Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਸਟੇਟ ਐਥਲੈਟਿਕਸ ਮੀਟ ਹਰਡਲ ਰੇਸ ਵਾਸਤੇ ਕੀਤਾ ਕੁਆਲੀਫਾਈ

ਜ਼ਿਲ੍ਹਾ ਮੋਗਾ ਦੀਆਂ ਨਾਮਵਰ,ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ਼ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਪਿੰਡ-ਚੰਦਨਵਾਂ, ਤਹਿਸੀਲ-ਬਾਘਾਪੁਰਾਣਾ ਅਤੇ ਜ਼ਿਲ੍ਹਾ-ਮੋਗਾ ਦੀ 12ਵੀਂ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਕੇਵਲ ਸਿੰਘ ਅਤੇ ਕੁਲਵਿੰਦਰ ਕੌਰ ਨੇ ਜ਼ਿਲ੍ਹਾ-ਮੋਗਾ ਐਥਲੈਟਿਕਸ ਮੀਟ-2022 ਹਰਡਲ ਰੇਸ 100 ਮੀਟਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ , ਦੂਜੀ ਪੁਜੀਸ਼ਨ ਹਾਸਲ ਕਰਦੇ ਹੋਏ ਸਕੂਲ ਦਾ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ।ਇੱਥੇ ਦੱਸਣਯੋਗ ਹੈ ਕਿ ਹਰਪ੍ਰੀਤ ਕੌਰ ਬੀ.ਬੀ.ਐਸ ਚੰਦਨਵਾਂ ਦੀ ਸਕੂਲ ਕੈਪਟਨ ਵੀ ਹੈ ਅਤੇ ਇਸ ਜਿੱਤ ਨਾਲ ਹਰਪ੍ਰੀਤ ਕੌਰ ਨੇ ਪੰਜਾਬ ਪੱਧਰੀ ਮੁਕਾਬਲੇ ਲਈ ਆਪਣਾ ਸਥਾਨ ਪੱਕਾ ਕਰ ਲਿਆ ਹੈ । ਇਸ ਮੌਕੇ ਸਕੂਲ ਸਟਾਫ ਵੱਲੋਂ ਜੇਤੂ ਰਹੇ ਵਿਦਿਆਰਥੀ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ।ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ, ਸਪੋਰਟਸ ਡਾਇਰੈਕਟਰ ਜਸਵੀਰ ਕੌਰ, ਬਲਵੀਰ ਕੌਰ, ਮਨਿੰਦਰ ਕੌਰ,ਨਵਦੀਪ ਕੌਰ ਘੱਲ਼ਕਲਾਂ ਅਤੇ ਮਿਸ ਜਯੋਤੀ ਵੱਲੋਂ ਬੀ.ਬੀ.ਐਸ ਚੰਦਨਵਾਂ ਦੀ ਮੈਨੇਜਮੈਂਟ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਕਿ ਉਹਨਾਂ ਦੇ ਯਤਨਾਂ ਸਦਕਾ ਹੀ , ਇਸ ਖੇਤਰ ਦੇ ਵਿਦਿਆਰਥੀਆਂ ਨੂੰ ਵਧੀਆ ਇਨਫਰਾਸਟ੍ਰਕਚਰ ਮਿਲਿਆ ਹੈ, ਜਿਸ ਨਾਲ ਉਹ ਪੜਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰ ਰਹੇ ਹਨ ਅਤੇ ਸਕੂਲ ਦਾ ਨਾਂ ਰੋਸ਼ਨ ਕਰ ਰਹੇ ਹਨ।

Comments are closed.