ਬਲੂਮਿੰਗ ਬਡਜ਼ ਸਕੁਲ ਵਿੱਚ ਅੱਜ ਸਵੇਰ ਦੀ ਸਭਾ ਦੋਰਾਨ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਰਹਿਨੁਮਾਈ ਹੇਠ ਵਿਸ਼ਵ ਸਮਾਜਿਕ ਨਿਆਂ ਦਿਵਸ ਮੌਕੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਜਿਸ ਵਿੱਚ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਚਾਰਟ ਤੇ ਆਰਟਕਿਲ ਪੇਸ਼ ਕੀਤੇ ਗਏ ਜਿਸ ਦੋਰਾਨ ਉਹਨਾਂ ਦੱਸਿਆ ਕਿ ਵਿਸ਼ਵ ਸਮਾਜਿਕ ਨਿਆਂ ਦਿਵਸ ਹਰ ਸਾਲ 20 ਫਰਵਰੀ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਸਮਾਜਿਕ ਅਸਮਾਨਤਾ ਬਾਰੇ ਜਾਗਰੂਕਤਾ ਵਧਾਉਣ, ਗਰੀਬੀ, ਜੀਵ-ਵਿਗਿਆਨਕ ਪੱਖਪਾਤ, ਧਾਰਮਿਕ ਕੱਟੜਤਾ ਆਦਿ ਨੂੰ ਦੂਰ ਕਰਨ ਦੇ ਮਹੱਤਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ। 26 ਨਵੰਬਰ, 2007 ਨੂੰ, ਸੰਯੁਕਤ ਰਾਸ਼ਟਰ ਮਹਾਂਸਭਾ ਨੇ ਘੋਸ਼ਣਾ ਕੀਤੀ ਕਿ, ਜਨਰਲ ਅਸੈਂਬਲੀ ਦੇ 63ਵੇਂ ਸੈਸ਼ਨ ਤੋਂ ਹਰ ਸਾਲ 20 ਫਰਵਰੀ ਨੂੰ ਸਮਾਜਿਕ ਨਿਆਂ ਵਿਸ਼ਵ ਦਿਵਸ ਵਜੋਂ ਮਨਾਇਆ ਜਾਵੇਗਾ। ਇਹ ਪਹਿਲੀ ਵਾਰ 2009 ਵਿੱਚ ਮਨਾਇਆ ਗਿਆ ਸੀ। ਇਸ ਮੌਕੇ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਹਰ ਸਾਲ ਇਹ ਦਿਨ ਮਨਾਉਣ ਲਈ ਇੱਕ ਨਵੀਂ ਥੀਮ ਨਿਰਧਾਰਤ ਕੀਤੀ ਜਾਂਦੀ ਹੈ। ਲੋਕ ਅਤੇ ਸੰਸਥਾਵਾਂ ਉਹਨਾਂ ਸਮਾਗਮਾਂ ਬਾਰੇ ਸੋਚਦੀਆਂ ਹਨ ਜੋ ਸਾਲ ਲਈ ਵਿਸ਼ੇਸ਼ ਥੀਮ ‘ਤੇ ਕੇਂਦ੍ਰਿਤ ਹੁੰਦੀਆਂ ਹਨ ਅਤੇ ਉਸ ਅਨੁਸਾਰ ਸਮਾਜਿਕ ਨਿਆਂ ਦਾ ਵਿਸ਼ਵ ਦਿਵਸ ਮਨਾਉਂਦੀਆਂ ਹਨ। ਸਮਾਜਿਕ ਨਿਆਂ ਵਿਸ਼ਵ ਦਿਵਸ 2023 ਦਾ ਥੀਮ “ਸਮਾਜਿਕ ਨਿਆਂ ਲਈ ਰੁਕਾਵਟਾਂ ਨੂੰ ਦੂਰ ਕਰਨਾ ਅਤੇ ਅਵਸਰ ਪੈਦਾ ਕਰਨਾ” ਹੈ, ਜੋ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਸਰਕਾਰ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਬਹਾਲ ਕਰਨ ਲਈ ਸਾਂਝੇ ਏਜੰਡੇ ਵਿੱਚ ਦਿੱਤੇ ਸੁਝਾਵਾਂ ‘ਤੇ ਕੇਂਦਰਿਤ ਹੈ। ਉਹਨਾਂ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਵਿੱਚ ਵੱਖ-ਵੱਖ ਵਿਸ਼ਿਆਂ ਅਤੇ ਮਹੱਤਵਪੂਰਨ ਦਿਨਾਂ ਦੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਉਹਨਾਂ ਦੇ ਗਿਆਨ ਵਿੱਚ ਵਾਧਾ ਕੀਤਾ ਜਾ ਸਕੇ।
Comments are closed.