Latest News & Updates

ਚੰਦਨਵਾਂ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਦੇ ਛੇਵੇਂ ਸਲਾਨਾ ਖੇਡ ਸਮਾਗਮ ਲਈ ਬੀ.ਬੀ.ਐਸ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਮੈਡਲ ਕੀਤੇ ਗਏ ਰਿਲੀਜ਼

ਜ਼ਿਲ੍ਹਾ ਮੋਗਾ ਦੀਆਂ ਨਾਮਵਰ,ਮਾਣਮੱਤੀ ਅਤੇ ਅਗਾਂਹਵਧੂ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਂਠ ਚੱਲ ਰਹੀਆਂ ਹਨ ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ, ਚੰਦਨਵਾਂ ਦੇ ਹੋਣ ਵਾਲੇ ਛੇਵੇਂ ਸਲਾਨਾ ਖੇਡ ਸਮਾਗਮ ਲਈ ਅੱਜ ਸਕੂਲ ਕੈਂਪਸ ਵਿਖੇ ਮੈਡਲ ਰਿਲੀਜ਼ ਕੀਤੇ ਗਏ ।ਇਸ ਮੌਕੇ ਗੱਲਬਾਤ ਕਰਦੇ ਹੋਏ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਵੱਲੋਂ ਦੱਸਿਆ ਗਿਆ ਕਿ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਸੰਸਥਾਵਾਂ ਪੜਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਅੰਦਰਲੀ ਪ੍ਰਤਿਭਾ ਨੂੰ ਉਭਾਰਨ ਲਈ ਵਚਨਬੱਧ ਹਨ ।ਇਹ ਮੈਡਲ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਦੇ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ , ਸਕੂਲ ਮੁੱਖ ਅਧਿਆਪਕਾ ਮੈਡਮ ਅੰਜਨਾ ਰਾਣੀ,ਰਮਨ ਸ਼ਰਮਾ ਅਤੇ ਸਕੂਲ ਕਪਤਾਨਾਂ ਵੱਲੋਂ ਸਾਂਝੇ ਤੌਰ ਤੇ ਰਿਲੀਜ਼ ਕੀਤੇ ਗਏ ।ਇਹਨਾਂ ਸਲਾਨਾ ਖੇਡਾਂ ਸੰਬੰਧੀ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਖਿਡਾਰੀਆਂ ਲਈ 90 ਗੋਲਡ,90 ਸਿਲਵਰ ਅਤੇ 90 ਕਾਂਸੇ ਦੇ ਤਮਗੇ ਦਾਅ ਉੱਤੇ ਹੋਣਗੇ ।ਇਸ ਮੌਕੇ ਗਲਬਾਤ ਕਰਦੇ ਸ਼੍ਰੀ ਸੰਜੀਵ ਕੁਮਾਰ ਸੈਣੀ ਨੇ ਉਚੇਚੇ ਤੌਰ ਤੇ ਇਹਨਾਂ 6ਵੀਂ ਬੀ.ਬੀ.ਐੱਸ ਖੇਡਾਂ 2022 ਸਬੰਧਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹਨਾਂ ਖੇਡਾਂ ਦੌਰਾਨ ਸਾਰਾ ਸਾਲ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚੋਂ ਜੇਤੂ ਰਹੇ ਖਿਡਾਰੀਆਂ ਅਤੇ ਵਿਦਿਅਕ ਖੇਤਰ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਆਦਿ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸਕੁਲ ਵਿੱਚ 15 ਵੱਖ-ਵੱਖ ਇੰਡੋਰ ਅਤੇ ਆਉਟਡੋਰ ਖੇਡਾਂ ਅਤੇ 17 ਦੇ ਕਰੀਬ ਟ੍ਰੈਕ ਤੇ ਫੀਲਡ ਈਵੈਂਟ ਦਾ ਖਾਸ ਪ੍ਰਬੰਧ ਹੈ ਜਿਹਨਾਂ ਵਿੱਚ ਵਿਦਿਆਰਥੀਆ ਕੋਲ 32 ਵਿਕਲਪ ਹਨ ਜਿਹਨਾਂ ਵਿੱਚ ਉਹ ਭਾਗ ਲੈ ਕੇ ਆਪਣੀ ਖੇਡ ਦਾ ਪ੍ਰਦਰਸ਼ਨ ਕਰ ਸਕਦੇ ਹਨ।ਇਹ ਸਲਾਨਾ ਸਮਾਗਮ ਖੇਡਾਂ ਅਤੇ ਕਲਚਰਲ ਐਕਟੀਵਿਟੀਆਂ ਦਾ ਸੁਮੇਲ ਹੁੰਦਾ ਹੈ। ਜਿਸ ਵਿੱਚ ਵਿਦਿਆਰਥੀ ਆਪਣੀ ਰੂਚੀ ਮੁਤਾਬਿਕ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹਨ ਤੇ ਸਾਰੇ ਸਾਲ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਉਹਨਾਂ ਅੱਗੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਚੰਗਾ ਪਲੇਟਫਾਰਮ ਦੇਣਾ ਹੈ। ਜ਼ਿਕਰਯੋਗ ਹੈ ਕਿ ਮੈਡਲ ਰਿਲੀਜ਼ ਸਮਾਗਮ ਦੌਰਾਨ ਬੱਚਿਆਂ ਵਿੱਚ ਇਹਨਾਂ ਸਲਾਨਾ ਖੇਡਾਂ ਨੂੰ ਲੈ ਕੇ ਭਾਰੀ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲਿਆ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Comments are closed.