Latest News & Updates

ਬੀ. ਬੀ .ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਨੇ ਹਰਕਮਲਪ੍ਰੀਤ ਸਿੰਘ ਦਾ ਕੈਨੇਡਾ ਦਾ ਸਟਡੀ ਵੀਜ਼ਾ ਲਗਵਾਇਆ

ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ. ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਹਰਕਮਲਪ੍ਰੀਤ ਸਿੰਘ, ਵਾਸੀ ਪਿੰਡ ਪੰਡੋਰੀ ਖੱਤਰੀਆਂ ਤਹਿਸੀਲ ਜ਼ੀਰਾ ਦਾ ਕੈਨੇਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਹਰਕਮਲਪ੍ਰੀਤ ਸਿੰਘ ਦਾ ਦਾਖਲਾ ਨਿਆਗਰਾ ਕਾਲਜ ਵਿੱਚ ਕਰਵਾਇਆ ਹੈ। ਉਹਨਾਂ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਇਸ ਸੰਸਥਾ ਵਿੱਚ ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਦੇਖ-ਰੇਖ ਵਿੱਚ ਤਿਆਰ ਕੀਤੀ ਜਾਂਦੀ ਹੈ। ਉਹਨਾ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ/ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਜਿਸ ਲਈ ਹਰ ਕਲਾਸ ਰੂਮ ਵਿੱਚ ਟਚ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਪੀ.ਟੀ.ਈ. ਦੀ ਪ੍ਰੈਕਟਿਸ ਲਈ ਆਧੁਨਿਕ ਸਾਫਟਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹਰ ਵਿਦਿਆਰਥੀ ਨੂੰ ਵੱਖਰਾ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਹਰਕਮਲਪ੍ਰੀਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦਾ ਧੰਨਵਾਦ ਕੀਤਾ ਤੇ ਸੰਸਥਾ ਦੇ ਮਿਹਨਤੀ ਸਟਾਫ ਦੇ ਕੰਮ ਦੀ ਸ਼ਲਾਘਾ ਕੀਤੀ। ਸੰਸਥਾ ਦੇ ਇੰਚਾਰਜ ਮੈਡਮ ਨੁਪਿੰਦਰ ਕੌਰ ਨੇ ਹਰਕਮਲਪ੍ਰੀਤ ਸਿੰਘ ਨੂੰ ਵੀਜਾ ਸੌਪਿਦਿਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵਧਾਈ ਦਿੱਤੀ।

Comments are closed.