ਜ਼ਿਲ੍ਹਾ ਮੋਗਾ ਦੀ ਨਾਮਵਰ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦਨਵਾਂ ਵਿਖੇ ਨੌਵੀਂ ਤੋਂ ਬਾਹਰਵੀਂ ਜਮਾਤ ਤੱਕ ਦੇ ਵਿiਦਆਰਥੀਆਂ ਨੂੰ ਫਾਇਰ ਸੇਫਟੀ ਸੰਬੰਧੀ ਟਰੇਨਿੰਗ ਦਿੱਤੀ ਗਈ। ਇਸ ਮੌਕੇ ਗਲੈਕਸੀ ਫਾਇਰ ਸਰਵਿਸ, ਮੋਗਾ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਹਰਪ੍ਰੀਤ ਸਿੰਘ ਮੌਜੂਦ ਸਨ, ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਇਸ ਸੰਬੰਧੀ ਡੈਮੋ ਦੇ ਕੇ ਸਮਝਾਇਆ ਗਿਆ ਕਿ ਅੱਗ ਲੱਗਣ ਦੀ ਸੂਰਤ ਵਿੱਚ ਕਿਸ ਤਰ੍ਹਾਂ ਬਚਾਅ ਕੀਤਾ ਜਾ ਸਕਦਾ ਹੈ। ਉਹਨਾਂ ਵੱਲੋਂ ਸਕੂਲ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਅੱਗ ਦੀਆਂ ਕਿਸਮਾਂ ਤੋਂ ਜਾਣੂੰ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਬਿਜਲੀ, ਪੈਟਰੋਲ, ਡੀਜ਼ਲ ਆਦਿ ਦੁਆਰਾ ਲੱਗਣ ਵਾਲੀ ਅੱਗ ਨੂੰ ਕਿਸ ਸਿਲੈਂਡਰ ਨਾਲ ਬੁਝਾਇਆ ਜਾ ਸਕਦਾ ਹੈ। ਉਹਨਾਂ ਵੱਲੋਂ ਵਿiਦਆਰਥੀਆਂ ਨੂੰ ਏ.ਬੀ.ਸੀ, ਸੀ.ਓ 2 ਅਤੇ ਮੋਡੂਲਰ ਅੱਗ ਬੁਝਾਉਣ ਵਾਲੇ ਸਿਲੈਂਡਰਾਂ ਬਾਰੇ ਦੱਸਿਆ ਗਿਆ। ਗਲੈਕਸੀ ਫਾਇਰ ਸਰਵਿਸ, ਮੋਗਾ ਦੇ ਮੈਨੇਜਿੰਗ ਡਾਇਰੈਕਟਰ ਵੱਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਵਿਦਿਆਰਥੀਆਂ ਨੂੰ ਅੱਗ ਬੁਝਾਓ ਯੰਤਰਾਂ ਦਾ ਪੂਰਾ ਗਿਆਨ ਹੋਣਾ ਚਾਹੀਦਾ ਹੈ। ਇਸ ਮੌਕੇ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ ਨੇ ਦੱਸਿਆ ਕਿ ਸਕੂਲ ਵਿੱਚ ਸਮੇਂ ਸਮੇਂ ਤੇ ਸੁਰੱਖਿਆ ਨੂੰ ਲੈ ਕੇ ਸੈਮੀਨਾਰ ਤੇ ਟ੍ਰੇਨਿੰਗਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਵਿਦਿਆਰਥੀ ਔਖੀ ਘੜੀ ਵਿੱਚ ਸੁਰੱਖਿਅਤ ਰਹਿ ਸਕਣ ਤੇ ਦੂਸਰਿਆਂ ਦੀ ਵੀ ਰੱਖਿਆ ਕਰ ਸਕਣ। ਉਹਨਾਂ ਵੱਲੋਂ ਸ਼੍ਰੀ ਹਰਪ੍ਰੀਤ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਮੌਜੂਦ ਸਨ।
Comments are closed.