Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਰਲਡ ਮਲੇਰੀਆ ਡੇ ਮੌਕੇ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਸਮੇਂ-ਸਮੇਂ ਤੇ ਸਕੂਲ ਵਿੱਚ ਕੀਤਾ ਜਾਂਦਾ ਹੈ ਫੋਗ ਸਪਰੇਅ-ਕਮਲ ਸੈਣੀ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਵਿੱਚ ਸਵੇਰ ਦੀ ਸਭਾ ਦੋਰਾਨ ਵਰਲਡ ਮਲੇਰੀਆ ਡੇ ਬਾਰੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਜਾਣਕਾਰੀ ਸਾਂਝੀ ਕੀਤੀ ਗਈ। ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸਬੰਧਤ ਕਈ ਕਿਸਮ ਦੇ ਚਾਰਟ, ਸਲੋਗਨ ਆਦਿ ਬਣਾਏ ਗਏ। ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਵਰਲਡ ਮਲੇਰੀਆ ਦਿਵਸ 25 ਅਪ੍ਰੈਲ 2008 ਨੁੰ ਪਹਿਲੀ ਵਾਰੀ ਮਨਾਇਆ ਗਿਆ ਸੀ। ਇਸ ਨੂੰ ਮਨਾਉਣ ਦਾ ਉਦੇਸ਼ ਮਲੇਰੀਆ ਵਰਗੇ ਭਿਆਨਕ ਰੋਗ ਵੱਲ ਲੋਕਾਂ ਦਾ ਧਿਆਨ ਕੇਂਦਰਿਤ ਕਰਨਾ ਹੈ। ਜਿਸ ਨਾਲ ਹਰ ਸਾਲ ਲੱਖਾਂ ਲੋਕ ਮਰਦੇ ਹਨ। ਇਸ ਮੁੱਦੇ ਉੱਤੇ ਵਿਸ਼ਵ ਸੰਗਠਨ ਦਾ ਕਹਿਣਾ ਹੈ ਕਿ ਮਲੇਰੀਆ ਨਿੰਯਤਰਣ ਪ੍ਰੋਗਰਾਮ ਚਲਾਉਣ ਨਾਲ ਬਹੁਤ ਸਾਰੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਹਨਾਂ ਵੱਲੋਂ ਇਸ ਮਹਾਂਮਾਰੀ ਤੋਂ ਬਚਣ ਲਈ ਕਈ ਉਪਾਅ ਵੀ ਦੱਸੇ। ਇਸ ਮੌਕੇ ਸਕੂਲ ਪ੍ਰਿੰਸੀਪਲ ਦਾ. ਹਮੀਲੀਆ ਰਾਣੀ ਨੇ ਦੱਸਿਆ ਕਿ ਸਕੂਲ ਵਿੱਚ ਆ ਰਹੇ ਵਿਦਿਆਰਥੀਆਂ ਦੀ ਸਿਹਤ ਦੀ ਜਿੰਮੇਵਾਰੀ ਸਾਡੀ ਹੈ ਜਿਸ ਕਰਕੇ ਸਮੇਂ-ਸਮੇਂ ਤੇ ਸਕੂਲ ਵਿੱਚ ਫੋਗ ਸਪ੍ਰੈਅ ਕਰਵਾਈ ਜਾਂਦੀ ਹੈ ਤਾਂ ਜੋ ਇਸ ਮਲੇਰੀਆ ਦੇ ਮੱਛਰ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਨੇ ਉਚੇਚੇ ਤੌਰ ਤੇ ਦੱਸਿਆ ਕਿ ਸੰਸਥਾ ਵਿੱਚ ਤਿੰਨ ਤੋਂ ਚਾਰ ਫੋਗ ਮਸ਼ੀਨਾਂ ਦਾ ਖਾਸ ਪ੍ਰਬੰਧ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਇਸ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣ ਅਤੇ ਮੌਸਮ ਦੇ ਅਨੁਕੂਲ ਆਪਣੀ ਸਿਹਤ ਦਾ ਧਿਆਨ ਰੱਖਣ, ਆਪਣੇ ਆਲੇ ਦੁਆਲੇ ਨੂੰ ਸਾਫ- ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਇਸ ਭਿਆਨਕ ਬੀਮਾਰੀ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਨੂੰ ਜੜੋਂ ਖਤਮ ਕੀਤਾ ਜਾ ਸਕੇ ਅਤੇ ਸਰਕਾਰ ਦੇ ਨਾਲ-ਨਾਲ ਸਾਨੂੰ ਪੂਰਾ ਯੋਗਦਾਨ ਦੇਣਾ ਚਾਹੀਦਾ ਹੈ।

Comments are closed.