Latest News & Updates

ਬੀ. ਬੀ .ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਨੇ ਕਿਰਨਦੀਪ ਕੌਰ ਦਾ ਕੇਨੈਡਾ ਦਾ ਸਟਡੀ ਵੀਜ਼ਾ ਲਗਵਾਇਆ

ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਬਹੁਤ ਸਾਰੇ ਵਿਦਿਆਰਥੀਆਂ ਦੇ ਸਟਡੀ ਵੀਜ਼ੇ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾ ਕੇ ਪੜਾਈ ਕਰਨ ਦਾ ਸੁਪਨਾ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਤੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਕਿਰਨਦੀਪ ਕੌਰ, ਵਾਸੀ ਪਿੰਡ ਮੱਧੋ-ਕੇ (ਮੋਗਾ) ਦਾ ਕੇਨੈਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਕਿਰਨਦੀਪ ਕੌਰ ਦਾ ਦਾਖਲਾ ਕੈਮਬ੍ਰੀਅਨ ਕਾਲਜ ਕੈਨੇਡਾ ਵਿੱਚ ਕਰਵਾਇਆ ਹੈ। ਉਹਨਾਂ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ। ਇਸ ਸੰਸਥਾ ਵਿੱਚ ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਦੇਖ-ਰੇਖ ਵਿੱਚ ਤਿਆਰ ਕੀਤੀ ਜਾਂਦੀ ਹੈ। ਉਹਨਾ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ/ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਜਿਸ ਲਈ ਹਰ ਕਲਾਸ ਰੂੰ ਵਿੱਚ ਟਚ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਪੀ.ਟੀ.ਈ. ਦੀ ਪ੍ਰੈਕਟਿਸ ਲਈ ਆਧੁਨਿਕ ਸਾਫਟਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹਰ ਵਿਦਿਆਰਥੀ ਨੂੰ ਵੱਖਰਾ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਕਿਰਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦਾ ਧੰਨਵਾਦ ਕੀਤਾ ਤੇ ਸੰਸਥਾ ਦੇ ਮਿਹਨਤੀ ਸਟਾਫ ਦੇ ਕੰਮ ਦੀ ਸ਼ਲਾਘਾ ਕੀਤੀ। ਸੰਸਥਾ ਦੇ ਪ੍ਰਬੰਧਕ ਨੁਪਿੰਦਰ ਕੌਰ ਨੇ ਕਿਰਨਦੀਪ ਕੌਰ ਨੂੰ ਵੀਜਾ ਸੋਂਪਦਿਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

Comments are closed.