜ਼ ਕੀਤਾ ਗਿਆ। 11ਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ ਗੀਤਾਂ ਤੇ ਬਹੁਤ ਹੀ ਸੁੰਦਰ ਡਾਂਸ ਪੇਸ਼ ਕੀਤਾ ਗਿਆ। ਸਟੇਜ ਸੈਕਟਰੀ ਦੀ ਭੂਮਿਕਾ ਸੁਮਨਦੀਪ ਕੌਰ, ਹਰਪ੍ਰੀਤ ਕੌਰ, ਸੁਖਮਨਦੀਪ ਕੌਰ ਅਤੇ ਹਰਮਨਦੀਪ ਕੌਰ ਵੱਲੋਂ ਬਖੂਬੀ ਨਿਭਾਈ ਗਈ। 12ਵੀਂ ਜਮਾਤ ਦੇ ਵਿਦਿਆਰਥੀਆਂ ਵਾਸਤੇ ਫੰਨ ਗੇਮਾਂ ਦਾ ਵੀ ਆਯੋਜਨ ਕੀਤਾ ਗਿਆ। ਲੜਕਿਆਂ ਵਾਸਤੇ ਇੰਕ ਮਿੰਟ ਵਿੱਚ ਸਾੜੀ ਬਣਨ ਦੀ ਗੇਮ ਦਾ ਆਯੋਜਨ ਕੀਤਾ ਗਿਆ। 12ਵੀਂ ਜਮਾਤ ਦੇ ਵਿਦਿਆਰਥੀਆਂ ਤੇ ਕਮੈਂਟ ਵੀ ਲਗਾਏ ਗਏ। 12ਵੀਂ ਦੇ ਵਿਦਿਆਰਥੀਆਂ ਵੱਲੋਂ ਬੋਲੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਨੂੰ ਸਨਮਾਨ ਦੇਣ ਲਈ ਉਹਨਾਂ ਤੇ ਕੰਮੈਂਟ ਲਗਾਏ। ਇਸ ਮੌਕੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਗਿਆ ਕਿ ਉਹ ਆਪਣੀ ਆਉਣ ਵਾਲੀ ਜ਼ਿੰਦਗੀ ਵਿੱਚ ਹਰ ਪੱਖੋਂ ਕਾਮਯਾਬ ਹੋਣ ਅਤੇ ਆਪਣੇ ਸਕੂਲ, ਮਾਪਿਆਂ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨ। ਇਸ ਮੌਕੇ ਮੈਡਮ ਡਾ. ਹਮੀਲੀਆ ਰਾਣੀ ਅਤੇ ਮੈਡਮ ਅੰਜਨਾ ਰਾਣੀ ਵੱਲੋਂ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Comments are closed.