Latest News & Updates

ਬਲੂਮਿੰਗ ਬਡਜ਼ ਸਕੁਲ ਮੋਗਾ ਵਿੱਚ ਮਨਾਇਆ ਗਿਆ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ

ਮਾਤ ਭਾਸ਼ਾ ਦਾ ਗਿਆਨ ਹੋਣਾ ਹਰ ਇੱਕ ਨਾਗਰਿਕ ਲਈ ਜ਼ਰੂਰੀ- ਪ੍ਰਿੰਸੀਪਲ

ਬਹੁਤ ਸਾਰੇ ਲੋਕਾਂ ਲਈ ਉਹਨਾਂ ਦੀ ਮੂਲ ਭਾਸ਼ਾ ਉਹਨਾਂ ਦੀ ਪਛਾਣ ਦਾ ਇੱਕ ਮਹੱਤਵਪੂਰਨ ਹਿੱਸਾ ਹੁੰਦੀ ਹੈ। ਬਹੁਤ ਸਾਰੇ ਕਾਰਨ ਹਨ ਕਿ ਬੱਚਿਆਂ ਨੂੰ ਆਪਣੀ ਮਾਤ ਭਾਸ਼ਾ ਨੂੰ ਚੰਗੀ ਤਰ੍ਹਾਂ ਜਾਣਨਾ ਜ਼ਰੂਰੀ ਹੈ। ਮਾਤ ਭਾਸ਼ਾ ਦਾ ਸਿੱਧਾ ਸੰਬੰਧ ਆਪਣੇ ਕਲਚਰ ਨਾਲ ਵੀ ਹੁੰਦਾ ਹੈ। ਭਾਰਤ ਵਿੱਚ ਕਈ ਤਰਾਂ ਦੀਆਂ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ ਤੇ ਹਰ ਭਾਸ਼ਾ ਦੇ ਨਾਲ ਉਸਦਾ ਕਲਚਰ ਜੁੜਿਆ ਹੁੰਦਾ ਹੈ। ਅੱਜ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਤੇ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਬੀ.ਬੀ.ਐੱਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਵੱਲੋਂ ਮਾਤ ਭਾਸ਼ਾ ਦਿਵਸ ਸੰਬੰਧੀ ਚਾਰਟ ਤੇ ਅਰਟੀਕਲ ਪੇਸ਼ ਕਰਦਿਆਂ ਉਹਨਾਂ ਦੱਸਿਆ ਕਿ ਹਰ ਸਾਲ 21 ਫਰਵਰੀ ਨੂੰ ਬਹੁ-ਭਾਸ਼ਾਈ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਉਹਨਾਂ ਕਿਹਾ ਕਿ ਨਵੰਬਰ 1999 ਵਿੱਚ ਸੰਯੁਕਤ ਰਾਸ਼ਟਰ ਵਿਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ (ਯੂਨੈਸਕੋ) ਦੀ ਜਨਰਲ ਕਾਨਫਰੰਸ ਦੁਆਰਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਘੋਸ਼ਣਾ ਕੀਤੀ ਗਈ ਸੀ। ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਉਣ ਦਾ ਵਿਚਾਰ ਬੰਗਲਾਦੇਸ਼ ਦੀ ਪਹਿਲਕਦਮੀ ਸੀ। ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ 2002 ਦੇ ਆਪਣੇ ਮਤੇ ਵਿੱਚ ਇਸ ਦਿਨ ਦੀ ਘੋਸ਼ਣਾ ਦਾ ਸਵਾਗਤ ਕੀਤਾ। ਇਹ ਦਿਨ ਮਨਾਉਣ ਦਾ ਮੁੱਖ ਉਦੇਸ਼ ਦੁਨੀਆਂ ਦੇ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਾਰੀਆਂ ਭਾਸ਼ਾਵਾਂ ਦੀ ਸੰਭਾਲ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ। ਹਰ ਸਾਲ ਇਹ ਦਿਵਸ ਕਿਸੇ ਨਾ ਕਿਸੇ ਥੀਮ ਤੇ ਆਧਾਰਿਤ ਹੁੰਦਾ ਹੈ। ਇਸ ਸਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 2023 ਦਾ ਥੀਮ, “ਬਹੁ-ਭਾਸ਼ੀ ਸਿੱਖਿਆ – ਸਿੱਖਿਆ ਨੂੰ ਬਦਲਣ ਦੀ ਲੋੜ” ਹੈ। ਇਸ ਮੌਕੇ ਸਕੁਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਮਾਤ ਭਾਸ਼ਾ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ ਤੇ ਇਸਦੇ ਨਾਲ ਹੀ ਸਾਨੂੰ ਹੋਰ ਭਾਸ਼ਾਵਾਂ ਨੂੰ ਵੀ ਸਿੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਉਣਾ ਸਵਦੇਸ਼ੀ ਅਤੇ ਸਥਾਨਕ ਭਾਸ਼ਾਵਾਂ ਦੀ ਸੰਭਾਲ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਦਾ ਹੈ। ਉਹਨਾਂ ਦੱਸਿਆ ਕਿ ਸਕੂਲ ਵਿੱਚ ਅਕਸਰ ਇਸ ਤਰਾਂ ਦੇ ਵਿਸ਼ੇਸ ਦਿਵਸ ਬਾਰੇ ਵਿਦਿਆਰਥੀਆਂ ਨੂੰ ਜਾਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਉਹਨਾਂ ਦੇ ਗਿਆਨ ਵਿੱਚ ਵਾਧਾ ਹੋ ਸਕੇ ਅਤੇ ਉਹ ਆਪਣੇ ਕਲਚਰ ਨਾਲ ਜੁੜੇ ਰਹਿਣ।

Comments are closed.